best platform for news and views

ਮੁੱਖ ਚੋਣ ਅਫਸਰ ਵੱਲੋਂ ਪੰਜਾਬ ਦੇ ਲੋਕਾਂ ਦਾ ਅਮਨ-ਆਮਾਨ ਤਰੀਕੇ ਨਾਲ ਵੋਟਾਂ ਪਾਉਣ ਲਈ ਧੰਨਵਾਦ

Please Click here for Share This News

ਚੰਡੀਗੜ :ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਅਤੇ ਅੰਮ੍ਰਿਤਸਰ ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਵੋਟਾਂ ਪੈਣ ਦਾ ਕੰਮ ਅਮਨ-ਆਮਾਨ ਨਾਲ ਨੇਪਰੇ ਚੜਿ•ਆ। ਸਿਰਫ 2 ਘਟਨਾਵਾਂ ਨੂੰ ਛੱਡ ਕੇ ਵੋਟਾਂ ਪੈਣ ਦਾ ਅਮਲ ਸ਼ਾਂਤੀਪੂਰਵਕ ਰਿਹਾ ਅਤੇ ਲੋਕਾਂ ਨੇ ਬਿਨਾਂ ਕਿਸੇ ਡਰ-ਭੈਅ ਤੋਂ ਹੁੰਮਾ ਹੁਮਾ ਕੇ ਆਪਣੇ ਜਮੂਹਰੀ ਹੱਕ ਦਾ ਇਸੇਤਮਾਲ ਕੀਤਾ। ਇਹ ਜਾਣਕਾਰੀ ਮੁੱਖ ਚੋਣ ਅਫਸਰ ਸ੍ਰੀ ਵੀ.ਕੇ.ਸਿੰਘ ਤੇ ਏ.ਡੀ.ਜੀ.ਪੀ. ਸ੍ਰੀ ਵੀ.ਕੇ.ਭਾਵੜਾ ਨੇ ਸ਼ਾਮ ਵੋਟਾਂ ਪੈਣ ਉਪਰੰਤ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਮੁੱਖ ਚੋਣ ਅਫਸਰ ਨੇ ਸੂਬੇ ਦੇ ਲੋਕਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਜਿਨ•ਾਂ ਧੁੰਦ ਅਤੇ ਖਰਾਬ ਮੌਸਮ ਦੇ ਬਾਵਜੂਦ ਵੱਡੀ ਗਿਣਤੀ ਅਤੇ ਸ਼ਾਂਤਮਈ ਤਰੀਕੇ ਨਾਲ ਵੋਟਾਂ ਪਾਈਆਂ। ਉਨ•ਾਂ ਕਿਹਾ ਕਿ ਪੰਜਾਬ ਦੇ ਵੋਟਰਾਂ ਨੇ ਸ਼ਾਂਤਮਈ ਤਰੀਕੇ ਨਾਲ ਵੋਟਾਂ ਦਾ ਅਮਲ ਨੇਪਰੇ ਚਾੜ• ਕੇ ਦੂਜੇ ਸੂਬਿਆਂ ਲਈ ਉਦਹਾਰਨ ਕਾਇਮ ਕੀਤੀ ਹੈ। ਉਨ•ਾਂ ਵੋਟਾਂ ਦੇ ਕੰਮ ਵਿੱਚ ਲੱਗੇ ਮੁਲਾਜ਼ਮਾਂ ਅਤੇ ਸੁਰੱਖਿਆ ਕਰਮੀਆਂ ਸਿਰ ਇਸ ਪ੍ਰਾਪਤੀ ਦਾ ਸਿਹਰਾ ਵੀ ਬੰਨਿ•ਆ। ਉਨ•ਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਬਿਨਾਂ ਕਿਸੇ ਪੱਖਪਾਤ ਦੇ ਸਾਫ-ਸੁਥਰੇ ਢੰਗ ਨਾਲ ਵੋਟਾਂ ਪੈਣ ਦੇ ਟੀਚੇ ਨੂੰ ਪੂਰਾ ਕੀਤਾ ਗਿਆ। ਉਨ•ਾਂ ਕਿਹਾ ਕਿ ਬੜੇ ਮਾਣ ਦੀ ਗੱਲ ਹੈ ਕਿ ਇਸ ਵਾਰ 1129 ਮਾਡਲ ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਜਦੋਂ ਕਿ 96 ਅਜਿਹੇ ਪੋਲਿੰਗ ਸਟੇਸ਼ਨ ਕਾਇਮ ਕੀਤੇ ਗਏ ਜਿੱਥੇ ਸਿਰਫ ਔਰਤ ਮੁਲਾਜ਼ਮ ਡਿਊਟੀ ‘ਤੇ ਤਾਇਨਾਤ ਸਨ। ਇਹ ਤਜ਼ਰਬਾ ਬਹੁਤ ਹੀ ਸਫਲ ਰਿਹਾ। ਵੋਟਾਂ ਦੇ ਕੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ•ਨ ਲਈ 8166 ਮਾਈਕਰੋ ਓਬਜ਼ਰਵਰ ਤਾਇਨਾਤ ਕੀਤੇ ਗਏ ਸਨ ਜਦੋਂ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ 100 ਤੋਂ ਵੱਧ ਹੋਰ ਤਾਇਨਾਤ ਕੀਤੇ ਓਬਜ਼ਰਵਰ ਆਪਣੀ ਰਿਪੋਰਟ ਜਲਦ ਸੌਂਪਣਗੇ।
ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਪਹਿਲੀ ਵਾਰ 33 ਵਿਧਾਨ ਸਭਾ ਹਲਕਿਆਂ ਵਿੱਚ ਵੀ.ਵੀ.ਪੀ.ਏ.ਟੀ. ਮਸ਼ੀਨਾਂ ਰਾਹੀਂ ਵੋਟਾਂ  ਪਾਉਣ ਦੇ ਤਜ਼ਰਬੇ ਨੂੰ ਸਫਲ ਦੱਸਦਿਆਂ ਸ੍ਰੀ ਵੀ.ਕੇ.ਸਿੰਘ ਨੇ ਦੱਸਿਆ ਕਿ ਇਨ•ਾਂ ਹਲਕਿਆਂ ਵਿੱਚ 6668 ਵੀ.ਵੀ.ਪੀ.ਏ.ਟੀ. ਮਸ਼ੀਨਾਂ ਰਾਹੀਂ ਵੋਟਾਂ ਪਾਈਆਂ ਗਈਆਂ। ਉਨ•ਾਂ ਦੱਸਿਆ ਕਿ ਸਵੇਰੇ ਵੋਟਾਂ ਪਾਉਣ ਤੋਂ ਪਹਿਲਾਂ ਕਰਵਾਈ ਮੌਕ ਪੋਲ ਦੌਰਾਨ 538 ਵੀ.ਵੀ.ਪੀ.ਏ.ਟੀ. ਮਸ਼ੀਨਾਂ ਬਦਲੀਆਂ ਗਈਆਂ ਜਦੋਂ ਕਿ ਮਜੀਠਾ, ਸੰਗਰੂਰ ਤੇ ਸ੍ਰੀ ਮੁਕਤਸਰ ਸਾਹਿਬ ਵਿੱਚ 187 ਮਸ਼ੀਨਾਂ ਨੂੰ ਵੋਟਾਂ ਪੈਂਦਿਆਂ ਦੌਰਾਨ ਬਦਲਿਆ ਗਿਆ। ਉਨ•ਾਂ ਕਿਹਾ ਕਿ ਇਸ ਨਾਲ  ਮਜੀਠਾ ਹਲਕੇ ਵਿੱਚ 25, ਸ੍ਰੀ ਮੁਕਤਸਰ ਸਾਹਿਬ ਤੇ ਸੰਗਰੂਰ ਵਿੱਚ 10-10 ਪੋਲਿੰਗ ਬੂਥਾਂ ‘ਤੇ ਵੋਟਾਂ ਪਾਉਣ ਦਾ ਕੰਮ ਦੇਰੀ ਨਾਲ ਸ਼ੁਰੂ ਹੋਇਆ। ਉਨ•ਾਂ ਦੱਸਿਆ ਕਿ 195 ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਨੂੰ ਮੌਕ ਪੋਲ ਦੌਰਾਨ ਬਦਲਿਆ ਗਿਆ ਜਦੋਂ ਕਿ 47 ਨੂੰ ਬਾਅਦ ਵਿੱਚ ਬਦਲਿਆ ਗਿਆ। ਉਨ•ਾਂ ਕਿਹਾ ਕਿ ਅੱਜ ਪੂਰਾ ਦਿਨ ਕਮਿਸ਼ਨ ਦੇ ਧਿਆਨ ਵਿੱਚ ਇਕ ਵੀ ਅਜਿਹੀ ਘਟਨਾ ਜਾਂ ਸ਼ਿਕਾਇਤ ਸਾਹਮਣੇ ਨਹੀਂ ਆਈ ਕਿ ਵੋਟਾਂ ਪੈਣ ਦੇ ਕੰਮ ਵਿੱਚ ਵਿਘਨ ਪਿਆ ਹੋਵੇ ਜਾਂ ਫੇਰ ਵੋਟਰਾਂ ਨੂੰ ਵੋਟ ਪਾਉਣ ਲਈ ਕਿਸੇ ਨੇ ਧੱਕੇਸ਼ਾਹੀ ਕੀਤੀ ਹੋਵੇ ਜਿਹੜੀ ਕਿ ਚੋਣ ਕਮਿਸ਼ਨ ਲਈ ਤਸੱਲੀ ਦੀ ਗੱਲ ਹੈ।
ਮੁੱਖ ਚੋਣ ਅਫਸਰ ਨੇ ਦੱਸਿਆ ਕਿ 1.28 ਲੱਖ ਮੁਲਾਜ਼ਮਾਂ ਨੇ ਵੋਟਾਂ ਪਾਉਣ ਦੇ ਕੰਮ ਵਿੱਚ ਆਪਣੀ ਡਿਊਟੀ ਨਿਭਾਈ ਜਦੋਂ ਕਿ ਸ਼ਾਂਤਮਈ ਤਰੀਕੇ ਨਾਲ ਚੋਣਾਂ ਕਰਵਾਉਣ ਲਈ 31000 ਕੇਂਦਰੀ ਨੀਮ ਸੁਰੱਖਿਆ ਬਲਾਂ ਦੇ ਜਵਾਨ ਅਤੇ 55000 ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੇ ਮੁਸਤੈਦੀ ਨਾਲ ਡਿਊਟੀ ਕੀਤੀ ।
ਚੋਣਾਂ ਲਈ ਨੋਡਲ ਅਫਸਰ ਕਮ ਏ.ਡੀ.ਜੀ.ਪੀ. ਸ੍ਰੀ ਵੀ.ਕੇ.ਭਾਵੜਾ ਨੇ ਦੱਸਿਆ ਕਿ ਤਰਨਤਾਰਨ ਹਲਕੇ ਦੇ ਪਿੰਡ ਲਾਲੂ ਘੁਮਾਣ ਵਿਖੇ ਫਾਇਰਿੰਗ ਦੀ ਘਟਨਾ ਵਾਪਰੀ ਜਿੱਥੇ ਕੁਝ ਵੋਟਰਾਂ ਦੇ ਜਾਅਲੀ ਵੋਟਾਂ ਦੇ ਮਾਮਲੇ ਵਿੱਚ ਦੋ ਗਰੁੱਪਾਂ ਵਿਚਕਾਰ ਲੜਾਈ ਹੋਈ। ਇਸ ਘਟਨਾ ਵਿੱਚ ਜਗਜੀਤ ਸਿੰਘ ਲੱਤ ਵਿੱਚ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ। ਪੁਲਿਸ ਥਾਣਾ ਝਬਾਲ ਵਿਖੇ ਪਿੰਡ ਦੇ ਸਰਪੰਚ ਖਿਲਾਫ ਕੇਸ ਦਰਜ ਕਰ ਲਿਆ ਹੈ। ਇਸ ਪਿੰਡ ਵਿੱਚ ਵੋਟਾਂ ਪੈਣ ਦੇ ਕੰਮ ਵਿੱਚ ਕੋਈ ਵਿਘਨ ਨਹੀਂ ਪਿਆ। ਇਸੇ ਤਰ•ਾਂ ਇਕ ਹੋਰ ਘਟਨਾ ਫਤਹਿਗੜ• ਚੂੜੀਆਂ ਹਲਕੇ ਦੇ ਪਿੰਡ ਰੂਪਾਵਾਲੀ ਵਿਖੇ ਵਾਪਰੀ ਜਿੱਥੇ ਦੋ ਰਾਜਸੀ ਵਿਰੋਧੀ ਗਰੁੱਪਾਂ ਵਿਚਕਾਰ ਪ੍ਰਜ਼ਾਈਡਿੰਗ ਅਫਸਰ ‘ਤੇ ਜਾਅਲੀ ਵੋਟਾਂ ਪਾਉਣ ਦੇ ਦੋਸ਼ ਲਗਾਉਣ ਦੇ ਸਿਲਸਿਲੇ ਵਜੋਂ ਲੜਾਈ ਹੋਈ। ਇਕ ਉਮੀਦਵਾਰ ਪ੍ਰਜ਼ਾਈਡਿੰਗ ਅਫਸਰ ਨੂੰ ਬਦਲਣ ਦੀ ਮੰਗ ਕਰ ਰਿਹਾ ਸੀ ਪਰ ਉਹ ਲਿਖ ਕੇ ਮੰਗ ਕਰਨ ਤੋਂ ਮਨ•ਾਂ ਕਰ ਗਿਆ। ਇਸ ਘਟਨਾ ਵਿੱਚ ਕੋਈ ਜ਼ਖਮੀ ਨਹੀਂ ਹੋਇਆ।
