best platform for news and views

ਬਕਾਇਆ ਵਜ਼ੀਫੇ : ਸੂਬਾ ਅਤੇ ਕੇਂਦਰ ਸਰਕਾਰ ਨੇ ਲੱਖਾਂ ਦਲਿਤ ਵਿਦਿਆਰਥੀਆਂ ਦਾ ਤਬਾਹ ਕੀਤਾ ਭਵਿੱਖ- ਆਪ

Please Click here for Share This News

ਚੰਡੀਗੜ  24 ਜੂਨ 2019
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੰਡਰ ਮੈਟਿ੍ਰਕ ਅਤੇ ਪੋਸਟ ਮੈਟਿ੍ਰਕ ਵਜ਼ੀਫਾ ਯੋਜਨਾ ਤਹਿਤ ਯੋਗ ਦਲਿਤ ਵਿਦਿਆਰਥੀਆਂ ਨੂੰ ਸਮੇਂ ਸਿਰ ਵਜੀਫਾ ਰਾਸ਼ੀ ਭੁਗਤਾਨ ਨਾ ਕਰਨ ਦੇ ਗੰਭੀਰ ਮੁੱਦੇ ਉੱਤੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਘੇਰਿਆ ਹੈ।
‘ਆਪ‘ ਮੁੱਖ ਦਫਤਰ ਵੱਲੋਂ ਜਾਰੀ ਸਾਂਝੇ ਬਿਆਨ ਰਾਹੀਂ ‘ਆਪ‘ ਦੀ ਸਟੇਟ ਕੋਰ ਕਮੇਟੀ ਦੇ ਚੇਅਰਮੈਨ ਪਿ੍ੰਸੀਪਲ ਬੁੱਧ ਰਾਮ, ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਰੁਪਿੰਦਰ ਕੌਰ ਰੂਬੀ, ਮਨਜੀਤ ਸਿੰਘ ਬਿਲਾਸਪੁਰ ਅਤੇ ਕੁਲਵੰਤ ਸਿੰਘ ਪੰਡੋਰੀ ਨੇ ਦੋਸ ਲਗਾਇਆ ਕਿ ਤਿੰਨ ਸਾਲਾਂ ਤੋਂ ਵੱਧ ਸਮੇਂ ਦੀ ਇੱਕ ਹਜ਼ਾਰ ਕਰੋੜ ਰੁਪਏ ਤੋਂ ਵੱਧ ਬਕਾਇਆ ਰਾਸ਼ੀ ਸਮੇਂ ਸਿਰ ਜਾਰੀ ਨਾ ਕਰਕੇ ਕਾਂਗਰਸ ਅਕਾਲੀ ਦਲ (ਬਾਦਲ) ਅਤੇ ਭਾਜਪਾ ਨੇ ਆਪਣੀ ਦਲਿਤ ਵਿਰੋਧੀ ਸੋਚ ਸਪੱਸ਼ਟ ਕਰ ਦਿੱਤੀ ਹੈ।
‘ਆਪ‘ ਵਿਧਾਇਕਾਂ ਨੇ ਕਿਹਾ ਕਿ ਦਲਿਤ ਵਿਦਿਆਰਥੀਆਂ ਨੂੰ ਸਮੇਂ ਸਿਰ ਵਜੀਫਾ ਨਾ ਦੇਣਾ ਇੱਕ ਸੋਚੀ ਸਮਝੀ ਦਲਿਤ ਵਿਰੋਧੀ ਸਾਜ਼ਿਸ਼ ਹੈ, ਕਿਉਂਕਿ ਇਹ ਪਾਰਟੀਆਂ ਨਹੀਂ ਚਾਹੁੰਦੀਆਂ ਕਿ ਗ਼ਰੀਬ, ਦੱਬੇ ਕੁਚਲੇ ਅਤੇ ਦਲਿਤ ਸਮਾਜ ਦੇ ਹੋਣਹਾਰ ਬੱਚੇ ਉੱਚ ਸਿੱਖਿਆ ਹਾਸਲ ਕਰਕੇ ਆਪਣਾ ਭਵਿੱਖ ਬਿਹਤਰ ਬਣਾ ਸਕੇ। ‘ਆਪ‘ ਆਗੂਆਂ  ਨੇ ਕਿਹਾ ਕਿ ਸਰਕਾਰਾਂ ਦੀ ਇਸ ਨਾਲਾਇਕੀ ਕਾਰਨ ਪਿਛਲੇ ਪੰਜ ਸਾਲਾਂ ਵਿੱਚ ਲੱਖਾਂ ਦਲਿਤ ਵਿਦਿਆਰਥੀ ਦਾਖਲੇ ਲੈਣ ਤੋਂ ਵਾਂਝੇ ਰਹਿ ਗਏ।
‘ਆਪ‘ ਵਿਧਾਇਕ ਨੇ ਦੱਸਿਆ ਕਿ ਸਾਲ 2016-17 ਦਾ ਤਿੰਨ ਸੌ ਕਰੋੜ, 2017-18 ਦਾ 567.55 ਕਰੋੜ ਅਤੇ ਸਾਲ 2018-19 ਦਾ 376.40 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਫਸੀ ਹੋਈ ਹੈ। ਜਿਸ ਤੋਂ ਸਾਬਿਤ ਹੁੰਦਾ ਹੈ ਕਿ ਗਰੀਬਾਂ ਅਤੇ ਦਲਿਤਾਂ ਪ੍ਰਤੀ ਕਾਂਗਰਸ, ਬਾਦਲ ਅਤੇ ਭਾਜਪਾ ਵਾਲੇ ਇੱਕੋ ਥਾਲੀ ਦੇ ਚੱਟੇ ਵੱਟੇ ਹਨ, ਕਿਉਂਕਿ ਪਿਛਲੀ ਬਾਦਲ ਸਰਕਾਰ ਵੀ ਵਜੀਫਾ ਸਕੀਮਾਂ ਦੀ ਰਾਸੀ ਦਲਿਤ ਵਿਦਿਆਰਥੀਆਂ ਨੂੰ ਦੇਣ ਦੀ ਥਾਂ ਏਧਰ ਉਧਰ ਖੁਰਦਬੁਰਦ ਕਰਦੀ ਰਹੀ ਸੀ ਅਤੇ ਕੈਪਟਨ ਸਰਕਾਰ ਵੀ ਉਸੇ ਦੇ ਕਦਮ ਚਿੰਨਾਂ ਉੱਤੇ ਚੱਲ ਰਹੀ ਹੈ। ‘ਆਪ‘ ਆਗੂਆਂ ਨੇ ਕਿਹਾ ਕਿ ਇਸ ਮੁੱਦੇ ਉੱਤੇ ਉਨਾਂ ਦੀ ਪਾਰਟੀ ਕੇਂਦਰ ਅਤੇ ਸੂਬਾ ਸਰਕਾਰ ਨੂੰ ਸੰਸਦ ਅਤੇ ਵਿਧਾਨ ਸਭਾ ਦੇ ਸਦਨ ਉੱਤੇ ਘੇਰੇਗੀ।

Please Click here for Share This News

Leave a Reply

Your email address will not be published. Required fields are marked *