best platform for news and views

ਬਰੈਂਪਟਨ ‘ਚ ਹੋਣ ਵਾਲੇ ਭਾਸ਼ਨ ਮੁਕਾਬਲਿਆਂ ਲਈ ਤਿਆਰੀਆਂ ਜੋਰਾਂ ‘ਤੇ

Please Click here for Share This News

Malwa News Bureau
ਟੋਰਾਂਟੋ : ਪੰਜਾਬੀ ਬਿਜਨਸ ਪ੍ਰੋਫੈਸ਼ਨਲ ਐਸੋਸੀਏਸ਼ਨ ਟੋਰਾਂਟੋ ਵਲੋਂ ਕੈਨੇਡਾ ਵਿਚ ਬਰੈਂਪਟਨ ਵਿਖੇ ਮਈ ਮਹੀਨੇ ਵਿਚ ਕਰਵਾਏ ਜਾ ਰਹੇ ਬੱਚਿਆਂ ਅਤੇ ਨੌਜਵਾਨਾਂ ਦੇ ਭਾਸ਼ਨ ਮੁਕਾਬਲਿਆਂ ਲਈ ਤਿਆਰੀਆਂ ਪੂਰੇ ਜੋਰਾਂ ‘ਤੇ ਚੱਲ ਰਹੀਆਂ ਹਨ। ਨੈਤਿਕਤਾ ਬਾਰੇ ਕਰਵਾਏ ਜਾ ਰਹੇ ਇਨ੍ਹਾਂ ਭਾਸ਼ਨ ਮੁਕਾਬਲਿਆਂ ਸਬੰਧੀ਼ ਅੱਜ ਇਥੇ ਪ੍ਰਬੰਧਕਾਂ ਦੀ ਮੀਟਿੰਗ ਕੀਤੀ ਗਈ, ਜਿਸ ਵਿਚ ਵੱਖ ਵੱਖ ਪ੍ਰਬੰਧਾਂ ਲਈ ਡਿਊਟੀਆਂ ਨਿਰਧਾਰਤ ਕੀਤੀਆਂ ਗਈਆਂ। ਵਿਸ਼ਵ ਪੰਜਾਬੀ ਕਾਨਫਰੰਸ ਕੈਨੇਡਾ ਦੇ ਪ੍ਰਧਾਨ ਅਜੈਬ ਸਿੰਘ ਚੱਠਾ ਦੀ ਸਰਪ੍ਰਸਤੀ ਹੇਠ ਹੋਈ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਮੈਂਬਰ ਸ਼ਾਮਲ ਹੋਏ।
ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਇਨ੍ਹਾਂ ਭਾਸ਼ਨ ਮੁਕਾਬਲਿਆਂ ਨਾਲ ਪੰਜਾਬੀ ਬੱਚਿਆਂ ਅਤੇ ਨੌਜਵਾਨਾਂ ਵਿਚ ਭਾਸ਼ਨ ਕਲਾ ਬਹੁਤ ਪ੍ਰਫੁੱਲਿਤ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬੀ ਮਾਂ ਬੋਲੀ ਦੀ ਸੇਵਾ ਲਈ ਇਹ ਵੀ ਇਕ ਵੱਡਾ ਉਦਮ ਹੈ। ਉਨ੍ਹਾਂ ਨੇ ਕਿਹਾ ਕਿ ਰਾਜਨੀਤੀ ਵਿਚ ਆਪਣਾ ਨਾਮ ਕਮਾਉਣ ਵਾਲੇ ਪੰਜਾਬੀ ਨੌਜਵਾਨ ਕਈ ਵਾਰ ਭਾਸ਼ਨ ਕਲਾ ਵਿਚ ਪੂਰੀ ਤਰਾਂ ਮੁਹਾਰਤ ਹਾਸਲ ਨਹੀਂ ਕਰ ਸਕਦੇ। ਇਸ ਲਈ ਅਜਿਹੇ ਭਾਸ਼ਨ ਮੁਕਾਬਲਿਆਂ ਨਾਲ ਨੌਜਵਾਨਾਂ ਵਿਚ ਭਾਸ਼ਨ ਕਲਾ ਪ੍ਰਫੁੱਲਿਤ ਹੋਵੇਗੀ ਅਤੇ ਉਨ੍ਹਾਂ ਨੂੰ ਜ਼ਿੰਦਗੀ ਵਿਚ ਕਦੇ ਵੀ ਕੋਈ ਸਮੱਸਿਆ ਨਹੀਂ ਆਵੇਗੀ।