ਸ੍ਰੀ ਭਾਵੜਾ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦਾਸਪੁਰ ਜ਼ਿਲੇ ਦੇ ਡੇਰਾ ਬਾਬਾ ਨਾਨਕ ਵਿਖੇ ਦੋ ਪਾਰਟੀਆਂ ਦੇ ਸਮਰਥਕਾਂ ਵਿਚਾਲੇ ਜਾਅਲੀ ਵੋਟਾਂ ਨੂੰ ਲੈ ਕੇ ਤਕਰਾਰ ਹੋ ਗਈ। ਇਸ ਮਾਮਲੇ ਵਿੱਚ ਪੱਡਾ ਪਿੰਡ ਦੇ ਸ਼ਮਸ਼ੇਰ ਸਿੰਘ ਤੇ ਕੁਲਵੰਤ ਸਿੰਘ ਜ਼ਖਮੀ ਹੋ ਗਏ। ਉਨ•ਾਂ ਅਗਾਂਹ ਦੱਸਿਆ ਕਿ ਬਾਅਦ ਦੁਪਹਿਰ ਗੁਰੂ ਹਰ ਸਹਾਏ ਹਲਕੇ ਵਿੱਚ ਗੋਲੀ ਚੱਲਣ ਦੀ ਗੱਲ ਸਾਹਮਣੇ ਆਈ ਜਿਸ ਦੀ ਹਾਲੇ ਪੁਸ਼ਟੀ ਨਹੀਂ ਹੋਈ ਜਦੋਂ ਕਿ ਇਸ ਸਬੰਧੀ ਮੁੱਢਲੀ ਜਾਂਚ ਜਾਰੀ ਹੈ। ਇਸੇ ਤਰ•ਾਂ ਡੇਰਾਬਸੀ ਹਲਕੇ ਵਿੱਚ ਜ਼ੀਰਕਪੁਰ ਨੇੜਲੇ ਪਿੰਡ ਲੋਹਗੜ• ਵਿਖੇ ਦੋ ਅਣਪਛਾਤੇ ਵਿਅਕਤੀਆਂ ਵਿਚਾਲੇ ਲੜਾਈ ਦੀ ਗੱਲ ਦੀ ਰਿਪੋਰਟ ਆਈ। ਇਸ ‘ਤੇ ਇਕ ਉਮੀਦਵਾਰ ਘਟਨਾ ਵਾਲੀ ਥਾਂ ‘ਤੇ ਪੁੱਜ ਗਿਆ ਜਿਸ ਨੇ ਕਿਹਾ ਕਿ ਉਸ ਦੇ ਸਮਰਥਕਾਂ ‘ਤੇ ਗੋਲੀ ਚਲਾਈ ਗਈ ਹੈ। ਐਸ.ਪੀ. (ਡੀ) ਜੋ ਮੌਕੇ ‘ਤ ਪਹੁੰਚ ਗਿਆ, ਨੇ ਸਥਾਨਕ ਲੋਕਾਂ ਤੋਂ ਪੁੱਛਗਿੱਛ ਉਪਰੰਤ ਘਟਨਾ ਸਬੰਧੀ ਜ਼ਰੂਰ ਪੁਸ਼ਟੀ ਕੀਤੀ ਪਰ ਕਿਸੇ ਵੀ ਗੋਲੀ ਚੱਲਣ ਦੀ ਪੁਸ਼ਟੀ ਨਹੀਂ ਹੋਈ। ਇਸ ਘਟਨਾ ਵਿੱਚ ਵੀ ਕਿਸੇ ਦੇ ਜਖ਼ਮੀ ਹੋਣ ਦੀ ਗੱਲ ਸਾਹਮਣੇ ਨਹੀਂ ਆਈ ਅਤੇ ਨਾ ਹੀ ਵੋਟਾਂ ਪੈਣ ਦੇ ਕੰਮ ਵਿੱਚ ਵਿਘਨ ਪਿਆ।

Please Click here for Share This News

Leave a Reply

Your email address will not be published. Required fields are marked *