ਫ਼ਰੀਦਕੋਟ- ਜਿਲ•ਾ ਪੁਲੀਸ ਨੇ ਸ਼ਹਿਰ ਦੀਆਂ ਬੈਂਕਾਂ ਅਤੇ ਪੈਟਰੋਲ ਪੰਪਾਂ ਨੂੰ ਲੁੱਟਣ ਦੀ ਸਾਜਿਸ਼ ਰਚ ਰਹੇ ਦਸ ਨੌਜਵਾਨਾਂ ਨੂੰ ਮੋਟਰਸਾਈਕਲਾਂ, ਅਸਲਾ, ਕਾਰਤੂਸ ਅਤੇ ਮਾਰੂ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਅਜੇ ਸਿੰਘ, ਸੁਰਿੰਦਰ ਸਿੰਘ, ਰਾਜਾ ਸਿੰਘ, ਗੁਰਕੀਰਤ ਸਿੰਘ, ਅਨਮੋਲ ਸਿੰਘ, ਪਵਨ ਕੁਮਾਰ, ਜਗਜੀਤ ਸਿੰਘ, ਸਾਹਿਲ ਅਤੇ ਵਿੱਕੀ ਸ਼ਹਿਰ ਦੀਆਂ ਬੈਂਕਾਂ ਜਾਂ ਪੈਟਰੋਲ ਉੱਪਰ ਲੁੱਟ ਖੋਹ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਸਕਦੇ ਹਨ ਅਤੇ ਉਹਨਾਂ ਕੋਲ ਲੁੱਟ ਖੋਹ ਲਈ ਮਾਰੂ ਹਥਿਆਰ ਅਤੇ ਹੋਰ ਸਾਜੋ ਸਾਮਾਨ ਵੀ ਹੈ। ਪੁਲੀਸ ਦੀਆਂ ਚਾਰ ਟੀਮਾਂ ਨੇ ਇੱਕੋ ਸਮੇਂ ਵੱਖ-ਵੱਖ ਛਾਪੇਮਾਰੀ ਦੌਰਾਨ ਇਹਨਾਂ ਦਸਾਂ ਨੌਜਵਾਨਾਂ ਗ੍ਰਿਫ਼ਤਾਰ ਕਰਕੇ ਉਹਨਾਂ ਕੋਲੋਂ 11 ਮੋਟਰਸਾਈਕਲ, ਤਿੰਨ ਕਾਪੇ, ਦੋ ਪਿਸਤੌਲ, ਜ਼ਿੰਦਾ ਕਾਰਤੂਸ ਅਤੇ ਹੋਰ ਮਾਰੂ ਹਥਿਆਰ ਬਰਾਮਦ ਕੀਤੇ ਹਨ। ਜਿਲ•ਾ ਪੁਲੀਸ ਮੁਖੀ ਦਰਸ਼ਨ ਸਿੰਘ ਮਾਨ ਨੇ ਕਿਹਾ ਕਿ ਪੁਲੀਸ ਨੇ ਫਰੀਦਕੋਟ ਦੀਆਂ ਨਹਿਰਾਂ ਦੇ ਪੁਲ, ਸ਼ੂਗਰ ਮਿੱਲ ਅਤੇ ਸਬਜੀ ਮੰਡੀ ਕੋਲੋਂ ਇਹਨਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿੰਨ•ਾਂ ਖਿਲਾਫ਼ ਥਾਣਾ ਸਿਟੀ ਵਿੱਚ ਆਈ.ਪੀ.ਸੀ ਦੀ ਧਾਰਾ 399, 402 ਅਤੇ ਅਸਲਾ ਐਕਟ ਤਹਿਤ ਤਿੰਨ ਮੁਕੱਦਮੇ ਦਰਜ ਕੀਤੇ ਗਏ ਹਨ। ਪੁਲੀਸ ਮੁਖੀ ਨੇ ਕਿਹਾ ਕਿ ਇਹਨਾ ਮੁਲਜ਼ਮਾਂ ਨੂੰ ਪੁੱਛਗਿੱਛ ਲਈ ਅਦਾਲਤ ਤੋਂ ਪੁਲੀਸ ਰਿਮਾਂਡ ‘ਤੇ ਲਿਆ ਗਿਆ ਹੈ ਅਤੇ ਇਹਨਾਂ ਕੋਲੋਂ ਇਲਾਕੇ ‘ਚ ਵਾਪਰੀਆਂ ਹੋਰ ਘਟਨਾਵਾਂ ਬਾਰੇ ਵੀ ਜਾਣਕਾਰੀ ਮਿਲਣ ਦੀ ਸੰਭਾਵਨਾ ਹੈ। ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਇਸ ਵਾਰਦਾਤ ‘ਚ ਫੜੇ ਗਏ ਨੌਜਵਾਨਾਂ ਖਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ।