best platform for news and views

ਬਿੰਨਰ ਤੇ ਹਰਚੰਦਪੁਰ ਕੋਰ ਕਮੇਟੀ ਮੈਂਬਰ ਨਿਯੁਕਤ

Please Click here for Share This News

ਧੂਰੀ, 4 ਮਈ (ਮਹੇਸ਼ ਜਿੰਦਲ)- ਲੰਘੇ ਦਿਨੀਂ ਸ਼੍ਰੋਮਣੀ ਅਕਾਲੀ ਦਲ(ਬ) ਵੱਲੋਂ ਸਥਾਨਕ ਸੀਨੀਅਰ ਯੂਥ ਅਕਾਲੀ ਆਗੂ ਮਨਵਿੰਦਰ ਸਿੰਘ ਬਿੰਨਰ ਅਤੇ ਸਵਰਨਜੀਤ ਸਿੰਘ ਹਰਚੰਦਪੁਰ ਨੂੰ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤੇ ਜਾਣ ਉਪਰੰਤ ਅੱਜ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਨਵ-ਨਿਯੁਕਤ ਅਹੁਦੇਦਾਰਾਂ ਨੇ ਪਾਰਟੀ ਪ੍ਰਧਾਨ ਸੁਖਵੀਰ ਸਿੰਘ ਬਾਦਲ, ਯੂਥ ਪ੍ਰਧਾਨ ਵਿਕਰਮਜੀਤ ਸਿੰਘ ਮਜੀਠੀਆ, ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਹਲਕਾ ਇੰਚਾਰਜ ਹਰੀ ਸਿੰਘ ਨਾਭਾ,  ਜ਼ਿਲ•ਾ ਪ੍ਰਧਾਨ ਇਕਬਾਲ ਸਿੰਘ ਝੂੰਦਾ, ਭੁਪਿੰਦਰ ਸਿੰਘ ਭਲਵਾਨ, ਅਮਨਵੀਰ ਸਿੰਘ ਚੈਰੀ, ਨਵਇੰਦਰ ਸਿੰਘ ਲੌਂਗੋਵਾਲ ਦਾ ਇਸ ਨਿਯੁਕਤੀ ਲਈ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ। ਉਨ•ਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੂੰ ਜਿਤਾਉਣ ਲਈ ਅੱਡੀ-ਚੋਟੀ ਦਾ ਯਤਨ ਕਰਦੇ ਹੋਏ ਇਹ ਸੀਟ ਨਰਿੰਦਰ ਮੋਦੀ ਦੀ ਝੋਲੀ ਪਵੇਗੀ ਅਤੇ ਕੇਂਦਰ ‘ਚ ਵੀ ਭਾਜਪਾ ਸਰਕਾਰ ਭਾਰੀ ਬਹੁਮਤ ਨਾਲ ਜਿੱਤ ਹਾਸਿਲ ਕਰੇਗੀ।

ਕੈਪਸ਼ਨ – ਮਨਵਿੰਦਰ ਸਿੰਘ ਬਿੰਨਰ ਤੇ ਸਵਰਨਜੀਤ ਸਿੰਘ ਹਰਚੰਦਪੁਰ ਦੀ ਤਸਵੀਰ

Please Click here for Share This News

Leave a Reply

Your email address will not be published. Required fields are marked *