best platform for news and views

 ਭਗਵੰਤ ਮਾਨ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਲਈ ਮੂਲੋਵਾਲ ਆਉਣਗੇ ਅੱਜ

Please Click here for Share This News

ਧੂਰੀ,3 ਅਪ੍ਰੈਲ (ਮਹੇਸ਼ ਜਿੰਦਲ) ਆਮ ਆਦਮੀ ਪਾਰਟੀ ਦੇ ਜ਼ਿਲ•ਾ ਯੂਥ ਆਗੂ ਅਮਰਦੀਪ ਸਿੰਘ ਧਾਂਦਰਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਲਈ ਗੁਰਦੁਆਰਾ ਸਾਹਿਬ ਮੂਲੋਵਾਲ ਵਿਖੇ ਅੱਜ ਆਉਣਗੇ। ਉਨ•ਾਂ ਅੱਗੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਹੀ ਪਾਰਟੀਆਂ ਵੋਟਾਂ ਲਈ ਆਪਣੇ ਕੀਤੇ ਕੰਮਾਂ ਨੂੰ ਲੋਕਾਂ ਨੂੰ ਦੱਸਣਗੀਆਂ। ਇਸ ਲਈ ਅੱਜ ਮੂਲੋਵਾਲ ਵਿਖੇ ਭਗਵੰਤ ਮਾਨ ਲੋਕਾਂ ਦੇ ਰੂ-ਬਰੂ ਹੋਣਗੇ ਅਤੇ ਆਪਣਾ ਰਿਪੋਰਟ ਕਾਰਡ ਪੇਸ਼ ਕਰਨਗੇ। ਇਸ ਮੌਕੇ ਧੰਨਾ ਸਿੰਘ, ਚਮਕੌਰ ਸਿੰਘ, ਰਣਜੀਤ ਸਿੰਘ, ਮਲਕੀਤ ਸਿੰਘ, ਅਮਰੀਕ ਸਿੰਘ, ਗੁਰਮੇਲ ਸਿੰਘ, ਦਲਵਿੰਦਰ ਸਿੰਘ, ਪਰਮਜੀਤ ਸਿੰਘ, ਮੇਜਰ ਸਿੰਘ ਅਤੇ ਹੋਰ ਮੈਂਬਰ ਹਾਜ਼ਰ ਸਨ।


ਫ਼ੋਟੋ ਕੈਪਸ਼ਨ – ਆਮ ਆਦਮੀ ਪਾਰਟੀ ਦੇ ਮੈਂਬਰ ਮੀਟਿੰਗ ਕਰਦੇ ਹੋਏ।

Please Click here for Share This News

Leave a Reply

Your email address will not be published. Required fields are marked *