ਗਾਂਧੀ ਮੈਦਾਨ (ਪਟਨਾ) : ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਇੱਥੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਮੌਕੇ ਨਤਮਸਤਕ ਹੋਣ ਆਈ ਲੱਖਾਂ ਦੀ ਗਿਣਤੀ ਵਿਚ ਸੰਗਤ ਨੂੰ ਜਾਤ, ਰੰਗ ਤੇ ਨਸਲ ਤੋਂ ਰਹਿਤ ਬਰਾਬਰੀ ਵਾਲਾ ਸਮਾਜ ਸਿਰਜਣ ਲਈ ਗੁਰੂ ਸਾਹਿਬ ਜੀ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ।
ਅੱਜ ਇੱਥੇ ਧਾਰਮਿਕ ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਅਤੇ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤਿਸ਼ ਕੁਮਾਰ ਦੀ ਹਾਜ਼ਰੀ ਵਿਚ ਸੰਗਤ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਮਾਜਵਾਦ, ਮਨੁੱਖੀ ਅਧਿਕਾਰ ਅਤੇ ਧਾਰਮਿਕ ਆਜ਼ਾਦੀ ਦੇ ਸਹੀ ਅਰਥਾਂ ਵਿਚ ਰਾਖੇ ਸਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਾਰੇ ਧਰਮਾਂ ਦਾ ਸਤਿਕਾਰ ਕਰਨ ਦੀ ਜ਼ੋਰਦਾਰ ਵਕਾਲਤ ਕੀਤੀ ਸੀ ਅਤੇ ਜਬਰੀ ਧਰਮ ਪਰਿਵਰਤਨ ਕਰਵਾਉਣ ਵਿਰੁੱਧ ਆਪਣੇ ਪਿਤਾ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਕੁਰਬਾਨੀ ਦੇਣ ਲਈ ਆਖਿਆ। ਉਨ•ਾਂ ਕਿਹਾ ਕਿ ਜਬਰ ਵਿਰੁੱਧ ਸੰਘਰਸ਼ ਦੇ ਵਾਸਤੇ ਦਸਵੇਂ ਗੁਰੂ ਨੇ ਖਾਲਸਾ ਪੰਥ ਦੀ ਸਿਰਜਣਾ ਕੀਤੀ ਜਿਸ ਨਾਲ ਉਨ•ਾਂ ਨੇ ਗਰੀਬਾਂ ਅਤੇ ਲਤਾੜੇ ਹੋਏ ਲੋਕਾਂ ਨੂੰ ਮੁਗਲਾਂ ਦੇ ਅਨਿਆਂ ਅਤੇ ਅਤਿਆਚਾਰ ਵਿਰੁੱਧ ਸੰਘਰਸ਼ ਕਰਨ ਲਈ ਸ਼ਕਤੀਵਾਨ ਕੀਤਾ।
ਜਾਤ, ਰੰਗ ਅਤੇ ਨਸਲ ਦੇ ਅਧਾਰ ਉੱਤੇ ਵਿਤਕਰੇ ਨੂੰ ਖਤਮ ਕਰਨ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਦਿੱਤੇ ਗਏ ਮਹਾਨ ਸੰਦੇਸ਼ ਨੂੰ ਯਾਦ ਕਰਦਿਆਂ ਸ. ਬਾਦਲ ਨੇ ਕਿਹਾ ਕਿ ਗੁਰੂ ਜੀ ਨੇ ਇੱਕ ਬਾਟੇ ਵਿਚੋਂ ਅਮ੍ਰਿਤ ਛਕਾ ਕੇ ਬਰਾਬਰੀ ਵਾਲੇ ਸਮਾਜ ਦੀ ਸਿੱਖਿਆ ਦਿੱਤੀ। ਉਨ•ਾਂ ਕਿਹਾ ਕਿ ਗੁਰੂ ਜੀ ਨੇ ਸਦਾ ਹੀ ਇਕ ਪਰਮਾਤਮਾ ਅਤੇ ਮਾਨਵਤਾ ਲਈ ਪਿਆਰ ਦਾ ਸੰਦੇਸ਼ ਦਿੱਤਾ। ਸ. ਬਾਦਲ ਨੇ ਲੋਕਾਂ ਨੂੰ ਮਨੁੱਖਤਾ ਦੀ ਚੜ•ਦੀਕਲਾ ਲਈ ਮਹਾਨ ਗੁਰੂ ਜੀ ਵੱਲੋਂ ਦਿਖਾਇਆ ਰਾਹ ਅਪਣਾਉਣ ਦੀ ਅਪੀਲ ਕੀਤੀ।
ਮੁੱਖ ਮੰਤਰੀ ਨੇ ਆਖਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਲਾਮਿਸਾਲ ਕੁਰਬਾਨੀ ਵਿਸ਼ਵ ਇਤਿਹਾਸ ਲਈ ਚਾਨਣ ਮੁਨਾਰਾ ਸਿੱਧ ਹੋਵੇਗੀ ਜਿਨ•ਾਂ ਨੇ ਲਤਾੜੇ ਹੋਏ ਲੋਕਾਂ ਨੂੰ ਮੁਗਲ ਹਕੂਮਤ ਦੇ ਜ਼ੁਲਮ, ਦਮਨ ਅਤੇ ਅਨਿਆਂ ਭਰੇ ਸ਼ਾਸਨ ਖਿਲਾਫ ਜੂਝਣ ਦਾ ਰਾਹ ਦਿਖਾਇਆ। ਸ. ਬਾਦਲ ਨੇ ਆਖਿਆ, ”ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਹਾਨ ਜੀਵਨ ਦਾ ਹਰੇਕ ਪਲ ਸਾਡੇ ਲਈ ਚਾਨਣ ਮੁਨਾਰਾ ਹੈ ਜਿਨ•ਾਂ ਨੇ ਧਰਮ ਨਿਰਪੱਖ ਦੀਆਂ ਸਦੀਆਂ ਪੁਰਾਣੀਆਂ ਰਵਾਇਤਾਂ ਨੂੰ ਕਾਇਮ ਰੱਖਣ ਤੋਂ ਇਲਾਵਾ ਮਨੁੱਖੀ ਅਧਿਕਾਰਾਂ ਅਤੇ ਧਰਮ ਦੀ ਆਜ਼ਾਦੀ ਦੀ ਰਾਖੀ ਲਈ ਲਾਮਿਸਾਲ ਯੋਗਦਾਨ ਪਾਇਆ। ਇੱਥੋਂ ਤੱਕ ਕਿ ਇਸ ਦੇ ਖਾਤਰ ਉਨ•ਾਂ ਨੇ ਆਪਣਾ ਸਰਬੰਸ ਤੱਕ ਕੁਰਬਾਨ ਕਰ ਦਿੱਤਾ।”
