best platform for news and views

ਬਜਟ ਸਮਾਗਮ 20 ਮਾਰਚ ਤੋਂ 28 ਮਾਰਚ ਤੱਕ 

Please Click here for Share This News

ਚੰਡੀਗੜ•, 7 ਮਾਰਚ:
ਪੰਜਾਬ ਮੰਤਰੀ ਮੰਡਲ ਨੇ ਵਿਧਾਨ ਸਭਾ ਦਾ ਬਜਟ ਸਮਾਗਮ 20 ਮਾਰਚ ਤੋਂ 28 ਮਾਰਚ ਤੱਕ ਸੱਦਣ ਦਾ ਫੈਸਲਾ ਕੀਤਾ ਹੈ ਜਿਸ ਦੌਰਾਨ ਸਾਲ 2018-19 ਦਾ ਬਜਟ 24 ਮਾਰਚ ਨੂੰ ਸਦਨ ਵਿੱਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ।
ਇਹ ਫੈਸਲਾ ਅੱਜ ਦੁਪਹਿਰ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਮੰਤਰੀ ਮੰਡਲ ਦੇ ਇਸ ਫੈਸਲੇ ਦੇ ਅਨੁਸਾਰ ਭਾਰਤੀ ਸੰਵਿਧਾਨ ਦੀ ਧਾਰਾ 174 ਦੀ ਕਲਾਜ਼ (1) ਦੇ ਅਨੁਸਾਰ 15ਵੀਂ ਪੰਜਾਬ ਵਿਧਾਨ ਸਭਾ ਦਾ ਚੌਥਾ ਸਮਾਗਮ ਸੱਦੇ ਜਾਣ ਲਈ ਪੰਜਾਬ ਦੇ ਰਾਜਪਾਲ ਨੂੰ ਅਧਿਕਾਰਿਤ ਕੀਤਾ ਗਿਆ ਹੈ।
ਬਜਟ ਸਮਾਗਮ 20 ਮਾਰਚ ਨੂੰ ਸ਼ਰਧਾਂਜਲੀਆਂ ਦੇ ਨਾਲ ਸ਼ੁਰੂ ਹੋਵੇਗਾ ਅਤੇ ਉਸੇ ਦਿਨ ਸਵੇਰੇ 11 ਵਜੇ ਰਾਜਪਾਲ ਦਾ ਭਾਸ਼ਣ ਹੋਵੇਗਾ। ਪਹਿਲੇ ਦਿਨ ਦੋ ਸੈਸ਼ਨ ਹੋਣਗੇ। ਰਾਜਪਾਲ ਦੇ ਭਾਸ਼ਣ ‘ਤੇ ਧੰਨਵਾਦ ਦਾ ਮਤਾ 21 ਮਾਰਚ ਨੂੰ ਪੇਸ਼ ਕੀਤਾ ਜਾਵੇਗਾ ਜਿਸ ਤੋਂ ਬਾਅਦ ਇਸ ‘ਤੇ ਚਰਚਾ ਹੋਵੇਗੀ। ਇਸ ਮਤੇ ‘ਤੇ ਬਹਿਸ ਅਗਲੇ ਦੋ ਦਿਨ ਤੱਕ ਚੱਲੇਗੀ।
ਬੁਲਾਰੇ ਨੇ ਅੱਗੇ ਦੱਸਿਆ ਕਿ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਦੇ ਕਾਰਨ ਸਮਾਗਮ ਨਹੀਂ ਹੋਵੇਗਾ।
ਸਾਲ 2016-17 ਦੀ ਭਾਰਤ ਦੇ ਕੰਪਟਰੋਲਰ ਅਤੇ ਅਡੀਟਰ ਜਨਰਲ ਦੀਆਂ ਰਿਪੋਰਟਾਂ (ਸਿਵਲ, ਵਪਾਰਕ), ਸਾਲ 2016-17 ਦੇ ਪੰਜਾਬ ਸਰਕਾਰ ਦੇ ਵਿੱਤੀ ਲੇਖੇ ਅਤੇ ਸਾਲ 2016-17 ਦੀ ਨਮਿੱਤਣ ਲੇਖੇ ਦੀਆਂ ਰਿਪੋਰਟਾਂ 24 ਮਾਰਚ ਨੂੰ ਸਵੇਰੇ 10 ਵਜੇ ਸਦਨ ਵਿੱਚ ਰੱਖੇ ਜਾਣ ਦੀ ਸੰਭਾਵਨਾ ਹੈ।
ਸਾਲ 2017-18 ਲਈ ਗਰਾਂਟਾਂ ਲਈ ਅਨੁਪੂਰਕ ਮੰਗਾਂ, ਸਾਲ 2017-18 ਦੀਆਂ ਗਰਾਂਟਾਂ ਲਈ ਅਨੁਪੂਰਕ ਮੰਗਾਂ ‘ਤੇ ਨਮਿੱਤਣ ਬਿਲ, ਸਾਲ 2018-19 ਦੇ ਬਜਟ ਅਨੁਮਾਨ ਵੀ 24 ਮਾਰਚ ਨੂੰ ਪੇਸ਼ ਕੀਤੇ ਜਾਣਗੇ।
ਬਜਟ ਅਨੁਮਾਨਾਂ ਬਾਰੇ ਬਹਿਸ 26 ਮਾਰਚ ਨੂੰ ਬਾਅਦ ਦੁਪਹਿਰ ਦੋ ਵਜੇ ਸ਼ੁਰੂ ਹੋਵੇਗੀ ਅਤੇ ਇਹ ਅਗਲੇ ਦਿਨ ਵੀ ਜਾਰੀ ਰਹੇਗੀ।
ਸਾਲ 2018-19 ਦੇ ਬਜਟ ਅਨੁਮਾਨਾਂ ਸਬੰਧੀ ਮੰਗਾਂ ‘ਤੇ ਬਹਿਸ ਅਤੇ ਵੋਟਿੰਗ, ਸਾਲ 2018-19 ਲਈ ਬਜਟ ਅਨੁਮਾਨਾਂ ਬਾਰੇ ਨਮਿੱਤਣ ਬਿਲ ਅਤੇ ਵਿਧਾਨਿਕ ਕੰਮਕਾਰ 28 ਮਾਰਚ ਨੂੰ ਹੋਣਗੇ। ਇਸ ਤੋਂ ਬਾਅਦ ਸਦਨ ਨੂੰ ਅਣਮਿੱਥੇ ਸਮੇਂ ਲਈ ਮੁਅੱਤਲ ਕਰ ਦਿੱਤਾ ਜਾਵੇਗਾ।

Please Click here for Share This News

Leave a Reply

Your email address will not be published. Required fields are marked *