best platform for news and views

ਮੁੱਖ ਮੰਤਰੀ ਵੱਲੋਂ ਪੱਤਰਕਾਰ ਸਰਬਜੀਤ ਧਾਲੀਵਾਲ ਦੇ ਪਿਤਾ ਦੇ ਦਿਹਾਂਤ ‘ਤੇ ਦੁੱਖ ਪ੍ਰਗਟ

Please Click here for Share This News

ਚੰਡੀਗੜ•, 29 ਮਾਰਚ –
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਦਾਰਾ ਦੈਨਿਕ ਸਵੇਰਾ ਦੇ ਸਟੇਟ ਹੈੱਡ ਸਰਬਜੀਤ ਧਾਲੀਵਾਲ ਦੇ ਪਿਤਾ ਬਾਬੂ ਸਿੰਘ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਮੁੱਖ ਮੰਤਰੀ ਨੇ ਦੁੱਖੀ ਪਰਿਵਾਰ ਅਤੇ ਬਾਬੂ ਸਿੰਘ ਰਿਸ਼ਤੇਦਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਦੱਸਣਯੋਗ ਹੈ ਕਿ ਬਾਬੂ ਸਿੰਘ, ਜੋ ਕਿ 90 ਸਾਲ ਦੇ ਸਨ, ਨੇ ਬੁੱਧਵਾਰ ਨੂੰ ਲੰਮੀ ਬਿਮਾਰੀ ਉਪਰੰਤ ਦੇਰ ਰਾਤ ਪੀ. ਜੀ. ਆਈ. ਵਿਖੇ ਆਖ਼ਰੀ ਸਾਹ ਲਿਆ ਸੀ। ਉਹ ਆਪਣੇ ਪਿੱਛੇ ਪਤਨੀ, ਚਾਰ ਪੁੱਤਰ ਅਤੇ ਇੱਕ ਪੁੱਤਰੀ ਨੂੰ ਛੱਡ ਗਏ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਪ੍ਰਮਾਤਮਾ ਅੱਗੇ ਅਰਦਾਸ ਕਰਦਿਆਂ ਵਿਛੜੀ ਰੂਹ ਨੂੰ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਬੇਨਤੀ ਕੀਤੀ ਹੈ।
ਮੁੱਖ ਮੰਤਰੀ ਦੇ ਸਲਾਹਕਾਰ ਸ੍ਰੀ ਰਵੀਨ ਠੁਕਰਾਲ ਨੇ ਵੀ ਸਰਬਜੀਤ ਧਾਲੀਵਾਲ ਦੇ ਪਰਿਵਾਰ ਨਾਲ ਇਸ ਦੁੱਖ ਦੀ ਘੜੀ ਵਿੱਚ ਸੰਵੇਦਨਾ ਪ੍ਰਗਟ ਕੀਤੀ ਹੈ। ਆਪਣੇ ਸੁਨੇਹੇ ਵਿੱਚ ਉਨ•ਾਂ ਕਿਹਾ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਖੜ•ੇ ਹਨ।

Please Click here for Share This News

Leave a Reply

Your email address will not be published. Required fields are marked *