best platform for news and views

ਮੁੱਖ ਮੰਤਰੀ ਵੱਲੋਂ ਹਾੜ•ੀ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ

Please Click here for Share This News

ਚੰਡੀਗੜ•, 28 ਮਾਰਚ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਡੀ.ਜੀ.ਪੀ. ਨੂੰ ਖ਼ਰੀਦ ਪ੍ਰਕਿਰਿਆ ਦੌਰਾਨ ਕਿਸੇ ਵੀ ਤਰ•ਾਂ ਦਾ ਅੜਿੱਕਾ ਡਾਹੁਣ ਦੀ ਕੋਸ਼ਿਸ਼ ਵਿਰੁੱਧ ਸਖ਼ਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ।
ਹਾੜ•ੀ ਦੇ ਸੀਜ਼ਨ ਦੌਰਾਨ ਕਣਕ ਦੀ ਖ਼ਰੀਦ ਨੂੰ ਬਿਨਾਂ ਕਿਸੇ ਅੜਚਣ ਤੋਂ ਯਕੀਨੀ ਬਣਾਉਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਨਿਰਦੇਸ਼ ਜਾਰੀ ਕਰਦੇ ਹੋਏ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਕਣਕ ਦੀ ਚੁਕਾਈ ਦੀ ਪ੍ਰਕਿਰਿਆ ਦੌਰਾਨ ਗੱਡੀਆਂ ਦੇ ਆਉਣ-ਜਾਣ ਵਿੱਚ ਵਿਘਨ ਪਾਉਣ ਦੀ ਕਿਸੇ ਨੂੰ ਵੀ ਕੋਈ ਆਗਿਆ ਨਹੀਂ ਦਿੱਤੀ ਜਾਵੇਗੀ। ਉਹ ਖ਼ਰੀਦ ਪ੍ਰਬੰਧਾਂ ਬਾਰੇ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।
Îਮੁੱਖ ਮੰਤਰੀ ਨੇ ਸੂਬਾ ਭਰ ਦੇ ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੂੰ ਕਿਹਾ ਕਿ ਉਹ ਕਣਕ ਦੀ ਚੁਕਾਈ ਦੀ ਪ੍ਰਕਿਰਿਆ ਦੌਰਾਨ ਗੱਡੀਆਂ ਦੇ ਆਉਣ-ਜਾਣ ‘ਤੇ ਨੇੜਿਓਂ ਨਜ਼ਰ ਰੱਖਣ ਅਤੇ ਜੁੱਟਬੰਦੀ ‘ਤੇ ਪਾਬੰਦੀ ਨੂੰ ਸਖ਼ਤੀ ਨਾਲ ਅਮਲ ਵਿਚ ਲਿਆਉਣ। ਉਨ•ਾਂ ਨੇ ਕਣਕ ਦੀ ਢੋਆ-ਢੁਆਈ ਲਈ ਸੂਬਾ ਸਰਕਾਰ ਵੱਲੋਂ ਪ੍ਰਾਪਤ ਕੀਤੀਆਂ ਸੇਵਾਵਾਂ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਲਈ ਵੀ ਉਨ•ਾਂ ਨੂੰ ਨਿਰਦੇਸ਼ ਦਿੱਤੇ ਹਨ।
ਇਸੇ ਦੌਰਾਨ ਹੀ ਮੁੱਖ ਮੰਤਰੀ ਨੇ ਲੋੜ ਪੈਣ ‘ਤੇ ਢੋਆ-ਢੁਆਈ ਦੇ ਬਦਲਵੇਂ ਪ੍ਰਬੰਧ ਯਕੀਨੀ ਬਣਾਉਣ ਲਈ ਵੀ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਆਖਿਆ ਹੈ ਤਾਂ ਜੋ ਢੋਆ-ਢੁਆਈ ਨੂੰ ਨਿਰਵਿਘਨ ਅਤੇ ਬਿਨਾਂ ਅੜਚਣ ਯਕੀਨੀ ਬਣਾਇਆ ਜਾ ਸਕੇ।
ਇਸ ਮੀਟਿੰਗ ਵਿਚ ਮੁੱਖ ਸਕੱਤਰ ਸ਼੍ਰੀ ਕਰਨ ਅਵਤਾਰ ਸਿੰਘ, ਪੁਲਿਸ ਦੇ ਡਾਇਰੈਕਟਰ ਜਨਰਲ ਸ਼੍ਰੀ ਸੁਰੇਸ਼ ਅਰੋੜਾ, ਪ੍ਰਮੁੱਖ ਸਕੱਤਰ ਟਰਾਂਸਪੋਰਟ ਸ਼੍ਰੀ ਸਰਵਜੀਤ ਸਿੰਘ ਅਤੇ ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਸ਼੍ਰੀ ਕੇ.ਏ.ਪੀ. ਸਿਨਹਾ ਵੀ ਹਾਜ਼ਰ ਸਨ।

Please Click here for Share This News

Leave a Reply

Your email address will not be published. Required fields are marked *