best platform for news and views

ਬੀਬੀ ਪਰਮਜੀਤ ਕੌਰ ਖਾਲੜਾ ਨੇ ਮ੍ਰਿਤਕ ਗੁਰਲਵਜੀਤ ਸਿੰਘ ਦੇ ਪਰਿਵਾਰ ਨੂੰ ਦਿੱਤਾ ਦਿਲਾਸਾ

Please Click here for Share This News

ਭਿੱਖੀਵਿੰਡ 1 ਅਪ੍ਰੈਲ (ਹਰਜਿੰਦਰ ਸਿੰਘ ਗੋਲ੍ਹਣ)-ਵਿਦੇਸ਼ ਦੀ ਧਰਤੀ ਲਿਬਨਾਨ ‘ਚ ਰੋਜ਼ੀ-ਰੋਟੀ
ਕਮਾਉਣ ਲਈ ਗਏ ਪਿੰਡ ਬੈਂਕਾਂ ਦੇ ਨੌਜਵਾਨ ਗੁਰਲਵਜੀਤ ਸਿੰਘ ਦੀ ਗੋਲੀਆਂ ਮਾਰ ਕੇ ਕਤਲ
ਕਰ ਦਿੱਤੇ ਜਾਣ ਦੀ ਦੁਖਦਾਈ ਘਟਨਾ ਤੋਂ ਬਾਅਦ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਵਾਪਸ
ਭਾਰਤ ਲਿਆਉਣ ਲਈ ਭਾਵੇਂ ਜ਼ਿਲ੍ਹਾ ਤਰਨਤਾਰਨ ਪ੍ਰਸ਼ਾਸਨ ਦੇ ਕੰਨ ‘ਤੇ ਜੂੰ ਤੱਕ ਨਹੀਂ
ਸਰਕੀ ਅਤੇ ਕੋਈ ਵੀ ਪ੍ਰਸ਼ਾਸ਼ਨਿਕ ਅਧਿਕਾਰੀ ਜਾਂ ਹਾਕਮ ਸਰਕਾਰ ਵੱਲੋਂ ਕੋਈ ਵੀ ਨੁਮਾਇੰਦਾ
ਅਜੇ ਤੱਕ ਪੀੜਤ ਪਰਿਵਾਰ ਦੀ ਸਾਰ ਲੈਣ ਨਹੀਂ ਪਹੁੰਚਿਆ। ਉਥੇ ਲੋਕ ਸਭਾ ਹਲਕਾ ਖਡੂਰ
ਸਾਹਿਬ ਤੋਂ ਪੰਜਾਬ ਏਕਤਾ ਪਾਰਟੀ ਦੇ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਤੇ ਪਾਰਟੀ
ਦੇ ਜਿਲ੍ਹਾ ਪ੍ਰਧਾਨ ਸੁਖਬੀਰ ਸਿੰਘ ਵਲਟੋਹਾ, ਯੂਥ ਪ੍ਰਧਾਨ ਬਲਜੀਤ ਸਿੰਘ ਸੁਰਸਿੰਘ,
ਸੂਬਾ ਜਨਰਲ ਸਕੱਤਰ ਬਲਜੀਤ ਸਿੰਘ ਭੰਡਾਲ, ਗੁਰਬਿੰਦਰਜੀਤ ਸਿੰਘ ਭੁੱਚਰ ਸਮੇਤ ਪਾਰਟੀ
ਆਗੂਆਂ ਵੱਲੋਂ ਪਿੰਡ ਬਲ੍ਹੇਰ ਵਿਖੇ ਮ੍ਰਿਤਕ ਨੌਜਵਾਨ ਦੇ ਘਰ ਪਹੁੰਚ ਕੇ ਪਿਤਾ ਹਰਦੇਵ
ਸਿੰਘ ਸਮੇਤ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਹਰ ਤਰ੍ਹਾਂ ਦਾ ਸਹਿਯੋਗ ਦੇਣ
