best platform for news and views

ਬਾਦਲ ਤੇ ਕੈਪਟਨ ਦੇ ਸਮਝੌਤੇ ਨੂੰ ਲੋਕ ਦੇਣਗੇ ਮੂੰਹਤੋੜ ਜਵਾਬ : ਕੇਜਰੀਵਾਲ

Please Click here for Share This News
ਲੰਬੀ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੰਬੀ ਹਲਕੇ ਵਿਚ ਪਾਰਟੀ ਉਮੀਦਵਾਰ ਜਰਨੈਲ ਸਿੰਘ ਦੇ ਹੱਕ ਵਿਚ ਇਕ ਤੋਂ ਬਾਅਦ ਇਕ 5 ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਹਾਰ ਨੂੰ ਵੇਖਦਿਆਂ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਵਿਸ਼ੇਸ਼ ‘ਸੈਟਿੰਗ’ ਕਰਕੇ ਲੰਬੀ ਤੋਂ ਚੋਣ ਲੜਣ ਲਈ ਬੁਲਾਇਆ ਹੈ। ਉਨਾਂ ਕਿਹਾ ਕਿ ਅਸਲ ਵਿਚ ਕੈਪਟਨ ਅਮਰਿੰਦਰ ਸਿੰਘ ਲੰਬੀ ਵਿਖੇ ਬਾਦਲ ਨੂੰ ਹਰਾਉਣ ਨਹੀਂ ਬਲਕਿ ਜਿਤਾਉਣ ਲਈ ਆਏ ਹਨ। ਕੇਜਰੀਵਾਲ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਸਹੀ ਮਾਇਨੇ ਵਿਚ ਬਾਦਲ ਨੂੰ ਚੁਣੌਤੀ ਦੇਣਾ ਚਾਹੰੁਦੇ ਸਨ ਤਾਂ ਉਹ ਇਕੋ ਜਗਾ ਤੋਂ ਚੋਣ ਲੜਦੇ। ਉਨਾਂ ਕਿਹਾ ਕਿ ਬਾਦਲਾਂ ਅਤੇ ਕੈਪਟਨ ਨੇ ਮਿਲ ਕੇ ਪੰਜਾਬ ਨੂੰ ਇਕ ਪ੍ਰਾਈਵੇਟ ਲਿਮਟਡ ਕੰਪਨੀ ਬਣਾ ਦਿੱਤਾ ਹੈ ਅਤੇ ਦੋਹੇਂ ਪਾਰਟੀਆਂ ਵਾਰੀ-ਵਾਰੀ ਰਾਜ ਕਰਕੇ ਪੰਜਾਬ ਅਤੇ ਪੰਜਾਬੀਆਂ ਦੀ ਲੁੱਟ ਕਰਨ ਵਿਚ ਲੱਗੀਆਂ ਹੋਈਆਂ ਹਨ।
ਪਿੰਡ ਸਰਾਵਾਂ ਬੋਦਲਾ ਵਿਖੇ ਇਕ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕੇਜ਼ਰੀਵਾਲ ਨੇ ਕਿਹਾ ਕਿ ਜਲਾਲਾਬਾਦ ਤੋਂ ਸੁਖਬੀਰ ਸਿੰਘ ਬਾਦਲ ਦੀ ਜਮਾਨਤ ਜ਼ਬਤ ਹੋਣੀ ਤੈਅ ਹੈ। ਇਸੇ ਕਾਰਨ ਆਪਣੇ ਆਪ ਨੂੰ ਪੰਜਾਬ ਦੇ ਹਿਤੈਸ਼ੀ ਕਹਾਉਣ ਵਾਲੇ ਇਹ ਅਖੌਤੀ ਲੋਕ ਆਗੂ ਬੌਖਲਾਹਟ ਵਿਚ ਹਨ।  ਲੋਕ ਇੰਨਾਂ ਦੋਹਾਂ ਪਾਰਟੀਆਂ ’ਤੇ ਵਿਸ਼ਵਾਸ ਨਾ ਕਰਨ ਅਤੇ ਇੰਨਾਂ ਦੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ।
