best platform for news and views

ਭਾਰਤੀ ਚੋਣ ਕਮਿਸ਼ਨ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਉਤਸਵ ਨਾਲ ਸਬੰਧਤ ਕਾਰਜਾਂ ਦੇ ਟੈਂਡਰ ਕਰਨ ਨੂੰ ਪ੍ਰਵਾਨਗੀ

Please Click here for Share This News

ਚੰਡੀਗੜ, 22 ਅਪ੍ਰੈਲ: ਭਾਰਤੀ ਚੋਣ ਕਮਿਸ਼ਨ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਉਤਸਵ ਨਾਲ ਸਬੰਧਤ ਕਾਰਜਾਂ ਦੇ ਟੈਂਡਰ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਉਤਸਵ ਨਾਲ ਸਬੰਧਤ ਕਾਰਜਾਂ ਸਬੰਧੀ ਸਪਸ਼ਟੀਕਰਨ ਮੰਗਿਆ ਗਿਆ ਸੀ ਜਿਨ•ਾਂ ਵਿੱਚ ਟੈਂਡਰ ਜਾਰੀ ਕਰਨ, ਟੈਂਡਰ ਖੋਲ•ਣ, ਕੰਮ ਦੀ ਅਲਾਟਮੈਂਟ,  ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਉਤਸਵ ਨਾਲ ਸਬੰਧਤ 7 ਕਾਰਜਾਂ ਨੂੰ ਸ਼ੁਰੂ ਕਰਨ ਦੀ ਪ੍ਰਵਾਨਗੀ ਤੋਂ ਇਲਾਵਾ 21 ਹੋਰ ਕਾਰਜਾਂ ਦੇ ਟੈਂਡਰ ਕਰਨ, ਟੈਂਡਰ ਖੋਲ•ਣ, ਕੰਮ ਦੀ ਅਲਾਟਮੈਂਟ ਸ਼ਾਮਲ ਸੀ।
ਉਨ•ਾਂ ਦੱਸਿਆ ਕਿ ਕਮਿਸ਼ਨ ਵੱਲੋਂ ਆਦਰਸ਼ ਚੋਣ ਜ਼ਾਬਤੇ ਦੇ ਪਹਿਲੂਆਂ ਨੂੰ ਵਿਚਾਰਨ ਤੋਂ ਬਾਅਦ ਇਨ•ਾਂ ਕਾਰਜਾਂ ਸਬੰਧੀ ਪ੍ਰਵਾਨਗੀ ਜਾਰੀ ਕਰ ਦਿੱਤੀ ਹੈ ਇਹ ਪ੍ਰਵਾਨਗੀ ਇਸ ਸ਼ਰਤ ਤੇ ਦਿੱਤੀ ਗਈ ਹੈ ਕਿ ਕੋਈ ਵੀ ਇਸ ਸਬੰਧੀ ਸਿਆਸੀ ਲਾਹਾ ਲੈਣ ਦਾ ਯਤਨ ਨਾ ਕਰੇ।

Please Click here for Share This News

Leave a Reply

Your email address will not be published. Required fields are marked *