ਪੰਜਾਬੀ ਬਿਜਨਸ ਪ੍ਰੋਫੈਸ਼ਨਲ ਐਸੋਸੀਏਸ਼ਨ ਵਲੋਂ ਮਈ ਵਿਚ ਕਰਵਾਏ ਜਾ ਰਹੇ ਭਾਸ਼ਨ ਮੁਕਾਬਲਿਆਂ ਲਈ ਚਾਰ ਸ਼੍ਰੇਣੀਆਂ ਬਣਾਈਆਂ ਗਈਆਂ ਹਨ। ਪਹਿਲੀ ਸ੍ਰੇਣੀ ਵਿਚ 11 ਸਾਲ ਤੱਕ ਦੇ ਬੱਚੇ, ਦੂਜੀ ਸ੍ਰੇਣੀ ਵਿਚ 14 ਸਾਲ ਤੱਕ ਦੇ ਬੱਚੇ, ਤੀਜੀ ਸ੍ਰੇਣੀ ਵਿਚ 18 ਸਾਲ ਤੱਕ ਦੇ ਬੱਚੇ ਅਤੇ ਚੌਥੀ ਸ੍ਰੇਣੀ ਵਿਚ 18 ਸਾਲ ਤੋਂ ਵੱਧ ਉਮਰ ਦੇ ਨੌਜਵਾਨ ਸ਼ਾਮਲ ਹੋਣਗੇ। ਇਨ੍ਹਾਂ ਮੁਕਾਬਲਿਆਂ ਵਿਚ ਹਿੱਸਾ ਲੈਣ ਦੇ ਚਾਹਵਾਨ ਬੱਚਿਆਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ 15 ਅਪ੍ਰੈਲ ਤੱਕ ਆਪਣੀ ਰਜਿਸਟਰੇਸ਼ਨ ਕਰਵਾ ਦੇਣ। ਇਹ ਰਜਿਸਟਰੇਸ਼ਨ ਈਮੇਲ punjabispeechcompetition@gmail.com ਰਾਹੀਂ ਵੀ ਕਰਵਾਈ ਜਾ ਸਕਦੀ ਹੈ ਅਤੇ ਵਧੇਰੇ ਜਾਣਕਾਰੀ ਲਈ ਮੋਬਾਈਲ ਨੰਬਰ 416-725-7454 ਰਾਹੀਂ ਵੀ ਸੰਪਰਕ ਕੀਤਾ ਜਾ ਸਕਦਾ ਹੈ। ਅੱਜ ਦੀ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਵਿਸ਼ਵ ਪੰਜਾਬੀ ਕਾਨਫਰੰਸ ਕੈਨੇਡਾ ਦੇ ਚੇਅਰਮੈਨ ਅਜੈਬ ਸਿੰਘ ਚੱਠਾ, ਸੰਤੋਖ ਸਿੰਘ ਸੰਧੂ, ਹੀਰਾ ਧਾਰੀਵਲਾ, ਰਵਿੰਦਰ ਸਿੰਘ ਕੰਗ, ਅਜਵਿੰਦਰ ਸਿੰਘ ਚੱਠਾ, ਰਾਮਪਾਲ ਸਿੰਘ ਪਵਾਰ, ਅਮਰੀਕ ਸਿੰਘ ਗੋਗਨਾ, ਬਲਵਿੰਦਰ ਕੌਰ ਚੱਠਾ, ਡਾ. ਰਮਨੀ ਬਤਰਾ, ਗਗਨਦੀਪ ਕੌਰ ਚੱਠਾ, ਰੁਪਿੰਦਰ ਕੌਰ ਸੰਧੂ, ਹਰਕਿਰਨ ਸੰਧੂ, ਮਧੂ ਧਾਰੀਵਾਲ ਅਤੇ ਹੋਰ ਮੈਂਬਰ ਵੀ ਸ਼ਾਮਲ ਹੋਏ। ਇਸ ਮੌਕੇ ਸਾਰੇ ਮੈਂਬਰਾਂ ਨੇ ਭਾਸ਼ਨ ਮੁਕਾਬਲਿਆਂ ਦੀ ਸਫਲਤਾਂ ਲਈ ਸਿਰਤੋੜ ਯਤਨ ਕਰਨ ਦਾ ਪ੍ਰਣ ਕੀਤਾ।

ਭਾਸ਼ਨ ਮੁਾਬਲਿਆਂ ਦੀ ਤਿਆਰੀ ਲਈ ਕੀਤੀ ਗਈ ਮੀਟਿੰਗ ਵਿਚ ਸ਼ਾਮਲ ਹੋਏ ਪ੍ਰਬੰਧਕਾਂ ਦੀ ਇਕ ਗਰੁੱਪ ਫੋਟੋ

 

Please Click here for Share This News

Leave a Reply

Your email address will not be published. Required fields are marked *