best platform for news and views

ਮੌੜ ਮੰਡੀ ‘ਚ ਬੰਬ ਧਮਾਕੇ ਦਾ ਜੁੰਮੇਵਾਰ ਸੁਖਬੀਰ ਬਾਦਲ : ਸੰਜੇ ਸਿੰਘ

Please Click here for Share This News

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੌਮੀ ਜਨਰਲ ਸਕੱਤਰ ਸੰਜੇ ਸਿੰਘ ਨੇ ਦੋਸ਼ ਲਾਇਆ ਹੈ ਕਿ ਮੌੜ ਮੰਡੀ ਵਿਖੇ ਹੋਏ ਬੰਬ ਧਮਾਕੇ ਲਈ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਜੁੰਮੇਵਾਰ ਹੈ। ਉਨ੍ਹਾਂ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਇਸ ਧਮਾਕੇ ਦੇ ਦੋਸ਼ ਵਿਚ ਸੁਖਬੀਰ ