best platform for news and views

ਮਿਲਾਵਟੀ ਭੋਜਨ ਪਦਾਰਥਾਂ ਦਾ ਵਪਾਰ ਕਰਨ ਵਾਲਿਆਂ ਨਾਲ ਸਖ਼ਤੀ ਵਰਤੀ ਜਾਵੇਗੀ

Please Click here for Share This News

ਚੰਡੀਗੜ੍ਹ, 19 ਸਤੰਬਰ- ਤਿਉਹਾਰਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸ੍ਰੀ ਬ੍ਰਹਮ ਮਹਿੰਦਰਾ ਨੇ ਫੂਡ ਸੇਫਟੀ ਵਿਭਾਗ ਨੂੰ ਮਿਲਾਵਟੀ ਭੋਜਨ ਪਦਾਰਥਾਂ ਦਾ ਉਤਪਾਦਨ ਅਤੇ ਵਿਕਰੀ ਕਰਨ ਵਾਲੇ ਮਾਫੀਆ ਵਿਰੁੱਧ ਸਖਤੀ ਨਾਲ ਕਾਨੂੰਨੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ।
ਅੱਜ ਇੱਥੇ ਫੂਡ ਸੇਫਟੀ ਵਿਭਾਗ ਦੀ ਉਚ ਪੱਧਰੀ ਮੀਟਿੰਗ ਦੀ ਅਗਵਾਈ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਜਿਲ੍ਹਾ ਸਿਹਤ ਅਫਸਰਾਂ ਅਤੇ ਸਹਾਇਕ ਫੂਡ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਮਿਲਾਵਟੀ ਭੋਜਨ ਦੁਆਰਾ ਨਿਰਦੋਸ਼ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਨ ਵਾਲੇ ਮਾਫੀਆ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਾ ਜਾਵੇ।
ਸਿਹਤ ਮੰਤਰੀ ਨੇ ਕਿਹਾ ਕਿ ਖਾਣ-ਪੀਣ ਵਾਲੇ ਪਦਾਰਥਾਂ ਵਿੱਚ ਮਿਲਾਵਟ ਕਰਨਾ ਲੋਕਾਂ ਦੀ ਸਿਹਤ ਨਾਲ ਜੁੜਿਆ, ਇੱਕ ਗੰਭੀਰ ਮਾਮਲਾ ਹੈ ਅਤੇ ਤਿਉਹਾਰਾਂ ਦੇ ਦਿਨਾਂ ਵਿੱਚ ਮਿਲਾਵਟ ਖੋਰੀ ਕਾਫੀ ਹੱਦ ਤੱਕ ਵਧ ਜਾਂਦੀ ਹੈ ਜਿਸ ਲਈ ਫੂਡ ਸੇਫਟੀ ਅਫਸਰਾਂ ਨੂੰ ਛਾਪੇਮਾਰੀ ਅਤੇ ਸੈਂਪਲ ਭਰਨ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਐਸ.ਐਸ.ਪੀਜ਼. ਨੂੰ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਛਾਪੇਮਾਰੀ ਕਰਨ ਸਮੇਂ ਸਬੰਧਿਤ ਅਫਸਰਾਂ ਨੂੰ ਸੁਰੱਖਿਆ ਕਰਮੀ ਮੁਹੱਈਆ ਕਰਵਾਏ ਜਾਣ ਤਾਂ ਜੋ ਨਿਰਪੱਖ ਤਰੀਕੇ ਨਾਲ ਇਸ ਮੁਹਿੰਮ ਨੂੰ ਚਲਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਦਫ਼ਤਰ ਦੀਆਂ ਇੰਟਰ-ਡਿਸਟ੍ਰਿਕਟ ਟੀਮਾਂ ਨੂੰ ਮਿਲਾਵਟ ਖੋਰਾਂ ਵਿਰੁੱਧ ਮੁਹਿੰਮ ਅਧੀਨ ਜ਼ਿਲ੍ਹਿਆਂ ਵਿੱਚ ਜਾ ਕੇ ਛਾਪੇਮਾਰੀ ਕਰੇਗੀ। ਉਨ੍ਹਾਂ ਆਦੇਸ਼ ਦਿੱਤੇ ਕਿ ਦੂਜੇ ਰਾਜਾਂ ਤੋਂ ਮਿਲਾਵਟੀ ਖੋਇਆ, ਘਿਓ ਅਤੇ ਹੋਰ ਭੋਜਨ ਪਦਾਰਥਾਂ ਦੀ ਪੰਜਾਬ ਨਾਲ ਲਗਦੇ ਅੰਤਰ-ਰਾਜੀ ਮਾਰਗਾਂ ਉÎੱਤੇ ਵਿਸ਼ੇਸ਼ ਨਾਕਾ ਬੰਦੀ ਕੀਤੀ ਜਾਵੇ। ਜਿਸ ਨਾਲ ਸੂਬੇ ਵਿੱਚ ਮਿਲਾਵਟੀ ਖਾਣ ਪੀਣ ਵਾਲੇ ਪਦਾਰਥਾਂ ਦੀ ਸਪਲਾਈ ਨੂੰ ਯਕੀਨੀ ਤੌਰ ‘ਤੇ ਰੋਕਿਆ ਜਾ ਸਕੇ।
