best platform for news and views

ਮੁੱਖ ਮੰਤਰੀ ਨੇ ਫਾਸਟਵੇਅ ਵੱਲੋਂ ਜ਼ੀ ਪੰਜਾਬੀ ਚੈਨਲ ਬੰਦ ਕਰਨ ਦੀ ਮੁਕੰਮਲ ਜਾਂਚ ਦਾ ਭਰੋਸਾ ਦਿੱਤਾ

Please Click here for Share This News

ਚੰਡੀਗੜ•, 28 ਮਾਰਚ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸੇ ਵੀ ਤਰ•ਾਂ ਦੀ ਮੀਡੀਆ ਸੈਂਸਰਸ਼ਿਪ ਖ਼ਿਲਾਫ਼ ਆਪਣੀ ਸਰਕਾਰ ਦੇ ਸਟੈਂਡ ਨੂੰ ਦੁਹਰਾਉਂਦਿਆਂ ਫਾਸਟਵੇਅ ਵੱਲੋਂ ਕਥਿਤ ਤੌਰ ‘ਤੇ ਜ਼ੀ ਟੀਵੀ ਪੰਜਾਬੀ ਚੈਨਲ ਨੂੰ ਬੰਦ ਕਰਨ ਸਬੰਧੀ ਰਿਪੋਰਟਾਂ ਦੀ ਮੁਕੰਮਲ ਪੜਤਾਲ ਕਰਾਉਣ ਦਾ ਸਦਨ ਨੂੰ ਭਰੋਸਾ ਦਿੱਤਾ।
ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਚੈਨਲ ਨੂੰ ਬੰਦ ਕੀਤੇ ਜਾਣ ਦਾ ਮੁੱਦਾ ਉਠਾਉਂਦਿਆਂ ਇਸ ਨੂੰ ਮੀਡੀਆ ਦੀ ਆਜ਼ਾਦੀ ਅਤੇ ਖ਼ੁਦਮੁਖਤਿਆਰੀ ‘ਤੇ ਹਮਲਾ ਕਰਾਰ ਦਿੱਤਾ। ਇਸ ‘ਤੇ ਮੁੱਖ ਮੰਤਰੀ ਨੇ ਜਾਂਚ ਦਾ ਭਰੋਸਾ ਦਿੱਤਾ। ਉਨ•ਾਂ ਨੇ ਅਜਿਹੇ ਅਪਰੇਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ, ਜੋ ਆਪਣੇ ਰਾਜਸੀ ਆਕਾਵਾਂ ਦੇ ਇਸ਼ਾਰੇ ‘ਤੇ ਆਪਣੇ ਸੌੜੇ ਹਿੱਤਾਂ ਲਈ ਮੀਡੀਆ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰਦੇ ਹਨ ।
ਸ੍ਰੀ ਰੰਧਾਵਾ ਦੀ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਦਾ ਸਮਰਥਨ ਕਰਦਿਆਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੰਵਰ ਸੰਧੂ ਨੇ ਕਿਹਾ ਕਿ ਅਜਿਹੇ ਅਪਰੇਟਰਾਂ ਦੀਆਂ ਮਨਮਾਨੀਆਂ ਕਾਰਨ ਇਕ ਚੈਨਲ ਚਲਾਉਣ ਲਈ ਸਹਿਣੀਆਂ ਪੈਂਦੀਆਂ ਦੁਸ਼ਵਾਰੀਆਂ ਦਾ ਦਰਦ ਉਨ•ਾਂ ਤੋਂ ਵੱਧ ਹੋਰ ਕੋਈ ਬਿਹਤਰ ਢੰਗ ਨਾਲ ਨਹੀਂ ਜਾਣ ਸਕਦਾ।
ਉਨ•ਾਂ ਦੀ ਸਰਕਾਰ ਵੱਲੋਂ ਅਜਿਹੀ ਕਿਸੇ ਵੀ ਤਰ•ਾਂ ਦੀ ਮੀਡੀਆ ਸੈਂਸਰਸ਼ਿਪ ਨੂੰ ਬਰਦਾਸ਼ਤ ਨਾ ਕਰਨ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਇਹ ਅਪਰੇਟਰ ਮੀਡੀਆ ਦੀ ਆਵਾਜ਼ ਦਬਾਉਣ ਲਈ ਅਜਿਹੀ ਗਤੀਵਿਧੀਆਂ ਵਿੱਚ ਸ਼ਾਮਲ ਹੋ ਰਹੇ ਹਨ, ਜੋ ਬਰਦਾਸ਼ਤਯੋਗ ਨਹੀਂ ਹਨ।
ਮੀਡੀਆ ਸਨਅਤ ਨੂੰ ਸਾਰੀਆਂ ਧਿਰਾਂ ਲਈ ਇਕਸਾਰ ਕਰਨ ਦਾ ਵਾਅਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਮਾਮਲੇ ਦੀ ਜਾਂਚ ਕਰਾਉਣਗੇ ਅਤੇ ਉਨ•ਾਂ ਦੀ ਸਰਕਾਰ ਪ੍ਰੈੱਸ ਦੀ ਆਜ਼ਾਦੀ ਨੂੰ ਹਰ ਕੀਮਤ ਉਤੇ ਬਰਕਰਾਰ ਰੱਖਣ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਦੀ ਸਰਕਾਰ ਕਿਸੇ ਵੀ ਤਰ•ਾਂ ਦੀ ਜੁੱਟਬੰਦੀ ਦੇ ਪੂਰੀ ਤਰ•ਾਂ ਖ਼ਿਲਾਫ਼ ਹੈ ਅਤੇ ਕਿਸੇ ਵੀ ਕੀਮਤ ‘ਤੇ ਮੀਡੀਆ ਵਿੱਚ ਇਜਾਰੇਦਾਰੀ ਸਹਿਣ ਨਹੀਂ ਕੀਤੀ ਜਾਵੇਗੀ।

Please Click here for Share This News

Leave a Reply

Your email address will not be published. Required fields are marked *