best platform for news and views

ਮੌੜ ਧਮਾਕੇ ਦੇ ਪੀੜਤਾਂ ਨੂੰ ਮਿਲੇ ਸੰਜੇ ਸਿੰਘ, ਵਿਸ਼ੇਸ਼ ਜਾਂਚ ਟੀਮ ਦੇ ਗਠਨ ਦੀ ਕੀਤੀ ਮੰਗ

Please Click here for Share This News

ਬਠਿੰਡਾ : ਆਮ ਆਦਮੀ ਪਾਰਟੀ ਦੇ ਕੌਮੀ ਆਗੂ ਅਤੇ ਪਾਰਟੀ ਦੇ ਪੰਜਾਬ ਮਾਮਲਿਆਂ ਬਾਰੇ ਇੰਚਾਰਜ ਸੰਜੇ ਸਿੰਘ ਨੇ ਅੱਜ ਮੌੜ ਧਮਾਕੇ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਪੀੜਤਾਂ ਨਾਲ ਹਮਦਰਦੀ ਜਤਾਉਂਦਿਆਂ ਸੰਜੇ ਸਿੰਘ ਨੇ ਕਿਹਾ ਕਿ ਇਨਾਂ ਪਰਿਵਾਰਾਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਅਤੇ ਆਮ ਆਦਮੀ ਪਾਰਟੀ ਅਜਿਹੀਆਂ ਕਾਇਰਤਾ ਵਾਲੀਆਂ ਗਤੀਵਿਧੀਆਂ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ।

ਸੰਜੇ ਸਿੰਘ ਨੇ ਮੰਗ ਕੀਤੀ ਕਿ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਜਾਣਾ ਚਾਹੀਦਾ ਹੈ ਅਤੇ ਦੋਸ਼ੀਆਂ ਨੂੰ ਸਖਤ ਸਜਾ ਦਿੱਤੀ ਜਾਣੀ ਚਾਹੀਦੀ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਪੀੜਤ ਪਰਿਵਾਰਾਂ ਲਈ ਸਰਕਾਰੀ ਨੌਕਰੀਆਂ ਅਤੇ ਵਿੱਤੀ ਸਹਾਇਤਾ ਦੀ ਵੀ ਸੰਜੇ ਸਿੰਘ ਨੇ ਮੰਗ ਕੀਤੀ।

ਮੀਡੀਆ ਨੂੰ ਸੰਬੋਧਨ ਕਰਦਿਆਂ ਸੰਜੇ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੂਬੇ ਦੀ ਖੁਸ਼ਹਾਲੀ ਅਤੇ ਸ਼ਾਂਤੀ ਲਈ ਆਪਣੀ ਲੜਾਈ ਜਾਰੀ ਰੱਖੇਗੀ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬਾਦਲਾਂ ਦੇ ਰਾਜ ਵੇਲੇ ਵਾਪਰੀਆਂ ਅਜਿਹੀਆਂ ਹੋਰਨਾਂ ਘਟਨਾਵਾਂ ਦੀ ਜਾਂਚ ਲਈ ਵਿਸ਼ੇਸ਼ ਟੀਮ ਗਠਿਤ ਕੀਤੀ ਜਾਵੇਗੀ।

Please Click here for Share This News

Leave a Reply

Your email address will not be published. Required fields are marked *