ਸ੍ਰੀ ਮਹਿੰਦਰਾ ਨੇ ਮੀਟਿੰਗ ਦੌਰਾਨ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਭਾਰੀ ਮਾਤਰਾ ਵਿੱਚ ਭੋਜਨ ਪਦਾਰਥਾਂ ਦੀ ਸਟੋਰੇਜ਼ ਕਰਨ ਵਾਲੇ ਕੋਲਡ ਸਟੋਰ ਅਤੇ ਮਿਠਾਈਆਂ ਅਤੇ ਬੇਕਰੀ ਸਬੰਧੀ ਪਦਾਰਥਾਂ ਦੇ ਉਤਪਾਦਨ ਵਾਲੀਆਂ ਥਾਵਾਂ ਦੀ ਵਿਸ਼ੇਸ ਤੋਰ ‘ਤੇ ਚੈਕਿੰਗ ਕੀਤੀ ਜਾਵੇ। ਉਨ੍ਹਾਂ ਕਿਹਾ ਇਹ ਉਤਪਾਦਨ ਵਾਲੀਆਂ ਥਾਵਾਂ ਪੂਰੀ ਤਰ੍ਹਾਂ ਸਾਫ ਸੁਥਰੀਆਂ ਹੋਣੀਆਂ ਚਾਹੀਦੀਆਂ ਹਨ ਅਤੇ ਜੇਕਰ ਖਰਾਬ ਅਤੇ ਮਾੜੀ ਹਾਲਤ ਵਿੱਚ ਖਾਣ ਵਾਲੀਆਂ ਚੀਜ਼ਾਂ ਮਿਲਦੀਆਂ ਹਨ ਉਨ੍ਹਾਂ ਨੂੰ ਮੌਕੇ ਤੇ ਹੀ ਨਸ਼ਟ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਮਲਿਆਂ ਵਿੱਚ ਭੋਜਨ ਪਦਾਰਥਾਂ ਨੂੰ ਜਬਤ ਕਰਕੇ ਸੈਂਪਲ ਲੈ ਕੇ ਲੋਬੋਟਰੀ ਨੂੰ ਸਮੇਂ ਤੇ ਭੇਜਿਆ ਜਾਵੇ।
ਸਿਹਤ ਮੰੰਤਰੀ ਨੇ ਮੀਟਿੰਗ ਦੌਰਾਨ ਅਫਸਰਾਂ ਨੂੰ ਸੈਂਪਲ ਲੈਣ ਸਮੇਂ ਅਤੇ ਛਾਪੇਮਾਰੀ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਅਤੇ ਹੋਰ ਪ੍ਰਬੰਧਕੀ ਸੁਧਾਰਾਂ ਸਬੰਧੀ ਸੁਝਾਅ ਵੀ ਸਾਂਝੇ ਕਰਨ ਲਈ ਕਿਹਾ ਜਿਸ ਨਾਲ ਵਿਭਾਗ ਵਿੱਚ ਹੋਰ ਸੁਧਾਰ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਜਲਦ ਹੀ ਫੂਡ ਸੇਫਟੀ ਵਿਭਾਗ ਦੀ ਕਾਰਗੁਜਾਰੀ ਵਿੱਚ ਪਾਰਦਰਸ਼ਤਾ ਲਿਆਉਣ ਲਈ ਇੱਕ ਮੋਬਾਇਲ ਐਪ ਵੀ ਲਾਂਚ ਕੀਤੀ ਜਾ ਰਹੀ ਹੈ ਅਤੇ ਲਾਇਸੰਸ ਹਾਸਿਲ ਕਰਨ ਲਈ ਆਨ-ਲਾਈਨ ਰਿਜਸਟਰੇਸ਼ਨ ਵੀ ਸ਼ੁਰੂ ਕੀਤੀ ਜਾਵੇਗੀ।
ਸ੍ਰੀ ਮਹਿੰਦਰਾ ਨੇ ਕਿਹਾ ਕਿ ਲੋਕਾਂ ਵਿੱਚ ਜਾਗਰੂਕਤਾ ਲਿਆਉਣ ਲਈ ਫੂਡ ਸੇਫਟੀ ਐਕਟ ਦੀ ਮੁਕੰਮਲ ਜਾਣਕਾਰੀ ਅਤੇ ਤੱਥਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇ ਅਤੇ ਪੋਸ਼ਟਿਕ ਅਤੇ ਸਾਫ ਸੁਥਰੇ ਭੋਜਨ ਬਾਰੇ ਵੀ ਦੱਸਿਆ ਜਾਵੇ।

Please Click here for Share This News

Leave a Reply

Your email address will not be published. Required fields are marked *