     ਕੇਜ਼ਰੀਵਾਲ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਦਾ ਨਾ ਕੇਵਲ ਕਰਜ਼ਾ ਮਾਫ ਕੀਤਾ ਜਾਵੇਗਾ ਬਲਕਿ ਸਰਕਾਰ ਬਣਨ ਦੇ 3 ਸਾਲ ਬਾਅਦ ਕਿਸਾਨਾਂ ਨੂੰ ਫਸਲਾਂ ਦਾ ਪੂਰਾ ਮੁੱਲ ਦਿਵਾਉਣ ਲਈ ਡਾ.ਸਵਾਮੀਨਾਥਨ ਦੀ ਰਿਪੋਰਟ ਨੂੰ ਲਾਗੂ ਕਰਵਾਇਆ ਜਾਵੇਗਾ। ਵਿਧਵਾ, ਬਜੁਰਗਾਂ ਅਤੇ ਅੰਗਹੀਣਾਂ ਨੂੰ 2500 ਰੁਪਏ ਪੈਂਸਨ ਦਿੱਤੀ ਜਾਵੇਗੀ। ਪੰਜਾਬ ਦੇ 25 ਲੱਖ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਂਣਗੀਆਂ, ਵੱਡੇ ਪੱਧਰ ’ਤੇ ਉਦਯੋਗ ਸਥਾਪਤ ਕੀਤੇ ਜਾਣਗੇ ਤਾਂ ਜੋ ਪੰਜਾਬ ਦੀ ਆਰਥਿਕਤਾ ਨੂੰ ਹੁਲਾਰਾ ਮਿਲਣ ਦੇ ਨਾਲ ਨਾਲ ਨੌਜਵਾਨਾਂ ਨੂੰ ਰੋਜਗਾਰ ਵੀ ਮਿਲ ਸਕੇ। ਇੰਨਾਂ ਉਦਯੋਗਿਕ ਇਕਾਈਆਂ ਵਿਚ 80 ਫੀਸਦੀ ਨੌਕਰੀਆਂ ਪੰਜਾਬੀਆਂ ਨੂੰ ਦਿੱਤੀਆਂ ਜਾਣਗੀਆਂ। ਦਿੱਲੀ ਦੀ ਤਰਜ਼ ’ਤੇ ਪੰਜਾਬ ਦੇ ਲੋਕਾਂ ਨੂੰ ਦੇਸ਼ ਵਿਚ ਸਭ ਤੋਂ ਸਸਤੀ ਬਿਜਲੀ ਦਿੱਤੀ ਜਾਵੇਗੀ।
ਉਨਾਂ ਕਿਹਾ ਕਿ ਪੰਜਾਬ ਵਿਚ 11 ਮਾਰਚ ਨੂੰ ਚੋਣਾਂ ਦੇ ਨਤੀਜੇ ਆ ਜਾਣਗੇ, 20 ਮਾਰਚ ਨੂੰ ਸਰਕਾਰ ਦਾ ਗਠਨ ਹੋਵੇਗਾ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ’ਤੇ 15 ਅਪ੍ਰੈਲ ਤੱਕ ਬਿਕ੍ਰਮ ਸਿੰਘ ਮਜੀਠੀਆ ਅਤੇ ਹੋਰਨਾ ਨਸ਼ਾ ਤਸਕਰਾਂ ਨੂੰ ਜੇਲ ਵਿੱਚ ਸੁੱਟਿਆ ਜਾਵੇਗਾ। ਉਨਾਂ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਦੀ ਪੂਰੀ ਜਾਂਚ ਕਰਵਾ ਕੇ ਇਸਦੇ ਦੋਸ਼ੀਆਂ ਨੂੰ ਗਿ੍ਰਫਤਾਰ ਕੀਤਾ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਸਾਰੇ ਵਾਅਦੇ ਉਹ ਖੁਦ ਪੂਰੇ ਕਰਵਾਊਣਗੇ। ਉਨਾਂ ਕਿਹਾ ਕਿ ਪਾਰਟੀ ਦੀ ਸਰਕਾਰ ਵਿਚ ਪੰਜਾਬ ਦਾ ਮੁੱਖ ਮੰਤਰੀ ਚਾਹੇ ਕੋਈ ਵੀ ਹੋਵੇ ਪਰੰਤੂ ਸਾਰੇ ਵਾਅਦ ਪੂਰੇ ਕਰਵਾਉਣ ਦੀ ਜਿੰਮੇਵਾਰੀ ਉਨਾਂ ਦੀ ਹੈ।  ਕੇਜ਼ਰੀਵਾਲ ਨੇ ਬਾਦਲਾਂ ਦੇ ਗੜ ਵਿਚ ਪਿੰਡ ਸਰਾਵਾਂ ਬੋਦਲਾ, ਬੁਰਜ਼ ਸਿੱਧਵਾਂ, ਲੰਬੀ, ਕਿੱਲਿਆਂਵਾਲੀ, ਫੁੱਲੂਖੇੜਾ ਆਦਿ ਵਿਖੇ ਭਾਰੀ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ।
ਇੰਨਾਂ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਲੰਬੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਰਨੈਲ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਨੂੰ ਇਕ ਇਮਾਨਦਾਰ ਅਤੇ ਭਿ੍ਰਸ਼ਟਾਚਾਰ ਰਹਿਤ ਸ਼ਾਸਨ ਦੇਣ ਲਈ ਪੂਰੀ ਤਰਾਂ ਵਚਨਬੱਧ ਹੈ। ਉਨਾਂ ਕਿਹਾ ਕਿ ਸਰਕਾਰ ਆਉਣ ’ਤੇ ਬਾਦਲਾਂ ਦੇ ਗੰੁਡਾਰਾਜ ਨੂੰ ਸਮਾਪਤ ਕੀਤਾ ਜਾਵੇਗਾ ਅਤੇ ਬਾਦਲਾਂ ਦੇ ਗੁੰਡਾ ਟੋਲਿਆਂ ਦੇ ਸਰਦਾਰ ਦਿਆਲ ਸਿੰਘ ਕੋਲਿਆਂਵਾਲੀ, ਤੇਜਿੰਦਰ ਸਿੰਘ ਮਿੱਡੂਖੇੜਾ ਅਤੇ ਹੋਰਨਾਂ ਨੂੰ ਜੇਲਾਂ ਵਿਚ ਸੁੱਟਿਆ ਜਾਵੇਗਾ। ਉਨਾਂ ਕਿਹਾ ਕਿ ਹੁਣ ਲੋਕਾਂ ਨੇ ਬਾਦਲਾਂ ਦੇ ਗੁੰਡਾਰਾਜ ਖਿਲਾਫ ਕਮਰ ਕਸ ਲਈ ਹੈ ਅਤੇ ਲੋਕ ਇੰਨਾਂ ਹੰਕਾਰੀਆਂ ਹੋਈਆਂ ਸਿਆਸੀ ਪਾਰਟੀਆਂ ਤੋਂ ਪਿੱਛਾ ਛੁਡਵਾਉਣ ਲਈ ਕਾਹਲੇ ਹਨ। ਇਸ ਮੌਕੇ ’ਤੇ  ਆਪ ਆਗੂ ਨਰਿੰਦਰ ਸਿੰਘ ਨਾਟੀ ਸਰਪੰਚ, ਸੀਨੀਅਰ ਆਗੂ ਦਲਬੀਰ ਸਿੰਘ ਢਿੱਲੋਂ,  ਸਟਾਰ ਕੰਪੈਨਰ ਸੁਖਵਿੰਦਰ ਸਿੰਘ ਸੁੱਖੀ, ਨਵਜੋਤ ਕੌਰ ਲੰਬੀ, ਬਠਿੰਡਾ ਜੋਨ ਦੇ ਆਬਜ਼ਰਵਰ ਡਾ.ਵਿਜੇ ਸਿੰਗਲਾ ਤੋਂ ਇਲਾਵਾ ਹੋਰ ਪਾਰਟੀ ਆਗੂ ਹਾਜ਼ਰ ਸਨ।

Please Click here for Share This News

Leave a Reply

Your email address will not be published. Required fields are marked *