best platform for news and views

ਮੁੱਖ ਮੰਤਰੀ ਵੱਲੋਂ ਉੱਘੇ ਸਿੱਖ ਵਿਦਵਾਨ ਡਾ. ਕਿਰਪਾਲ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

Please Click here for Share This News

ਚੰਡੀਗੜ•, 7 ਮਈ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਘੇ ਸਿੱਖ ਵਿਦਵਾਨ ਅਤੇ ਇਤਿਹਾਸਕਾਰ ਡਾ. ਕਿਰਪਾਲ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 95 ਵਰਿ•ਆਂ ਦੇ ਸਨ ਜੋ ਸੰਖੇਪ ਬਿਮਾਰੀ ਮਗਰੋਂ ਅੱਜ ਸਵੇਰੇ ਇੱਥੇ ਆਪਣੀ ਰਿਹਾਇਸ਼ ‘ਤੇ ਚੱਲ ਵਸੇ। ਉੁਹ ਆਪਣੇ ਪਿੱਛੇ ਦੋ ਪੁੱਤਰ ਅਤੇ ਇਕ ਧੀ ਛੱਡ ਗਏ ਹਨ।
ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਡਾ. ਕਿਰਪਾਲ ਸਿੰਘ ਨੂੰ ਨਾਮਵਰ ਸਿੱਖ ਇਤਿਹਾਸਕਾਰ ਅਤੇ ਇਕ ਉੱਘੇ ਸਿੱਖਿਆ ਸ਼ਾਸਤਰੀ ਦੱਸਿਆ ਜਿਨ•ਾਂ ਨੇ ਭਾਰਤ ਦੇ ਆਧੁਨਿਕ ਅਤੇ ਮੱਧਕਾਲੀਨ ਇਤਿਹਾਸ ਨੂੰ ਸਕੰਲਿਤ ਕਰਨ ਅਤੇ ਪ੍ਰਸਾਰ ਕਰਨ ਵਿੱਚ ਅਥਾਹ ਯੋਗਦਾਨ ਪਾਇਆ। ਉਸ ਦੀ ਇਸ ਮਹਾਨ ਦੇਣ ਨੂੰ ਦੁਨੀਆਂ ਭਰ ਦੇ ਖੋਜਾਰਥੀਆਂ ਅਤੇ ਇਤਿਹਾਸਕਾਰਾਂ ਵੱਲੋਂ ਹਮੇਸ਼ਾ ਚੇਤੇ ਰੱਖਿਆ ਜਾਵੇਗਾ।
ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Please Click here for Share This News

Leave a Reply

Your email address will not be published. Required fields are marked *