ਮਾਛੀਵਾੜਾ ਸਾਹਿਬ, 14 ਮਈ (ਹਰਪ੍ਰੀਤ ਸਿੰਘ ਕੈਲੇ) – ਲੋਕ ਸਭਾ ਹਲਕਾ ਸ਼੍ਰੀ ਫਤਹਿਗੜ• ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਅਮਰ ਸਿੰਘ ਨੂੰ ਬਹੁਗਿਣਤੀ ਦਲਿਤ ਭਾਈਚਾਰੇ ਵੱਲੋਂ ਸਮਰਥਨ ਦਿੱਤਾ ਜਾ ਰਿਹਾ ਹੈ ਤੇ ਉਨਾਂ ਭਾਰੀ ਬਹੁਮੱਤ ਨਾਲ ਜਿਤਾ ਕੇ ਪਾਰਲੀਮੈਂਟ ਵਿਚ ਭੇਜਣਗੇ। ਇਨ•ਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਸੀ. ਵਿੰਗ ਜ਼ਿਲਾ ਖੰਨਾ ਦੇ ਉਪ ਚੇਅਰਮੈਨ ਸੁਖਦੀਪ ਸਿੰਘ ਸੋਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ•ਾਂ ਕਿਹਾ ਕਿ ਕਾਂਗਰਸ ਹਾਈ ਕਮਾਂਡ ਨੇ ਇੱਕ ਇਮਾਨਦਾਰ ਤੇ ਪੜ•ੇ ਲਿਖੇ ਉਮੀਦਵਾਰ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ ਤੇ ਡਾ. ਅਮਰ ਸਿੰਘ ਲੋਕਾਂ ਦੀ ਪਹਿਲੀ ਪਸੰਦ ਬਣੇ ਹੋਏ ਹਨ। ਉਨ•ਾਂ ਕਿਹਾ ਕਿ ਡਾ. ਮਨਮੋਹਣ ਸਿੰਘ ਦੇ ਕਾਰਜਕਾਲ ਦੌਰਾਨ ਐਸ.ਸੀ. ਭਾਈਚਾਰੇ, ਕਿਸਾਨਾਂ ਤੇ ਵਪਾਰੀਆਂ ਲਈ ਅਹਿਮ ਯੋਜਨਾਵਾਂ ਚਲਾਈਆਂ ਸਨ ਤੇ ਹੁਣ ਵੀ ਦਲਿਤ ਭਾਈਚਾਰਾ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਨੂੰ ਸਮਰਥਨ ਦੇ ਰਿਹਾ ਹੈ। ਉਨ•ਾਂ ਕਿਹਾ ਕਿ ਜਿੱਥੇ ਭਾਜਪਾ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੋਟਬੰਦੀ ਅਤੇ ਜੀਐਸਟੀ ਲਗਾ ਕੇ ਸਾਰੇ ਛੋਟੇ ਕਾਰੋਬਾਰ ਠੱਪ ਕਰ ਦਿੱਤੇ ਉਥੇ ਪੰਜਾਬ ਵਿਚ ਅਕਾਲੀ ਦਲ ਨੇ ਲੋਕਾਂ ਨੂੰ ਲੁੱਟਣ ਤੇ ਕੁੱਟਣ ਤੋਂ ਇਲਾਵਾ ਕੁਝ ਨਹੀਂ ਕੀਤਾ। ਇਸ ਲਈ ਉਹ ਲੋਕਾਂ ਨੂੰ ਅਪੀਲ ਕਰਦੇ ਹਨ ਕਿ 19 ਮਈ ਨੂੰ ਡਾ. ਅਮਰ ਸਿੰਘ ਨੂੰ ਭਾਰੀ ਬਹੁਮੱਤ ਨਾਲ ਜਿਤਾ ਕੇ ਭੇਜਣ ਤਾਂ ਜੋ ਹਲਕੇ ਦਾ ਰਿਕਾਰਡਤੋੜ ਵਿਕਾਸ ਕਰਵਾਇਆ ਜਾ ਸਕੇ।
ਫੋਟੋ ਕੈਪਸ਼ਨ
ਮਾਛੀਵਾੜਾ ਸੁਖਦੀਪ ਸੋਨੀ : ਚੋਣ ਪ੍ਰਚਾਰ ਦੌਰਾਨ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਸੁਖਦੀਪ ਸਿੰਘ ਸੋਨੀ।