pa lottery match 6 record jackpot four winds casino south bend poker room rio all suites and casino las vegas como ganar jugando a la ruleta en el casino las vegas daily poker tournament schedule
best platform for news and views

ਬਲਕਰਨ ਸਿੰਘ ਨੰਗਲ ਬਣੇ ਪੰਜਾਬ ਯੂਥ ਕਾਂਗਰਸ ਦੇ ਚੀਫ ਸਪੋਕਸਪਰਸਨ

Please Click here for Share This News

Malwa News Bureau

ਚੰਡੀਗੜ੍ਹ : ਆਲ ਇੰਡੀਆ ਯੂਥ ਕਾਂਗਰਸ ਵਲੋਂ ਨੌਜਵਾਨ ਆਗੂ ਬਲਕਰਨ ਸਿੰਘ ਨੰਗਲ ਨੂੰ ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦਾ ਚੀਫ ਸਪੋਕਸਪਰਸਨ (ਮੁੱਖ ਬੁਲਾਰਾ) ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸ੍ਰੀ ਨੰਗਲ ਵੱਡੀ ਗਿਣਤੀ ਵੋਟਾਂ ਪ੍ਰਾਪਤ ਕਰਕੇ ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਚੁਣੇ ਗਏ ਸਨ। ਇਸ ਤੋਂ ਇਲਾਵਾ ਸ੍ਰੀ ਨੰਗਲ ਨੂੰ ਜਿਲਾ ਸ੍ਰੀ ਮੁਕਤਸਰ ਸਾਹਿਬ ਦਾ ਇੰਚਾਰਜ ਵੀ ਨਿਯੁਕਤ ਕੀਤਾ ਗਿਆ ਹੈ।

ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਬਲਕਰਨ ਸਿੰਘ ਨੰਗਲ ਨੇ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਤੋਂ ਇਲਾਵਾ ਸਮੁੱਚੀ ਹਾਈਕਮਾਂਡ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਫਰੀਦਕੋਟ ਤੋਂ ਵਿਧਾਇਕ ਕੁਸ਼ਲਦੀਪ ਸਿੰਘ ਢਿਲੋਂ , ਜਿਲ੍ਹਾ ਪ੍ਰਧਾਨ ਅਜੈਪਾਲ ਸਿੰਘ ਸੰਧੂ, ਪੰਜਾਬ ਯੂਥ ਕਾਂਗਰਸ ਦੇ ਇੰਚਾਰਜ ਬੰਟੀ ਸ਼ੇਲਕੇ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਜੀ  ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜੁੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਛੋਟੀ ਉਮਰ ਵਿਚ ਹੀ ਵੱਡੀਆਂ ਜੁੰਮੇਵਾਰੀਆਂ ਸੌਂਪੀਆਂ ਹਨ ਅਤੇ ਉਨ੍ਹਾਂ ਨੇ ਹਰ ਇਕ ਜੁੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਈ ਹੈ। ਹੁਣ ਚੀਫ ਸਪੋਕਸਪਰਸਨ ਦੀ ਜੁੰਮੇਵਾਰੀ ਵੀ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ  ਪੰਜਾਬ ਯੂਥ ਕਾਂਗਰਸ ਦਾ ਦਾਇਰਾ ਹੋਰ ਵਧਾਉਣ ਲਈ ਦਿਨ ਰਾਤ ਇਕ ਕਰਨਗੇ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਵਲੋਂ ਹਮੇਸ਼ਾਂ ਪੰਜਾਬ ਅਤੇ ਪੰਜਾਬੀਅਤ ਦੇ ਹਿੱਤਾਂ ਦੀ ਗੱਲ ਕੀਤੀ ਜਾਂਦੀ ਰਹੀ ਹੈ ਅਤੇ ਭਵਿੱਖ ਵਿਚ ਵੀ ਪਾਰਟੀ ਵਲੋਂ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ।

 

Please Click here for Share This News

Leave a Reply

Your email address will not be published.