best platform for news and views

ਮੁਫਤ ਮੈਡੀਕਲ ਜਾਂਚ ਕੈਂਪ ਦਾ ਆਯੋਜਨ

Please Click here for Share This News

ਧੂਰੀ, 11 ਮਾਰਚ (ਮਹੇਸ਼) – ਨੈਸ਼ਨਲ ਹੈਲਥ ਸਕੀਮ ਤਹਿਤ ਸਥਾਨਕ ਸੀਨੀਅਰ ਮੈਡੀਕਲ ਅਫਸਰ ਡਾ.ਗੁਰਸ਼ਰਨ ਸਿੰਘ ਦੀ ਅਗਵਾਈ ਹੇਠ ਡਾ.ਅਮਰਪ੍ਰੀਤ ਸਿੰਘ ਵੱਲੋਂ ਸਥਾਨਕ ਲੱਛਮੀ ਬਾਗ ਵਿਖੇ ਮੁਫਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਡਾ.ਅਮਰਪ੍ਰੀਤ ਸਿੰਘ ਨੇ ਲੋਕਾਂ ਨੂੰ ਸਿਹਤ ਦਾ ਸਹੀ ਸਾਂਭ-ਸੰਭਾਲ ਪ੍ਰਤੀ ਜਾਗਰੂਕ ਕਰਦਿਆਂ ਲੋਕਾਂ ਨੂੰ ਸਾਦਾ ਖਾਣ-ਪੀਣ ਅਤੇ ਸਵੇਰੇ ਸੈਰ ਕਰਨ ਦੀ ਸਲਾਹ ਦਿੱਤੀ। ਕੈਂਪ ਦੌਰਾਨ 175 ਮਰੀਜਾਂ ਦੀ ਜਾਂਚ ਕਰ ਕੇ ਉਨ•ਾਂ ਨੂੰ ਮੁਫਤ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਮੌਕੇ ਇਲਾਕਾ ਵਾਸੀਆਂ ਵੱਲੋਂ ਮਾਹਿਰ ਡਾਕਟਰਾਂ ਦੀ ਟੀਮ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਨਵੀਰ ਸਿੰਘ, ਸਟਾਫ ਨਰਸ ਪਰਮਜੀਤ ਕੌਰ, ਕਮਲਪ੍ਰੀਤ ਕੌਰ ਤੇ ਸੁਖਦੀਪ ਕੌਰ ਏ.ਐਨ.ਐਮ, ਰਾਜਵੀਰ ਲਸੋਈ, ਬੀਬੀ ਭਜਨ ਕੌਰ ਤੇ ਬਲਵੰਤ ਸਿੰਘ ਸਾਰੋਂ ਵੀ ਹਾਜ਼ਰ ਸਨ।

ਕੈਪਸ਼ਨ-ਕੈਂਪ ਦੌਰਾਨ ਮਾਹਿਰ ਡਾਕਟਰਾਂ ਨੂੰ ਸਨਮਾਨਿਤ ਕਰਨ ਦੀ ਤਸਵੀਰ

Please Click here for Share This News

Leave a Reply

Your email address will not be published. Required fields are marked *