ਅੰਮ੍ਰਿਤਸਰ : ਪੰਜਾਬ ਦੇ ਪੰਚਾਇਤ ਮੰਤਰੀ ਸਿਕੰਦਰ ਸਿੰਘ ਵਲੋਂ ਅਰਦਾਸ ਦੀ ਕੀਤੀ ਗਈ ਕਥਿਤ ਬੇਅਦਬੀ ਦੇ ਮਾਮਲੇ ਵਿਚ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗਠਿਤ ਕੀਤੀ ਗਈ ਤਿੰਨ ਮੈਂਬਰੀ ਜਾਂਚ ਕਮੇਟੀ ਨੇ ਆਪਣੀ ਜਾਂਚ ਰਿਪੋਰਟ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਨੂੰ ਸੌਂਪ ਦਿੱਤੀ ਹੈ। ਸੂਤਰਾਂ ਅਨੁਸਾਰ ਇਸ ਰਿਪੋਰਟ ਦੇ ਆਧਾਰ ਤੇ ਅਗਲਾ ਫੈਸਲਾ ਲੈਣ ਲਈ ਸਿੰਘ ਸਾਹਿਬ ਵਲੋਂ 8 ਜਨਵਰੀ ਨੂੰ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਬੁਲਾਈ ਗਈ ਹੈ, ਜਿਸ ਵਿਚ ਸ੍ਰੀ ਮਲੂਕਾ ਬਾਰੇ ਫੈਸਲਾ ਕੀਤਾ ਜਾਵੇਗਾ। ਸੂਤਰਾਂ ਅਨੁਸਾਰ ਅਕਾਲੀ ਦਲ ਵਲੋਂ ਸ੍ਰੀ ਮਲੂਕਾ ਪਾਸੋਂ ਮੁਆਫੀ ਮੰਗਵਾ ਕੇ ਮਾਮਲਾ ਰਫਾ ਦਫਾ ਕਰਨ ਦੀ ਕੋਸਿਸ ਕੀਤੀ ਜਾ ਰਹੀ ਹੈ, ਪਰ ਸਿੱਖ ਜਥੇਬੰਦੀਆਂ ਵਲੋਂ ਸ੍ਰੀ ਮਲੂਕਾ ਵਿਰੁੱਧ ਸਖਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਇਸ ਲਈ 8 ਜਨਵਰੀ ਨੂੰ ਕੀਤੀ ਜਾ ਰਹੀ ਮੀਟਿੰਗ ਵਿਚ ਇਸ ਸਬੰਧੀ ਫੈਸਲਾ ਕੀਤਾ ਜਾਵੇਗਾ ਅਤੇ ਇਸ ਦੇ ਨਾਲ ਹੀ ਉਦੋਂ ਤੱਕ ਸਿੱਖ ਜਥੇਬੰਦੀਆਂ ਦਾ ਗੁੱਸਾ ਵੀ ਨਰਮ ਪੈ ਜਾਵੇਗਾ।