best platform for news and views

ਬ੍ਰਹਮ ਮਹਿੰਦਰਾ ਵਲੋਂ ਸਰਕਾਰੀ ਕਰਮਚਾਰੀਆਂ ਅਤੇ ਹੋਰਨਾਂ ਲਈ ਪਲਾਟਾਂ ਅਤੇ ਫਲੈਟਾਂ ਵਿੱਚ 3 ਫੀਸਦੀ ਰਾਖਵੇਂਕਰਨ ਦਾ ਐਲਾਨ

Please Click here for Share This News
ਚੰਡੀਗੜ•, 28 ਨਵੰਬਰ:
ਸੂਬੇ ਦੇ ਕਰਮਚਾਰੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਅੱਜ ਸੂਬਾ ਸਰਕਾਰ ਦੇ ਕਰਮਚਾਰੀਆਂ ਅਤੇ ਹੋਰਨਾਂ ਲਈ ਪਲਾਟਾਂ ਅਤੇ ਫਲੈਟਾਂ ਵਿੱਚ 3 ਫੀਸਦੀ ਰਾਖਵੇਂਕਰਨ ਦਾ ਐਲਾਨ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਦੁਹਰਾਇਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਉਪਰਾਲੇ ਨਾਲ ਮੁਲਾਜ਼ਮਾਂ ਨੂੰ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰ ਖੇਤਰ ਵਿਚਲੇ ਪਲਾਟ ਅਤੇ ਫਲੈਟ ਲੈਣ ਦਾ ਮੌਕਾ ਮਿਲੇਗਾ। ਉਨ•ਾਂ ਇਹ ਵੀ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਸੂਬੇ ਦੀ ਮਲਕੀਅਤ ਅਤੇ ਨਿਯੰਤਰਣ ਅਧੀਨ ਬੋਰਡ ਅਤੇ ਕਾਰਪੋਰੇਸ਼ਨਾਂ, ਸਹਿਕਾਰਤਾ ਵਿਭਾਗ ਦੇ ਨਿਯੰਤਰਨ ਅਧੀਨ ਉਚ ਸੰਸਥਾਵਾਂ ਜਿਵੇਂ ਮਾਰਕਫੈਡ, ਮਿਲਕਫੈਡ, ਪੰਜਾਬ ਰਾਜ ਸਹਿਕਾਰੀ ਬੈਂਕ, ਹਾਊਸਫੈਡ ਇਸ ਨੀਤੀ ਤਹਿਤ ਯੋਗ ਹਨ।
ਮੰਤਰੀ ਨੇ ਕਿਹਾ ਕਿ ਬਿਨੈਕਾਰ ਨੇ ਰੈਗੂਲਰ ਸਰਵਿਸ ਦੇ ਘੱਟੋ-ਘੱਟ 5 ਸਾਲ ਪੂਰੇ ਕੀਤੇ ਹੋਣ ਜਾਂ ਇਨ•ਾਂ ਨਿਯਮਾਂ ਦੇ ਲਾਗੂ ਹੋਣ ਦੀ ਮਿਤੀ ਤੋਂ ਪਿਛਲੇ ਪੰਜ ਸਾਲਾਂ ਦੇ ਅੰਦਰ ਸੇਵਾਮੁਕਤ ਹੋਇਆ ਹੋਵੇ ਯੋਗ ਹੋਣਗੇ।
ਸ੍ਰੀ ਬ੍ਰਹਮ ਮਹਿੰਦਰਾ ਨੇ ਅੱਗੇ ਕਿਹਾ ਕਿ ਬਿਨੈਕਾਰ ਨੂੰ ਕਦੇ ਵੀ ਇਖਤਿਆਰੀ ਕੋਟੇ ਤਹਿਤ ਜਾਂ ਕਿਸੇ ਵੀ ਯੋਜਨਾ ਵਿੱਚ ਤਰਜੀਹ ਦੇ ਆਧਾਰ ‘ਤੇ ਰਿਹਾਇਸ਼ੀ ਪਲਾਟ ਜਾਂ ਮਕਾਨ ਅਲਾਟ ਨਾ ਹੋਇਆ ਹੋਵੇ। ਉਨ•ਾਂ ਕਿਹਾ ਕਿ ਬਿਨੈਕਾਰ ਨੂੰ ਬਿਨੈ-ਪੱਤਰ ‘ਤੇ ਜੁਆਇਨਿੰਗ ਜਾਂ ਸੇਵਾ ਮੁਕਤੀ ਦੀ ਮਿਤੀ ਦਰਸਾ ਕੇ  ਵਿਭਾਗ ਦੇ ਸਬੰਧਤ ਡੀ.ਡੀ.ਓ. ਤੋਂ ਤਸਦੀਕ ਕਰਵਾਉਣ ਉਪਰੰਤ ਬਿਨੈਪੱਤਰ ਜਮ•ਾਂ ਕਰਵਾਉਣਾ ਲਾਜ਼ਮੀ ਹੋਵੇਗਾ।
Please Click here for Share This News

Leave a Reply

Your email address will not be published. Required fields are marked *