ਫਿਰੋਜ਼ਪੁਰ, 15 ਅਗਸਤ (ਸਤਬੀਰ ਬਰਾੜ )- ਇਲਾਕੇ ਦੇ ਨਾਮੀ ਸਕੂਲ ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ ਕੁੱਲਗੜ੍ਹੀ ਵਿਖੇ ਆਜ਼ਾਦੀ ਦਾ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ ਸਕੁਲ ਪ੍ਰਿੰਸੀਪਲ ਸੁਭਾਸ਼ ਕੁਮਾਰ ਦੀ ਅਗਵਾਈ ਵਿਚ ਅਜ਼ਾਦੀ ਦਿਵਸ ਨੂੰ ਸਮਰਪਿਤ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਸਕੂਲ ਦੇ ਬੱਚਿਆਂ ਨੇ ਅਜ਼ਾਦੀ ਦਿਵਸ ‘ਤੇ ਅਧਾਰਿਤ ਗੀਤਾਂ ਅਤੇ ਕੋਰਿਓਗ੍ਰਾਫੀ ਤੇ ਦੇਸ਼ ਭਗਤੀ ਗੀਤ ਗਾਏ। ਇਸ ਸਮਾਗਮ ਵਿਚ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ ਪ੍ਰੇਮ ਪਾਲ ਸਿੰਘ ਨੇ ਬੱਚਿਆਂ ਨੂੰ ਅਜ਼ਾਦੀ ਦਿਵਸ ਦੀ ਮਹਾਨਤਾ ਸਬੰਧੀ ਦੱਸਿਆ। ਬੱਚਿਆਂ ਵਿਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਦੇ ਮੰਤਵ ਨਾਲ ਦੇਸ਼ ਭਗਤੀ ਦੇ ਨਾਅਰੇ ਵੀ ਲਗਾਏ ਗਏ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਡਾਇਰੈਕਟਰ ਕਨਵਰਜੀਤ ਸਿੰਘ ਅਤੇ ਸਕੂਲ ਦੇ ਚੇਅਰਮੈਨ ਪਰਮਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਕਿਹਾ ਇਸ ਮੌਕੇ ਸਕੂਲ ਦਾ ਸਮੂਹ ਸਟਾਫ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