best platform for news and views

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਭਗਤ ਕਬੀਰ ਜੈਅੰਤੀ ਦੀ ਵਧਾਈ

Please Click here for Share This News

ਚੰਡੀਗੜ•, 16 ਜੂਨ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਬੀਰ ਜੈਅੰਤੀ ਦੀ ਪੂਰਵ ਸੰਧਿਆ ‘ਤੇ ਸੂਬਾ ਵਾਸੀਆਂ ਨੂੰ ਵਧਾਈ ਦਿੰਦਿਆਂ ਉਨ•ਾਂ ਨੂੰ ‘ਭਗਤੀ ਲਹਿਰ’ ਦੇ ਉਸਰੱਈਏ ਅਤੇ ਮਹਾਨ ਸੰਤ ਦੀਆਂ  ਸਿੱਖਿਆਵਾਂ ‘ਤੇ ਚੱਲਣ ਦੀ ਅਪੀਲ ਕੀਤੀ ਹੈ।
ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਭਗਤ ਕਬੀਰ ਜੀ ਨੂੰ ਅਧਿਆਤਮਵਾਦੀ ਕਵੀ ਕਰਾਰ ਦਿੱਤਾ, ਜਿਨ•ਾਂ ਦੇ ਸਲੋਕ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹਨ ਜੋ ਸਮੁੱਚੀ ਮਾਨਵਤਾ ਨੂੰ ਸ਼ੁੱਧਤਾ, ਸਚਿਆਈ ਅਤੇ ਸਹਿਜਤਾ ਵਾਲਾ ਜੀਵਨ ਜਿਉਣ ਲਈ ਸਦਾ ਪ੍ਰੇਰਿਤ ਕਰਦੇ ਰਹਿਣਗੇ।
ਮੁੱਖ ਮੰਤਰੀ ਨੇ ਲੋਕਾਂ ਨੂੰ ਭਗਤ ਕਬੀਰ ਜੀ ਵੱਲੋਂ ਦਿਖਾਏ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ ਜੋ ਜਾਤ-ਪਾਤ, ਰੰਗ, ਨਸਲ ਅਤੇ ਧਾਰਮਿਕ ਵਖਰੇਵਿਆਂ ਤੋਂ ਉਪਰ ਉੱਠਣ ਕੇ ਨੇਕੀ ਅਤੇ ਸਚਾਈ ਦੇ ਰਾਹ ‘ਤੇ ਚੱਲਣ ਲਈ ਪ੍ਰੇਰਿਤ ਕਰਦਾ ਹੈ।

Please Click here for Share This News

Leave a Reply

Your email address will not be published. Required fields are marked *