ਹਰਜਿੰਦਰ ਸਿੰਘ ਗੋਲ੍ਹਣ ਭਿੱਖੀਵਿੰਡ,
ਪੰਜਾਬ ਪੁਲੀਸ ਦੇ ਡਾਇਰੈਕਟਰ ਜਨਰਲ ਦਿਨਕਰ ਗੁਪਤਾ ਤੇ ਜ਼ਿਲ੍ਹਾ ਪੁਲੀਸ ਤਰਨ ਤਾਰਨ ਮੁਖੀ ਧਰੁਵ ਦਹੀਆ ਤੇ ਦਿਸ਼ਾ ਨਿਰਦੇਸ ਹੇਠ ਸਮਾਜ ਵਿਰੋਧੀ ਅਨਸਰਾਂ ਖਿਲਾਫ ਕਾਰਵਾਈ ਕਰਦਿਆਂ ਭਿੱਖੀਵਿੰਡ ਪੁਲੀਸ ਨੇ ਸਰਚ ਅਪ੍ਰੇਸ਼ਨ ਦੌਰਾਨ ਇੱਕ ਵਿਅਕਤੀ ਪਾਸੋਂ ਪਿਸਤੌਲ 32 ਬੋਰ ਅੱਠ ਜ਼ਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ ! ਇਹ ਜਾਣਕਾਰੀ ਦਿੰਦਿਆਂ ਡੀ ਐੱਸ ਪੀ ਸੁਲੱਖਣ ਸਿੰਘ ਮਾਨ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ ਹੇਠ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਸਾਡੀਆਂ ਵੱਖ ਵੱਖ ਪੁਲੀਸ ਪਾਰਟੀਆਂ ਸਰਚ ਆਪ੍ਰੇਸ਼ਨ ਕਰ ਰਹੀਆਂ ਸਨ ਤਾਂ ਐੱਸ ਆਈ ਨਰਿੰਦਰ ਸਿੰਘ ਢੋਟੀ ਸਮੇਤ ਪੁਲੀਸ ਪਾਰਟੀ ਜਦੋਂ ਪਿੰਡ ਭਗਵਾਨਪੁਰਾ ਪਹੁੰਚੀ ਤਾਂ ਇੱਕ ਵਿਅਕਤੀ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗਾ ਤਾਂ ਜਦੋਂ ਪੁਲਿਸ ਪਾਰਟੀ ਨੇ ਉਸ ਨੂੰ ਘੇਰੇ ਵਿੱਚ ਲੈ ਕੇ ਤਲਾਸ਼ੀ ਲਈ ਤਾਂ ਉਸ ਪਾਸੋਂ 32 ਬੋਰ ਦਾ ਦੇਸੀ ਪਿਸਤੌਲ 8 ਜ਼ਿੰਦਾ ਕਾਰਤੂਸ ਬਰਾਮਦ ਹੋਏ ! ਮਾਨ ਨੇ ਦੱਸਿਆ ਕਿ ਉਕਤ ਵਿਅਕਤੀ ਨੇ ਆਪਣੀ ਪਹਿਚਾਣ ਸੁਖਵਿੰਦਰ ਸਿੰਘ ਸ਼ਿੰਦਾ ਪੁੱਤਰ ਹਰਭਜਨ ਸਿੰਘ ਵਾਸੀ ਭਗਵਾਨਪੁਰਾ ਦੱਸਿਆ ਜਿਸ ਦੇ ਖਿਲਾਫ਼ ਪੁਲਿਸ ਥਾਣਾ ਭਿੱਖੀਵਿੰਡ ਵਿਖੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ! ਉਨ੍ਹਾਂ ਨੇ ਇਹ ਵੀ ਦੱਸਿਆ ਕਿ ਏ ਐੱਸ ਆਈ ਸਲਵਿੰਦਰ ਸਿੰਘ ਨੂੰ ਕਿਸੇ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਪਿੰਡ ਭਗਵਾਨਪੁਰ ਦਾ ਰਹਿਣ ਵਾਲਾ ਵਿਅਕਤੀ ਜਿਸ ਨੇ ਡਰੰਮ ਵਿੱਚ ਲਾਹਣ ਪਾਈ ਹੋਈ ਜੇਕਰ ਰੇਡ ਕੀਤਾ ਜਾਵੇ ਤਾਂ ਉਸ ਨੂੰ ਪਕੜਿਅਾ ਜਾ ਸਕਦਾ,ਜਿਸ ਤੇ ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਸੂਬਾ ਸਿੰਘ ਪੁੱਤਰ ਸੁੱਖਾ ਸਿੰਘ ਵਾਸੀ ਭਗਵਾਨਪੁਰਾ ਪਾਸੋਂ 200 ਕਿਲੋਗ੍ਰਾਮ ਲਾਹਣ ਸਮੇਤ ਡਰੰਮ ਕਾਬੂ ਕਰ ਲਿਆ ! ਸੂਬਾ ਸਿੰਘ ਦੇ ਖਿਲਾਫ਼ ਥਾਣਾ ਭਿੱਖੀਵਿੰਡ ਚ ਵਿਖੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ !
ਫੋਟੋ ਕੈਪਸ਼ਨ :- ਪਿੰਡ ਭਗਵਾਨਪੁਰਾ ਦੇ ਸੁਖਵਿੰਦਰ ਸਿੰਘ ਤੇ ਸੂਬਾ ਸਿੰਘ ਦੋਸ਼ੀਆਂ ਨਾਲ ਖੜ੍ਹੇ ਐੱਸ ਆਈ ਨਰਿੰਦਰ ਸਿੰਘ ,ਐਸਆਈ ਹਰਜੀਤ ਸਿੰਘ ਆਦਿ ਪੁਲਿਸ ਪਾਰਟੀ !