ਹੁਸ਼ਿਆਰਪੁਰ : ਮੁੱਖ ਮੰਤਰੀ ਪੰਜਾਬ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸ਼ੁਰੂ ਕੀਤੀ ਗਈ ਮੁਫਤ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਾਰਡ ਨੰ: 46 ਤੋਂ ਸ੍ਰੀ ਦਰਬਾਰ ਸਾਹਿਬ ਅਮ੍ਰਿਤਸਰ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀਆ 3 ਬੱਸਾਂ ਨੂੰ ਮੁੱਖ ਮੰਤਰੀ ਪੰਜਾਬ ਦੇ ਰਾਜਨੀਤੀਕ ਸਲਾਹਕਾਰ ਤਿਕਸ਼ਨ ਸੂਦ ਦੀ ਧਰਮਪਤਨੀ ਸ੍ਰੀਮਤੀ ਰਾਕੇਸ਼ ਸੂਦ ਨੇ ਰਵਾਨਾ ਕਰਨ ਮੌਕੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਮੁਫਤ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਸ਼ਰਧਾਲੂਆਂ ਨੂੰ ਵੱਖ-ਵੱਖ ਤੀਰਥ ਸਥਾਨਾਂ, ਸ੍ਰੀ ਹਜੂਰ ਸਾਹਿਬ, ਬਨਾਰਸ, ਸ੍ਰੀ ਆਨੰਦਪੁਰ ਸਾਹਿਬ, ਮਾਤਾ ਚਿੰਤਪੁਰਨੀ ਆਦਿ ਦੇ ਦਰਸ਼ਨ ਕਰਵਾਏ ਗਏ ਹਨ। ਇਸੇ ਲੜੀ ਵਿਚ ਅੱਜ ਮੁਹੱਲਾ ਭਗਤ ਨਗਰ ਤੋਂ ਸ੍ਰੀ ਦਰਬਾਰ ਸਾਹਿਬ ਅਮ੍ਰਿਤਸਰ ਲਈ ਸ਼ਰਧਾਲੂਆਂ ਦੀਆਂ 3 ਬੱਸਾਂ ਨੂੰ ਰਵਾਨਾ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਸ਼ਰਧਾਲੂਆਂ ਵੱਲੋਂ ਸ੍ਰ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਧਾਰਮਿਕ ਯਾਤਰਾ ਕਰਨ ਲਈ ਹਰ ਵਰਗ ਦੇ ਲੋਕਾਂ ਲਈ ਕੀਤਾ ਇਹ ਉਪਰਾਲਾ ਬਹੁਤ ਹੀ ਸਲਾਘਾ ਯੋਗ ਹੈ। ਇਸ ਮੌਕੇ ਤੇ ਕੌਂਸਲਰ ਅਸ਼ੌਕ ਕੁਮਾਰ, ਰਾਮਦੇਵ ਯਾਦਵ, ਅਸ਼ਵਨੀ ਕੁਮਾਰ, ਯਸ਼ਪਾਲ ਸ਼ਰਮਾ,ਸ਼ਾਮ ਲਾਲ,ਚਰਨਜੀਤ ਸਿੰਘ, ਹਿੰਦਰਾਜ ਅਤੇ ਮੁੱਹਲੇ ਦੇ ਸ਼ਰਧਾਲੂ ਵੱਡੀ ਗਿਣਤੀ ਵਿਚ ਹਾਜ਼ਰ ਸਨ।