ਮੁੱਖ ਮੰਤਰੀ ਨੇ ਆਖਿਆ ਕਿ ਅਸੀਂ ਸਾਰੇ ਭਾਗਾਂ ਵਾਲੇ ਹਾਂ ਜਿਨ•ਾਂ ਨੂੰ ਆਪਣੀ ਜ਼ਿੰਦਗੀ ਦੌਰਾਨ ਅਜਿਹਾ ਯਾਦਗਾਰੀ ਸਮਾਗਮ ਧਾਰਮਿਕ ਜਾਹੋ ਜਲਾਲ ਨਾਲ ਮਨਾਉਣ ਦਾ ਸੁਭਾਗ ਹਾਸਲ ਹੋਇਆ ਹੈ ਜੋ ਦੇਸ਼ ਵਿਚ ਅਮਨ ਸ਼ਾਂਤੀ, ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਤੇ ਏਕਤਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਲਈ ਇਕ ਨਿਮਾਣਾ ਜਿਹਾ ਉਪਰਾਲਾ ਹੈ। ਉਨ•ਾਂ ਆਖਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਦਿਹਾੜੇ ਨੂੰ ਦੁਨੀਆਂ ਭਰ ਵਿਚ ਧਾਰਮਿਕ ਉਤਸ਼ਾਹ, ਸਮਰਪਣ ਭਾਵਨਾ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਗੁਰੂ ਸਾਹਿਬ ਦੇ ਪਵਿੱਤਰ ਜਨਮ ਅਸਥਾਨ ਪਟਨਾ ਸਾਹਿਬ ਵਿਚ ਪ੍ਰਕਾਸ਼ ਪੁਰਬ ਮਨਾਉਣ ਲਈ ਵੱਡੇ ਪੱਧਰ ‘ਤੇ ਇੰਤਜ਼ਾਮ ਕਰਨ ਵਿਚ ਦਿਖਾਈ ਨਿੱਜੀ ਦਿਲਚਸਪੀ ਲਈ ਬਿਹਾਰ ਦੇ ਆਪਣੇ ਹਮਰੁਤਬਾ ਸ੍ਰੀ ਨਿਤਿਸ਼ ਕੁਮਾਰ ਦੀ ਸ਼ਲਾਘਾ ਕੀਤੀ। ਉਨ•ਾਂ ਕਿਹਾ ਕਿ ਸ੍ਰੀ ਨਿਤਿਸ਼ ਕੁਮਾਰ ਦੀ ਫਰਾਖਦਿਲੀ ਤੇ ਦੂਰਅੰਦੇਸ਼ੀ ਲਈ ਦੁਨੀਆਂ ਭਰ ਤੋਂ ਸਮੁੱਚਾ ਸਿੱਖ ਭਾਈਚਾਰਾ ਸਦਾ ਉਨ•ਾਂ ਦਾ ਰਿਣੀ ਰਹੇਗਾ।
ਇਸ ਉਪਰੰਤ ਪ੍ਰਧਾਨ ਮੰਤਰੀ ਨੇ ਸ. ਬਾਦਲ ਅਤੇ ਹੋਰ ਪਤਵੰਤਿਆਂ ਨਾਲ ਇਸ ਪਵਿੱਤਰ ਮੌਕੇ ਇਕ ਯਾਦਗਾਰੀ ਡਾਕ ਟਿਕਟ ਜਾਰੀ ਕੀਤੀ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨਾਲ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ, ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਅਤੇ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਜਿੱਥੇ ਉਨ•ਾਂ ਨੂੰ ਸਿਰੋਪਾਓ ਬਖਸ਼ਿਸ਼ ਕੀਤੇ ਗਏ।
ਇਸ ਮੌਕੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ, ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ, ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ ਅਤੇ ਜੱਥੇਦਾਰ ਤੋਤਾ ਸਿੰਘ, ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ, ਪ੍ਰਮੁੱਖ ਸਕੱਤਰ ਸੈਰ ਸਪਾਟਾ ਸ੍ਰੀ ਹੁਸਨ ਲਾਲ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੇ.ਜੇ.ਐਸ. ਚੀਮਾ ਅਤੇ ਪ੍ਰਮੁੱਖ ਸਕੱਤਰ ਆਮ ਪ੍ਰਸ਼ਾਸਨ ਸ੍ਰੀ ਕੇ.ਏ.ਪੀ. ਸਿਨਹਾ ਹਾਜ਼ਰ ਸਨ।