best platform for news and views

ਮਾਨ ਵੱਲੋਂ ਧੂਰੀ ਵਿਖੇ ਚੋਣ ਦਫ਼ਤਰ ਦਾ ਉਦਘਾਟਨ

Please Click here for Share This News

ਸੰਗਰੂਰ/ਧੂਰੀ, 30 ਅਪ੍ਰੈਲ (ਹਰਿੰਦਰਪਾਲ ਸਿੰਘ ਖਾਲਸਾ/ ਮਹੇਸ਼ ਜਿੰਦਲ) –  ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਵੱਲੋਂ ਅੱਜ ਸਥਾਨਕ ਪੁਰਾਣੀ ਅਨਾਜ ਮੰਡੀ ਧੂਰੀ ਵਿਖੇ ਪਾਰਟੀ ਦੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸ੍ਰ.ਮਾਨ ਨੇ ਕਿਹਾ ਕਿ ਉਨ•ਾਂ ਨੂੰ ਚੋਣ ਮੁਹਿੰਮ ਦੌਰਾਨ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਜੇਕਰ ਲੋਕ ਉਨ•ਾਂ ਨੂੰ ਜਿਤਵਾ ਕੇ ਲੋਕ ਸਭਾ ‘ਚ ਭੇਜਦੇ ਹਨ ਤਾਂ ਉਹ ਬਿਨਾਂ ਕਿਸੇ ਪੱਖਪਾਤ ਤੋਂ ਹਰੇਕ ਵਰਗ ਦੀ ਗੱਲ ਨੂੰ ਲੋਕ ਸਭਾ ‘ਚ ਚੁੱਕਣਗੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰ.ਮਾਨ ਨੇ ਰਾਮ ਮੰਦਰ ਦੇ ਮੁੱਦੇ ‘ਤੇ ਬੋਲਦਿਆਂ ਕਿਹਾ ਕਿ ਭਾਜਪਾ ਇਸ ਮਸਲੇ ‘ਤੇ ਸਿਆਸਤ ਕਰ ਰਹੀ ਹੈ ਅਤੇ ਸਾਡੀ ਪਾਰਟੀ ਸਾਰੇ ਧਰਮਾਂ ਦਾ ਸਨਮਾਨ ਕਰਦੀ ਹੈ। ਉਨ•ਾਂ ਕਿਹਾ ਕਿ ਦੇਸ਼ ਅੰਦਰ ਸਿਹਤ ਸਹੂਲਤਾਂ ਪੂਰੀ ਤਰ•ਾਂ ਠੱਪ ਹਨ ਅਤੇ ਦੇਸ਼ ਦੇ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਵੀ ਦੇਸ਼ ਅੰਦਰ ਸਿਹਤ ਸਹੂਲਤਾਂ ‘ਤੇ ਯਕੀਨ ਨਹੀਂ, ਜਿਸ ਕਾਰਨ ਉਹ ਵਿਦੇਸ਼ ‘ਚ ਆਪਣਾ ਇਲਾਜ ਕਰਵਾ ਕੇ ਆਏ ਹਨ। ਉਨ•ਾਂ ਕਿਹਾ ਕਿ ਨਰਿੰਦਰ ਮੋਦੀ ਕੱਟੜਪੰਥੀ ਹਨ, ਜਿਸ ਕਾਰਨ ਉਹ ਘੱਟ-ਗਿਣਤੀਆਂ ਲਈ ਘਾਤਕ ਹਨ, ਜੇਕਰ ਮੁੜ ਨਰਿੰਦਰ ਮੋਦੀ ਸੱਤਾ ‘ਤੇ ਕਾਬਜ਼ ਹੁੰਦੇ ਹਨ ਤਾਂ ਇਸ ਦਾ ਖ਼ਮਿਆਜ਼ਾ ਘੱਟ-ਗਿਣਤੀਆਂ ਨੂੰ ਭੁਗਤਣਾ ਪਵੇਗਾ। ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਵੱਲੋਂ ਮੁੜ ਕੇਂਦਰ ਵਿਚ ਸੱਤਾ ਵਿਚ ਆਉਣ ਤੋਂ ਬਾਅਦ ਧਾਰਾ 370 ਖ਼ਤਮ ਕਰਨ ਦੇ ਦਿੱਤੇ ਗਏ ਬਿਆਨ ‘ਤੇ ਟਿੱਪਣੀ ਕਰਦਿਆਂ ਉਨ•ਾਂ ਕਿਹਾ ਕਿ ਜੇਕਰ ਧਾਰਾ 370 ਖ਼ਤਮ ਕੀਤੀ ਜਾਂਦੀ ਹੈ ਤਾਂ ਜੰਮੂ ਕਸ਼ਮੀਰ ਦੇ ਲੋਕਾਂ ਨਾਲ ਆਜ਼ਾਦੀ ਮੌਕੇ ਕੀਤੇ ਗਏ ਵਾਅਦਿਆਂ ਤੋ ਮੁੱਕਰਨ ਅਤੇ ਉਨ•ਾਂ ਨਾਲ ਧੋਖਾ ਕਰਨ ਵਾਲੀ ਗੱਲ ਹੋਵੇਗੀ। ਇਸ ਮੌਕੇ ਹਰਬੰਸ ਸਿੰਘ ਸਲੇਮਪੁਰ, ਅਮਰਜੀਤ ਸਿੰਘ ਬਾਦਸ਼ਾਹਪੁਰ, ਬਾਬਾ ਹਰਬੰਸ ਸਿੰਘ ਜੈਨਪੁਰ, ਜਥੇਦਾਰ ਕੁਲਦੀਪ ਸਿੰਘ ਪਹਿਲਵਾਨ, ਨਰਿੰਦਰ ਸਿੰਘ ਕਾਲਾਬੂਲਾ, ਲਖਵੀਰ ਸਿੰਘ ਅਤੇ ਜਸ਼ਨਦੀਪ ਸਿੰਘ ਵੀ ਹਾਜ਼ਰ ਸਨ।

ਕੈਪਸ਼ਨ – ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਿਮਰਨਜੀਤ ਸਿੰਘ ਮਾਨ

Please Click here for Share This News

Leave a Reply

Your email address will not be published. Required fields are marked *