best platform for news and views

ਮੁੱਖ ਚੋਣ ਅਫ਼ਸਰ, ਪੰਜਾਬ ਨੇ ਵਧੀਕ ਮੁੱਖ ਸਕੱਤਰ ਸਿਹਤ ਨੂੰ ਸਰਕਾਰੀ ਅਤੇ ਨਿੱਜੀ ਐਂਬੂਲੈਂਸ ਪ੍ਰੋਵਾਈਡਰਾਂ ਨੂੰ ਅਦਰਸ਼ ਚੋਣ ਜ਼ਾਬਤੇ ਦੀ ਪਾਲਣਾ ਹਿੱਤ ਸਲਾਹ ਜਾਰੀ ਕਰਨ ਲਈ ਲਿਖਿਆ

Please Click here for Share This News

ਚੰਡੀਗੜ•, 20 ਅਪ੍ਰੈਲ: ਲੋਕ ਸਭਾ ਚੋਣਾਂ ਦੌਰਾਨ ਸੁਰੱਖਿਆ ਦੇ ਮੱਦੇਨਜਰ ਹੋਈ ਇੰਟਰਸਟੇਟ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਜੋ ਕਿ 18 ਅਪ੍ਰੈਲ, 2019 ਨੂੰ ਹੋਈ ਸੀ ਦੇ ਸਬੰਧ ਵਿੱਚ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐੱਸ ਕਰੁਣਾ ਰਾਜੂ ਨੇ ਸਪੱਸ਼ਟ ਕੀਤਾ ਹੈ ਕਿ ਤੈਅ ਨਿਯਮਾਂ ਅਨੁਸਾਰ ਐਂਬੂਲੈਂਸ ਜਦੋਂ ਕਿਸੇ ਮਰੀਜ਼ ਨੂੰ ਲੈ ਕੇ ਜਾ ਰਹੀ ਹੋਵੇ ਤਾਂ ਉਸਨੂੰ ਸਕਿਊਰਟੀ ਚੈੱਕ ਪੁਅਇੰਟ ਉੱਤੇ ਨਹੀਂ ਰੋਕਿਆ ਜਾਂਦਾ ਅਤੇ ਉਹਨਾਂ ਨੂੰ ਸਕਿਊਰਟੀ ਚੈੱਕ ਬੈਰੀਅਰ ਉੱਤੇ ਵੀ ਬਿਨਾਂ ਕਿਸੇ ਦਿੱਕਤ ਦੇ ਲੰਘਣ ਵਿੱਚ ਮਦਦ ਕੀਤੀ ਜਾਂਦੀ ਹੈ ਤਾਂ ਜੋ ਐਂਬੂਲੈਂਸ ਰਾਹੀਂ ਜਾ ਰਹੇ ਮਰੀਜ਼ ਨੂੰ ਕੋਈ ਅਸੁਵਿਧਾ ਨਾ ਹੋਵੇ। ਇਹ ਵੀ ਸਪਸ਼ਟ ਕੀਤਾ ਜਾਂਦਾ ਹੈ ਕੀ ਕਿਸੇ ਵਿਸ਼ੇਸ਼ ਸੂਚਨਾ ਦੇ ਅਧਾਰ ‘ਤੇ ਹੀ ਚੋਣ ਜ਼ਾਬਤੇ ਦੌਰਾਨ ਅਦਰਸ਼ ਨਿਯਮਾਂ ਦੀ ਪਾਲਣਾ ਕੀਤੀ ਜਾਂਦੀ ਹੈ।
ਇਸ ਸਬੰਧ ਵਿੱਚ ਮੁੱਖ ਚੋਣ ਅਫ਼ਸਰ, ਪੰਜਾਬ, ਡਾ. ਐਸ ਕਰੁਣਾ ਰਾਜੂ ਨੇ ਵਧੀਕ ਮੁੱਖ ਸਕੱਤਰ ਸਿਹਤ, ਪੰਜਾਬ ਸਰਕਾਰ ਨੂੰ ਸਰਕਾਰੀ ਅਤੇ ਨਿੱਜੀ ਐਂਬੂਲੈਂਸ ਪ੍ਰੋਵਾਈਡਰਾਂ ਨੂੰ ਲੋਕ ਸਭਾ ਚੋਣਾਂ 2019 ਦੇ ਅਦਰਸ਼ ਚੋਣ ਜ਼ਾਬਤੇ ਦੀ ਪਾਲਣਾ ਹਿੱਤ ਸਲਾਹ ਜਾਰੀ ਕਰਨ ਲਈ ਪੱਤਰ ਲਿਖਿਆ ਗਿਆ ਹੈ। ਪੱਤਰ ਵਿੱਚ ਡਾ. ਰਾਜੂ ਨੇ ਕਿਹਾ ਹੈ ਕਿ ਚੋਣ ਲੜ ਰਹੇ ਉਮੀਦਵਾਰਾਂ ਨੂੰ ਇੱਕ ਸਮਾਨ ਮੌਕੇ ਉਪਲੱਬਧ ਕਰਵਾਉਣ ਦੇ ਮਕਸੱਦ ਨਾਲ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਖਰਚਿਆਂ ਦੀ ਨਿਗਰਾਨੀ ਲਈ ਵਿਸਥਾਰਿਤ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ। ਇਹਨਾਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੀਆਂ ਖਰਚ-ਨਿਗਰਾਨ ਟੀਮਾਂ ਸੂਬੇ ਦੇ ਸਮੂਹ ਜ਼ਿਲਿ•ਆਂ ਵਿੱਚ ਚੋਣ ਜ਼ਾਬਤੇ ਐਲਾਨ ਵਾਲੇ ਦਿਨ ਤੋਂ ਕੰਮ ਕਰ ਰਹੀਆਂ ਹਨ।
ਉਹਨਾਂ ਕਿਹਾ ਕਿ ਬੀਤੇ ਸਮੇਂ ਵਿੱਚ ਕਈ ਵਾਰ ਇਸ ਤਰ•ਾਂ ਦੀਆਂ ਗੱਲਾਂ ਸਾਹਮਣੇ ਆਇਆ ਹਨ ਕਿ ਐਂਬੂਲੈਂਸ ਉੱਤੇ ਰਾਜਨੀਤਿਕ ਸ਼ਖਸ਼ੀਆਤਾਂ ਦੇ ਨਾਮ ਅਤੇ ਤਸਵੀਰਾਂ ਲੱਗੀਆਂ ਹੁੰਦੀਆਂ ਹਨ, ਜੋ ਕਿ ਵੋਟਰਾਂ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ। ਇਸ ਤਰ•ਾਂ ਦੀ ਸਥਿਤੀ ਵਿੱਚ ਮਰੀਜ਼ ਨੂੰ ਹਸਪਤਾਲ ਲਿਜਾ ਰਹੀਆਂ ਐਂਬੂਲੈਂਸਾਂ ਨੂੰ ਰਸਤੇ ਵਿੱਚ ਰੋਕਣ ਤੇ ਮਰੀਜ਼ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨੇ ਪੈ ਸਕਦਾ ਹੈ। ਇਹੋ ਜਿਹੀ ਸਥਿਤੀ ਨੂੰ ਟਾਲਣ ਲਈ ਐਂਬੂਲੈਂਸ ਓਪਰੇਟਰਾਂ ਨੂੰ ਯਤਨ ਕਰਨਾ ਚਾਹੀਦਾ ਹੈ।
ਮੁੱਖ ਚੋਣ ਅਧਿਕਾਰੀ ਨੇ ਐਂਬੂਲੈਂਸ ਓਪਰੇਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸੇਵਾਵਾਂ ਸਹਿਜੇ ਹੀ ਸਿਹਤ ਸੇਵਾਵਾਂ ਨੂੰ ਉਪਲੱਬਧ ਕਰਵਾਉਂਦੇ ਰਹਿਣ। ਉਹਨਾਂ ਨੇ ਸਰਕਾਰੀ ਅਤੇ ਨਿੱਜੀ ਐਂਬੂਲੈਂਸ Àਪਰੇਟਰਾਂ ਤੋਂ 2019 ਦੇ ਲੋਕ ਸਭਾ ਚੋਣਾਂ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਸਹਿਯੋਗ ਦੀ ਮੰਗ ਕੀਤੀ।

Please Click here for Share This News

Leave a Reply

Your email address will not be published. Required fields are marked *