best platform for news and views

ਮੁੱਖ ਮੰਤਰੀ ਨੇ ਮਾਛੀਵਾੜਾ ਸਾਹਿਬ ਨੇੜੇ 550 ਕਰੋੜ ਰੁਪਏ ਦੀ ਲਾਗਤ ਨਾਲ ਫੂਡ ਪ੍ਰੋਸੈਸਿੰਗ ਪਲਾਂਟ ਦਾ ਨੀਂਹ ਪੱਥਰ ਰੱਖਿਆ

Please Click here for Share This News

ਮਾਛੀਵਾੜਾ ਸਾਹਿਬ, 30 ਮਈ (ਹਰਪ੍ਰੀਤ ਸਿੰਘ ਕੈਲੇ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮਾਛੀਵਾੜਾ ਨੇੜ•ੇ ਸਪੇਨ ਦੀ ਕੰਪਨੀ ਸੀ.ਐਨ ਅਤੇ ਇਫਕੋ ਵਲੋਂ ਸੰਯੁਕਤ ਰੂਪ ਵਿਚ ਲਗਾਏ ਜਾ ਰਹੇ 550 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਫੂਡ ਪ੍ਰੋਸੈਸਿੰਗ ਪਲਾਂਟ ਦਾ ਨੀਂਹ ਪੱਥਰ ਰੱਖਿਆ। ਨੀਂਹ ਪੱਥਰ ਰੱਖਣ ਉਪਰੰਤ ਹਲਕਾ ਸਮਰਾਲਾ ਦੇ ਕਿਸਾਨਾਂ ਤੇ ਕਾਂਗਰਸੀ ਵਰਕਰਾਂ ਦੀ ਭਰਵੀਂ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 2 ਸਾਲਾਂ ਦੇ ਕਾਰਜਕਾਲ ਦੌਰਾਨ ਕਾਂਗਰਸ ਸਰਕਾਰ ਵਲੋਂ ਪੰਜਾਬ ‘ਚ 48000 ਕਰੋੜ ਰੁਪਏ ਦੇ ‘ਪੰਜਾਬ ਇੰਨਵੈਸਟ’ ਯੋਜਨਾ ਅਧੀਨ ਸ਼ੁਰੂ ਕੀਤੇ ਜਾ ਚੁੱਕੇ ਹਨ ਜਿਨ•ਾਂ ਵਿਚ ਸਿੱਧੇ ਜਾਂ ਅਸਿੱਧੇ ਤੌਰ ‘ਤੇ ਸੂਬੇ ਦੇ 5 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਕੈਪਟਨ ਨੇ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਦੌਰਾਨ ਸੂਬੇ ਦੀ ਇੰਡਸਟਰੀ ਤਬਾਹ ਹੋਈ, ਖਾਸ ਕਰ ਗੋਬਿੰਦਗੜ• ਜੋ ਕਿ ਲੋਹਾ ਨਗਰੀ ਵਜੋਂ ਮਸ਼ਹੂਰ ਹੈ ਉਥੇ 600 ‘ਚੋਂ ਕੇਵਲ 16 ਕਾਰਖਾਨੇ ਹੀ ਚੱਲਦੇ ਸਨ ਪਰ ਅੱਜ ਕਾਂਗਰਸ ਸਰਕਾਰ ਦੇ ਆਉਣ ਨਾਲ ਸਾਰੇ ਪੁਰਾਣੇ ਸੈਂਕੜੇ ਕਾਰਖਾਨੇ ਮੁੜ ਸ਼ੁਰੂ ਹੋ ਗਏ ਜਦਕਿ ਕਈ ਨਵੇਂ 40 ਕਾਰਖਾਨੇ ਵੀ ਸਥਾਪਿਤ ਹੋ ਚੁੱਕੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਕਾਂਗਰਸ ਸਰਕਾਰ ਵਲੋਂ ਪਠਾਨਕੋਟ, ਕਪੂਰਥਲਾ, ਮੋਹਾਲੀ, ਲੁਧਿਆਣਾ, ਫਿਰੋਜ਼ਪੁਰ ਅਤੇ ਹੋਰ ਵੱਖ-ਵੱਖ ਸ਼ਹਿਰਾਂ ਵਿਚ ਨਵੇਂ ਫੂਡ ਪ੍ਰੋਸੈਸਿੰਗ ਪਲਾਂਟ ਲਗਾਏ ਗਏ ਜੋ ਕਿ ਸੂਬੇ ਨੂੰ ਤਰੱਕੀ ਵੱਲ ਲੈ ਕੇ ਜਾਣਗੇ। ਮਾਛੀਵਾੜਾ ਨੇੜ•ੇ ਲਗਾਏ ਜਾ ਰਹੇ ਇਸ ਫੂਡ ਪ੍ਰੋਸੈਸਿੰਗ ਪਲਾਂਟ ਬਾਰੇ ਉਨ•ਾਂ ਵਿਸਥਾਰਪੂਰਵਕ ਦੱਸਦਿਆਂ ਕਿਹਾ ਕਿ ਸਪੇਨ ਤੇ ਇਫਕੋ ਵਲੋਂ ਲਗਾਏ ਜਾ ਰਹੇ ਇਸ ਪਲਾਂਟ ਨਾਲ 10,000 ਕਿਸਾਨਾਂ ਨੂੰ ਸਿੱਧੇ ਤੌਰ ‘ਤੇ ਲਾਭ ਪ੍ਰਾਪਤ ਹੋਵੇਗਾ ਅਤੇ ਉਹ ਸਬਜ਼ੀਆਂ ਦੀ ਕਾਸ਼ਤ ਕਰ ਕੰਪਨੀ ਨੂੰ ਵੇਚ ਕੇ ਲਾਭ ਕਮਾ ਸਕਣਗੇ। ਉਨ•ਾਂ ਦੱਸਿਆ ਕਿ ਸਬਜ਼ੀਆਂ ਦੀ ਕਾਸ਼ਤ ਕਰ ਕਿਸਾਨ ਝੋਨੇ ਤੇ ਕਣਕ ਦੇ ਫਸਲੀ ਚੱਕਰ ‘ਚੋਂ ਨਿਕਲਣਗੇ ਜਿਸ ਨਾਲ ਪੰਜਾਬ ‘ਚ ਡਿੱਗਦੇ ਪਾਣੀ ਦੇ ਪੱਧਰ ਨੂੰ ਬਚਾਇਆ ਜਾ ਸਕੇਗਾ ਜੋ ਸਮੇਂ ਦੀ ਜਰੂਰਤ ਹੈ। ਇਸ ਫੂਡ ਪ੍ਰੋਸੈਸਿੰਗ ਪਲਾਂਟ ‘ਚ 80,000 ਮੀਟਰਕ ਟਨ ਸਬਜ਼ੀਆਂ ਦੀ ਪੈਦਾਵਾਰ ਹੋਵੇਗੀ ਜਿਸ ‘ਚੋਂ 60 ਫੀਸਦੀ ਬਾਹਰਲੇ ਮੁਲਕਾਂ ਨੂੰ ਨਿਰਯਾਤ ਹੋਵੇਗਾ ਜਦਕਿ 40 ਫੀਸਦੀ ਭਾਰਤ ‘ਚ ਵੇਚਿਆ ਜਾਵੇਗਾ। ਇਸ ਪਲਾਂਟ ‘ਚ ਸਿੱਧੇ ਤੇ ਅਸਿੱਧੇ ਢੰਗ ਨਾਲ 2500 ਵਿਅਕਤੀਆਂ ਨੂੰ ਰੁਜ਼ਗਾਰ ਮਿਲੇਗਾ। ਇਫਕੋ ਦੇ ਚੇਅਰਮੈਨ ਬੀ.ਐਸ ਨਕਈ ਨੇ ਕਿਹਾ ਕਿ ਫੂਡ ਪ੍ਰੋਸੈਸਿੰਗ ਸਮੇਂ ਦੀ ਮੰਗ ਹੈ। ਇਹ ਨਾ ਕੇਵਲ ਕਿਸਾਨਾਂ ਦੀ ਮਹੱਤਤਾ ਨੂੰ ਵਾਧਾ ਦਿੰਦਾ ਹੈ ਬਲਕਿ ਖਾਣੇ ਦੀ ਬਰਬਾਦੀ ਨੂੰ ਵੀ ਰੋਕਦਾ ਹੈ। ਇਸ ਨਾਲ ਸੂਬੇ ਦੀ ਆਰਥਿਕ ਸਥਿਤੀ ਤੋਂ ਇਲਾਵਾ ਸਥਾਨਕ ਕਿਸਾਨ ਵੀ ਮਜ਼ਬੂਤ ਹੋਣਗੇ। ਇਸ ਮੌਕੇ ਹਲਕਾ ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਤੇ ਐਮ.ਪੀ ਡਾ. ਅਮਰ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੰਪਨੀ ਦੇ ਅਧਿਕਾਰੀਆਂ ਦਾ ਧੰਨਵਾਦ ਪ੍ਰਗਟਾਇਆ ਜਿਨ•ਾਂ ਨੇ ਹਲਕਾ ਸਮਰਾਲਾ ‘ਚ 550 ਕਰੋੜ ਰੁਪਏ ਦਾ ਇਹ ਪ੍ਰੋਜੈਕਟ ਸ਼ੁਰੂ ਕਰ ਕਿਸਾਨੀ ਨੂੰ ਹੁਲਾਰਾ ਦਿੱਤਾ। ਇਸ ਮੌਕੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ, ਵਿਧਾਇਕ ਲਖਵੀਰ ਸਿੰਘ ਲੱਖਾ, ਮਾਰਕਫੈੱਡ ਚੇਅਰਮੈਨ ਅਮਰਜੀਤ ਸਮਰਾ, ਆਈ.ਏ.ਐਸ ਰਜਿਤ ਅਗਰਵਾਲ, ਓ.ਐਸ.ਡੀ ਕੈਪਟਨ ਸੰਦੀਪ ਸੰਧੂ, ਵਿਧਾਇਕ ਕੁਲਦੀਪ ਸਿੰਘ ਵੈਦ, ਬੀਬੀ ਸਤਵਿੰਦਰ ਕੌਰ ਬਿੱਟੀ, ਪ੍ਰਦੇਸ਼ ਖਜਾਨਚੀ ਕਮਲਜੀਤ ਸਿੰਘ ਢਿੱਲੋਂ, ਯੂਥ ਕਾਂਗਰਸ ਹਲਕਾ ਪ੍ਰਧਾਨ ਕਰਨਵੀਰ ਸਿੰਘ ਢਿੱਲੋਂ ਵੀ ਮੌਜ਼ੂਦ ਸਨ।

 

Please Click here for Share This News

Leave a Reply

Your email address will not be published. Required fields are marked *