best platform for news and views

ਮੁੱਖ ਮੰਤਰੀ ਤੇ ਬਰਤਾਨਵੀ ਸਫ਼ੀਰ ਉਦਯੋਗਿਕ ਆਧੁਨਿਕੀਕਰਨ ਅਤੇ ਹੁਨਰ ਵਿਕਾਸ ਸਮੇਤ ਕਈ ਖੇਤਰਾਂ ‘ਚ ਸਹਿਯੋਗ ਲਈ ਸਹਿਮਤ

Please Click here for Share This News

ਮੁਹਾਲੀ, 8 ਮਾਰਚ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬ੍ਰਿਟਿਸ਼ ਹਾਈ ਕਮਿਸ਼ਨਰ ਡੌਮਨਿਕ ਅਸਕਿਊਥ ਨੇ ਵੀਰਵਾਰ ਨੂੰ ਇੱਥੇ ਸੂਬੇ ਵਿੱਚ ਸਨਅਤੀ ਆਧੁਨਿਕੀਕਰਨ, ਹੁਨਰ ਵਿਕਾਸ, ਫੂਡ ਪ੍ਰੋਸੈਸਿੰਗ ਅਤੇ ਕੋਲਡ ਚੇਨ ਸਹੂਲਤਾਂ ‘ਚ ਸਹਿਯੋਗ ਬਾਰੇ ਚਰਚਾ ਕੀਤੀ। ਉਨ•ਾਂ ਨੇ ਪੰਜਾਬ ਤੋਂ ਯੂ.ਕੇ. ਵਿੱਚ ਗ਼ੈਰਕਾਨੂੰਨੀ ਆਵਾਸ ਨੂੰ ਠੱਲ• ਪਾਉਣ ਅਤੇ ਨਜ਼ਰ ਰੱਖਣ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ।
ਇਸ ਬੈਠਕ ਬਾਅਦ ਸਰਕਾਰੀ ਤਰਜਮਾਨ ਨੇ ਦੱਸਿਆ ਕਿ ਮੁੱਖ ਮੰਤਰੀ ਤੇ ਹਾਈ ਕਮਿਸ਼ਨਰ ਨੇ ਗ਼ੈਰਕਾਨੂੰਨੀ ਆਵਾਸ ਰਾਹੀਂ ਭੋਲੇ-ਭਾਲੇ ਲੋਕਾਂ ਦੀ ਲੁੱਟ ਕਰਨ ਵਾਲੇ ਟਰੈਵਲ ਏਜੰਟਾਂ ਨੂੰ ਨੱਥ ਪਾਉਣ ਲਈ ਕਦਮ ਚੁੱਕਣ ਦੀ ਲੋੜ ਉੱਤੇ ਸਹਿਮਤੀ ਪ੍ਰਗਟਾਈ।
ਇਸ ਗੱਲਬਾਤ ਦਾ ਏਜੰਡਾ ਸਨਅਤੀ ਆਧੁਨਿਕੀਕਰਨ ਸੀ, ਜਿਸ ਵਿੱਚ ਸੂਬੇ ਵਿੱਚ ਸਨਅਤੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਰੋਬੋਟਿਕਸ ਅਤੇ ਆਰਟੀਫੀਸ਼ਲ ਇੰਟੈਲੀਜੈਂਸ ਦੀ ਵਰਤੋਂ ‘ਤੇ ਧਿਆਨ ਕੇਂਦਰਿਤ ਕੀਤਾ ਗਿਆ। ਉਨ•ਾਂ ਨੇ ਇਸ ‘ਤੇ ਮਿਲ ਕੇ ਕੰਮ ਕਰਨ ਲਈ ਸਹਿਮਤੀ ਪ੍ਰਗਟਾਈ। ਮੁੱਖ ਮੰਤਰੀ ਨੇ ਪੰਜਾਬ ‘ਚ ਨਵੀਂ ਸਨਅਤੀ ਨੀਤੀ ਤੋਂ ਬਾਅਦ ਵੱਡੀਆਂ ਨਿਵੇਸ਼ ਸੰਭਾਵਨਾਵਾਂ ਪੈਦਾ ਹੋਣ ਦਾ ਜ਼ਿਕਰ ਕੀਤਾ।
ਹੁਨਰ ਵਿਕਾਸ ਖੇਤਰ ਵਿੱਚ ਸਹਿਯੋਗ ਲਈ ਉਤਸ਼ਾਹਿਤ ਮੁੱਖ ਮੰਤਰੀ ਨੇ ਦੱਸਿਆ ਕਿ ਇਹ ਉਨ•ਾਂ ਦੀ ਸਰਕਾਰ ਦੀ ਅਹਿਮ ਤਰਜੀਹ ਹੈ। ਉਨ•ਾਂ ਨੇ ਹਾਈ ਕਮਿਸ਼ਨਰ ਨੂੰ ਦੱਸਿਆ ਕਿ ਸਕਿੱਲਜ਼ ਯੂਨੀਵਰਸਿਟੀ ਸਥਾਪਤ ਕਰਨ ਤੋਂ ਇਲਾਵਾ ਸਰਕਾਰ ਵੱਲੋਂ ਆਈਟੀਆਈਜ਼ ‘ਚ ਸ਼ਾਮ ਨੂੰ ਹੁਨਰ ਵਿਕਾਸ ਕਲਾਸਾਂ ਸ਼ੁਰੂ ਕਰਨ ਬਾਰੇ ਤਜਵੀਜ਼ ਉੱਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ‘ਚ ਸਿੱਖਿਆ ਪ੍ਰਣਾਲੀ ਗਿਣਾਤਮਕ ਤੇ ਗੁਣਾਤਮਕ ਪੱਖਾਂ ਤੋਂ ਪੱਛੜੀ ਹੋਈ ਹੈ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਾਉਣ ਲਈ ਹੁਨਰ ਵਿਕਾਸ ਅਹਿਮ ਬਦਲ ਵਜੋਂ ਉੱਭਰਿਆ ਹੈ।
ਤਰਜਮਾਨ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਕੋਲਡ ਚੇਨ ਸਹੂਲਤਾਂ ਦੇ ਵਿਕਾਸ ‘ਚ ਪ੍ਰਦੂਸ਼ਣਮੁਕਤ ਊਰਜਾ ਤੋਂ ਇਲਾਵਾ ਪੈਟਰੋਲ ਤੇ ਡੀਜ਼ਲ ਵਾਹਨਾਂ ਦੀ ਜਗ•ਾ ਬਿਜਲੀ ਵਾਹਨਾਂ ਨੂੰ ਉਤਸ਼ਾਹਿਤ ਕਰਨ ‘ਤੇ ਵੀ ਧਿਆਨ ਕੇਂਦਰਿਤ ਕੀਤਾ ਗਿਆ।
ਮੁੱਖ ਮੰਤਰੀ ਤੇ ਹਾਈ ਕਮਿਸ਼ਨਰ ਨੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਖੇਤਰ ਵਿੱਚ ਹੋਰ ਸਹਿਯੋਗ ਲਈ ਸਹਿਮਤੀ ਪ੍ਰਗਟਾਈ। ਮੁੱਖ ਮੰਤਰੀ ਨੇ ਪੰਜਾਬ ਦੇ ਕਿਸਾਨਾਂ ਦੀ ਹਾਲਤ ‘ਤੇ ਚਿੰਤਾ ਜ਼ਾਹਿਰ ਕਰਦਿਆਂ ਯੂ.ਕੇ. ਤੋਂ ਨਿਵੇਸ਼ ਲਈ ਸਮਰਥਨ ਮੰਗਿਆ ਤਾਂ ਜੋ ਨਵੀਆਂ ਤਕਨੀਕਾਂ ਅਤੇ ਸਹੂਲਤਾਂ ਨਾਲ ਉਨ•ਾਂ ਦੀ ਆਮਦਨ ਦੇ ਵਸੀਲੇ ਵਧਾਏ ਜਾ ਸਕਣ।

Please Click here for Share This News

Leave a Reply

Your email address will not be published. Required fields are marked *