ਦਾ ਭਰੋਸਾ ਦਿੱਤਾ ਗਿਆ।  ਬੀਬੀ ਪਰਮਜੀਤ ਕੌਰ ਖਾਲੜਾ ਨੇ ਮੌਜੂਦਾ ਹਾਕਮ ਸਰਕਾਰਾਂ ਤੇ
ਜਿਲ੍ਹਾ ਪ੍ਰਸ਼ਾਸ਼ਨ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਇਨ੍ਹਾਂ ਦਾ ਮੁੱਢਲਾ ਫ਼ਰਜ਼ ਬਣਦਾ
ਸੀ ਕਿ ਉਹ ਇਸ ਮੁਸ਼ਕਲ ਦੀ ਘੜੀ ਵਿਚ ਦੁਖੀ ਪਰਿਵਾਰ ਨਾਲ ਮੋਢੇ ਨਾਲ ਮੋਢਾ ਲਾ ਕੇ
ਖੜ੍ਹਦੇ, ਪਰ ਬਹੁਤ ਦੁੱਖ ਦੀ ਗੱਲ ਹੈ ਕਿ ਦਸ ਦਿਨ ਬੀਤ ਜਾਣ ਦੇ ਬਾਵਜੂਦ ਵੀ ਪ੍ਰਸ਼ਾਸਨ
ਤੇ ਸਰਕਾਰਾਂ ਵੱਲੋਂ ਦੁਖੀ ਪਰਿਵਾਰ ਦੀ ਬਾਂਹ ਨਹੀਂ ਫੜੀ ਗਈ। ਬੀਬੀ ਖਾਲੜਾ ਨੇ ਵਿਦੇਸ਼
ਮੰਤਰਾਲਾ ਭਾਰਤ ਸਰਕਾਰ ਕੋਲੋਂ ਪੁਰਜੋਰ ਮੰਗ ਕੀਤੀ ਕਿ ਮ੍ਰਿਤਕ ਗੁਰਲਵਜੀਤ ਸਿੰਘ ਲਾਸ਼
ਨੂੰ ਭਾਰਤ ਲਿਆਉਣ ਲਈ ਜਲਦੀ ਤੋਂ ਜਲਦੀ ਠੋਸ ਕਦਮ ਉਠਾਏ ਜਾਣ।
ਜਿਲ੍ਹਾ ਪ੍ਰਧਾਨ ਸੁਖਬੀਰ ਸਿੰਘ ਵਲਟੋਹਾ ਨੇ ਆਖਿਆ ਕਿ ਪੰਜਾਬ ਏਕਤਾ ਪਾਰਟੀ ਪ੍ਰਧਾਨ
ਸੁਖਪਾਲ ਸਿੰਘ ਖਹਿਰਾ ਨੂੰ ਇਸ ਮਾਮਲੇ ਸੰਬੰਧੀ ਜਾਣਕਾਰੀ ਮਹੁੱਈਆ ਕਰਵਾ ਕੇ ਗੁਰਲਵਜੀਤ
ਸਿੰਘ ਦੀ ਲਾਸ਼ ਨੂੰ ਵਾਪਸ ਭਾਰਤ ਲਿਆ ਕੇ ਪੀੜਤ ਪਰਿਵਾਰ ਹਵਾਲੇ ਕੀਤੀ ਜਾਵੇਗੀ।


ਫੋਟੋ ਕੈਪਸ਼ਨ :- ਪਿੰਡ ਬਲ੍ਹੇਰ ਵਿਖੇ ਮ੍ਰਿਤਕ ਗੁਰਲਵਜੀਤ ਸਿੰਘ ਦੇ ਪਿਤਾ ਹਰਦੇਵ ਸਿੰਘ
ਆਦਿ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਬੀਬੀ ਪਰਮਜੀਤ ਕੌਰ ਖਾਲੜਾ, ਜਿਲ੍ਹਾ
ਪ੍ਰਧਾਨ ਸੁਖਬੀਰ ਸਿੰਘ ਵਲਟੋਹਾ ਆਦਿ।

Please Click here for Share This News

Leave a Reply

Your email address will not be published. Required fields are marked *