best platform for news and views

ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾ ਦੀ ਮੀਟਿੰਗ 25 ਨੂੰ

Please Click here for Share This News

ਸੰਗਰੂਰ, 20 ਮਾਰਚ, ਲੰਮੇ ਸਮੇ ਤੋਂ ਸੰਘਰਸ਼ ਕਰ ਰਹੀ ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਸਰਕਾਰ ਦੀਆਂ ਰੁਜਗਾਰ ਮਾਰੂ ਨੀਤੀਆਂ ਦੇ ਖਿਲਾਫ਼ ਮੁੜ ਸੰਘਰਸ਼ ਦਾ ਝੰਡਾ ਬੁਲੰਦ ਕਰਨ ਜਾ ਰਹੀ ਹੈ । ਉਪਰੋਕਤ ਸ਼ਬਦਾ ਦਾ ਪ੍ਰਗਟਾਵਾ ਜਥੇਬੰਦੀ ਦੇ ਸੂਬਾਈ ਪ੍ਰੈਸ ਸਕੱਤਰ ਨਵਦੀਪ ਸੰਗਰੂਰ ਨੇ ਪ੍ਰੈਸ ਨੋਟ ਜਾਰੀ ਕਰਦੇ ਸਮੇ ਕੀਤਾ । ਉਨ੍ਹਾਂ ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਥੇਬੰਦੀ ਨੇ ਸਰਕਾਰ ਦੇ ਦਿੱਤੇ ਭਰੋਸੇ ਕਾਰਨ ਕੁਝ ਮਹੀਨਿਆਂ ਤੋਂ ਸੰਘਰਸ਼ ਦਾ ਰਾਹ ਤਿਆਗ ਕੇ ਸਰਕਾਰ ਨੂੰ ਸਮਾਂ ਦਿੱਤਾ ਸੀ, ਪਰ ਸਰਕਾਰ ਵੱਲੋਂ ਈ.ਟੀ.ਟੀ. ਅਧਿਆਪਕਾ ਦੀ ਭਰਤੀ ਸਬੰਧੀ ਕਿਸੇ ਵੀ ਪ੍ਰਕਾਰ ਦੀ ਪ੍ਰਕਿਰਿਆ ਸ਼ੁਰੂ ਨਾ ਕਰਨ ਤੋਂ ਪ੍ਰੇਸ਼ਾਨ ਬੇਰੁਜ਼ਗਾਰ ਅਧਿਆਪਕਾ ਨੂੰ ਮਜਬੂਰਨ ਮੁੜ ਸੰਘਰਸ਼ ਦੇ ਰਾਹ ਆਉਣ ਦਾ ਫੈਸਲਾ ਲੈਣਾਂ ਪਿਆ । ਉਨ੍ਹਾਂ ਦੱਸਿਆ ਕਿ ਸੰਘਰਸ਼ ਨੂੰ ਪੂਰਨ ਰੂਪ ਵਿੱਚ ਸਫਲ ਕਰਨ ਲਈ 25 ਮਾਰਚ ਨੂੰ ਸੂਬੇ ਦੇ ਹਰ ਜਿਲ੍ਹੇ ਵਿੱਚ ਜਿਲ੍ਹਾ ਇਕਾਈ ਦੀਆਂ ਮੀਟਿੰਗਾਂ ਕਰਕੇ ਸੰਘਰਸ਼ ਦੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ ।

Please Click here for Share This News

Leave a Reply

Your email address will not be published. Required fields are marked *