best platform for news and views

ਬੇਟੀ ਬਚਾਓ ਬੇਟੀ ਪੜਾਓ ਸਕੀਮ ਦੇ ਨਾਮ ’ਤੇ ਧੋਖਾਧੜੀ ਕਰਨ ਵਾਲਿਆਂ ਤੋਂ ਸਾਵਧਾਨ ਰਹਿਣ ਦੀ ਸਲਾਹ

Please Click here for Share This News
ਚੰਡੀਗੜ, 3 ਜੂਨ
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਗਲਤ ਅਨਸਰਾਂ ਅਤੇ ਗੈਰ ਸਰਕਾਰੀ ਸੰਗਠਨਾਂ ਵੱਲੋਂ ਬੇਟੀ ਬਚਾਓ ਬੇਟੀ ਪੜਾਓ ਸਕੀਮ ਦੇ ਨਾਮ ਉਤੇ ਧੋਖਾਧੜੀ ਕੀਤੀ ਜਾ ਰਹੀ ਹੈ ਜਿਸ ਸਬੰਧੀ ਵਿਭਾਗ ਵੱਲੋਂ ਲੋਕਾਂ ਨੂੰ ਜਾਗਰੂਕ ਕਰਦਿਆਂ ਅਜਿਹੇ ਕਿਸੇ ਵੀ ਗੁੰਮਰਾਹਕੁੰਨ ਪ੍ਰਚਾਰ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ ਹੈ। ਵਿਭਾਗ ਨੇ ਗਲਤ ਅਨਸਰਾਂ ਖਿਲਾਫ ਸਖਤ ਕਾਰਵਾਈ ਕਰਨ ਦੀ ਗੱਲ ਕਰਦਿਆਂ ਕਿਹਾ ਹੈ ਕਿ ਜੇਕਰ ਆਮ ਲੋਕਾਂ ਨੂੰ ਕੋਈ ਗਲਤ ਅਨਸਰ ਸਕੀਮ ਦਾ ਫਾਇਦਾ ਪਹੁੰਚਾਣ ਦੀ ਗੱਲ ਕਰਦਾ ਹੈ ਤਾਂ ਉਹ ਵਿਭਾਗ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੁਝ ਗਲਤ ਅਨਸਰਾਂ ਅਤੇ ਗੈਰ ਸਰਕਾਰੀ ਸੰਗਠਨਾਂ ਵੱਲੋਂ ਬੇਟੀ ਬਚਾਓ ਬੇਟੀ ਪੜਾਓ ਸਕੀਮ ਦੇ ਅਧੀਨ ਨਗਦ ਪੈਸਾ ਮਿਲਣ ਦੇ ਨਾਮ ਉਤੇ ਫਾਰਮ ਵੇਚੇ ਜਾ ਰਹੇ ਹਨ। ਬੁਲਾਰੇ ਨੇ ਦੱਸਿਆ ਕਿ ਵਿਭਾਗ ਵੱਲੋਂ ਇਸ ਸਕੀਮ ਅਧੀਨ ਕੋਈ ਵੀ ਨਗਦ ਰਾਸ਼ੀ ਨਹੀਂ ਦਿੱਤੀ ਜਾਂਦੀ। ਅਜਿਹਾ ਪ੍ਰਚਾਰ ਕਰਨ ਵਾਲਾ ਵਿਅਰਤੀ ਲੋਕਾਂ ਨਾਲ ਧੋਖਾ ਕਰ ਰਿਹਾ ਹੈ। ਵਿਭਾਗ ਵੱਲੋਂ ਕਿਹਾ ਗਿਆ ਹੈ ਕਿ ਅਜਿਹਾ ਪ੍ਰਚਾਰ ਕਰਨ ਵਾਲੇ ਵਿਅਕਤੀ ਖਿਲਾਫ ਪੁਲਿਸ ਰਿਪੋਰਟ ਕੀਤੀ ਜਾਵੇਗੀ। ਵਿਭਾਗ ਨੇ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਹੈ ਕਿ ਉਹ ਸਕੀਮ ਦੇ ਨਾਮ ਉਤੇ ਧੋਖਾਧੜੀ ਕਰਨ ਵਾਲਿਆਂ ਤੋਂ ਸਾਵਧਾਨ ਰਹਿਣ ਅਤੇ ਆਪਣੀ ਕੋਈ ਵੀ ਨਿੱਜੀ ਜਾਣਕਾਰੀ ਜਿਵੇਂ ਕਿ ਆਧਾਰ ਕਾਰਡ, ਬੈਂਕ ਖਾਤਾ, ਫੋਨ ਨੰਬਰ, ਈਮੇਲ ਆਦਿ ਸਾਂਝਾ ਨਾ ਕਰਨ।
Please Click here for Share This News

Leave a Reply

Your email address will not be published. Required fields are marked *