ਤਲਵੰਡੀ ਸਾਬੋ : ਸੀਨੀਅਰ ਅਕਾਲੀ ਨੇਤਾ ਅਤੇ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਲਾਈ ਗਈ ਸਜ਼ਾ ਭੁਗਤਣੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਵਾਸਤੇ ਅੱਜ ਸ੍ਰੀ ਮਲੂਕਾ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਪਹੁੰਚੇ। ਉਨ੍ਹਾਂ ਨੇ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਿਆ ਅਤੇ ਫਿਰ ਜੂਠੇ ਭਾਂਡੇ ਸਾਫ ਕੀਤੇ ਅਤੇ ਜੋੜਿਆਂ ਦੀ ਸੇਵਾ ਵੀ ਕੀਤੀ। ਵਰਨਣਯੋਗ ਹੈ ਕਿ ਸ੍ਰੀ ਮਲੂਕਾ ਵਲੋਂ ਆਪਣੇ ਚੋਣ ਦਫਤਰ ਦੇ ਉਦਘਾਟਨ ਮੌਕੇ ਅਰਦਾਸ ਦੀ ਬੇਅਦਬੀ ਕੀਤੇ ਜਾਣ ਪਿਛੋਂ ਉਨ੍ਹਾਂ ਨੂੰ ਪੰਜ ਸਿੰਘ ਸਹਿਬਾਨਾਂ ਵਲੋਂ ਤਿੰਨ ਦਿਨ ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਅਤੇ ਇਕ ਦਿਨ ਤਖਤ ਸ੍ਰੀ ਦਮਦਮਾ ਸਾਹਿਬ ਅੰਮ੍ਰਿਤਸਰ ਵਿਖੇ ਸੇਵਾ ਕਰਨ ਦੀ ਸਜ਼ਾ ਸੁਣਾਈ ਗਈ ਸੀ।