best platform for news and views

ਬੱਚਿਆਂ ਦਾ ਮੈਡੀਕਲ ਚੈਕਅੱਪ

Please Click here for Share This News

ਬਰਨਾਲਾ, 12ਸਤੰਬਰ (ਰਾਕੇਸ਼ ਗੋਇਲ)- ਸਰਕਾਰੀ ਪ੍ਰਾਇਮਰੀ ਸਕੂਲ ਸਹਿਜੜਾ ਵਿਖੇ ਮੁੱਖ ਅਧਿਆਪਕ ਬਲੌਰ ਸਿੰਘ ਦੀ ਅਗਵਾਈ ਹੇਠ ਬੱਚਿਆਂ ਦਾ ਮੈਡੀਕਲ ਚੈਕਅਪ ਕੈਂਪ ਲਗਾਇਆ। ਕੈਂਪ ‘ਚ ਡਾ. ਕੁਲਜੀਤ ਸਿੰਘ ਤੇ ਫਾਰਮਾਸਿਸਟ ਚਮਕੌਰ ਸਿੰਘ ਨੇ ਬੱਚਿਆਂ ਦੀਆਂ ਵੱਖ-ਵੱਖ ਬਿਮਾਰੀਆਂ ਦੀ ਜਾਂਚ ਕੀਤੀ ਤੇ ਕਿਹਾ ਕਿ ਖਾਣ ਪੀਣ ਵਾਲੀਆਂ ਮਸਾਲੇਦਾਰ ਵਸਤਾਂ ਤੋਂ ਪ੍ਰਹੇਜ ਕਰਕੇ ਸੰਤੁਲਿਤ ਤੇ ਸਾਦਾ ਭੋਜਨ ਖਾਣਾ ਚਾਹੀਦਾ, ਇਸ ਨਾਲ ਬੱਚਿਆਂ ਦਾ ਮਾਨਸਿਕ ਤੇ ਬੌਧਿਕ ਵਿਕਾਸ ਹੋਵੇਗਾ। ਮੁੱਖ ਅਧਿਆਪਕ ਬਲੌਰ ਸਿੰਘ ਨੇ ਕਿਹਾ ਕਿ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ ਦੇ ਨਾਲ-ਨਾਲ ਉਹਨਾਂ ਦੀ ਰੁਚੀ ਅਨੁਸਾਰ ਗਤੀਵਿਧੀਆਂ ਕਰਵਾਉਣੀਆਂ ਚਾਹੀਦੀਆਂ ਹਨ ਤਾਂ ਜੋ ਬੱਚੇ ਉਸਾਰੂ ਸਮਾਜ ਦੀ ਸਿਰਜਨਾ ‘ਚ ਆਪਣਾ ਬਣਦਾ ਯੋਗਦਾਨ ਪਾ ਕੇ ਚੰਗੇ ਨਾਗਰਿਕ ਬਣ ਸਕਣ। ਉਨ੍ਹਾਂ ਕਿਹਾ ਕਿ ਬੱਚੇ ਪੜ੍ਹਾਈ ਦੇ ਦਿਨਾਂ ‘ਚ ਸੰਤੁਲਿਤ ਭੋਜਨ ਵਰਤਣ ਦੇ ਨਾਲ-ਨਾਲ ਖੇਡਾਂ ਵੱਲ ਵੀ ਧਿਆਨ ਦੇਣ ਤਾਂ ਜੋ ਨਸ਼ਿਆਂ ਦੀ ਮਾੜੀ ਆਦਤ ਤੋਂ ਬਚ ਸਕਣ। ਉਨ੍ਹਾਂ ਕਿਹਾ ਕਿ ਬੱਚੇ ਦੇਸ਼ ਦਾ ਕੀਮਤੀ ਸਰਮਾਇਆ ਹਨ ਤੇ ਇੰਨਾ ਵੱਲ ਵਿਸ਼ੇਸ਼ ਧਿਆਨ ਦੇਣਾ ਹੀ ਚੰਗਾ ਸਮਾਜ ਸਥਾਪਤ ਕਰਨਾ ਹੈ। ਅਖੀਰ ‘ਚ ਲੋੜਵੰਦ ਬੱਚਿਆਂ ਨੂੰ ਮੁਫਤ ਦਵਾਈਆਂ ਵੀ ਵੰਡੀਆਂ ਗਈਆਂ। ਇਸ ਮੌਕੇ ਅਧਿਆਪਕ ਸੁਖਵੀਰ ਸਿੰਘ, ਪਰਮਿੰਦਰ ਸਿੰਘ, ਨਵਦੀਪਕ ਬਾਂਸਲ, ਹਰਜਿੰਦਰ ਕੌਰ, ਸਰਬਜੀਤ ਕੌਰ, ਅਮ੍ਰਿਤਪਾਲ ਕੌਰ ਆਦਿ ਹਾਜ਼ਰ ਸਨ।

Please Click here for Share This News

Leave a Reply

Your email address will not be published. Required fields are marked *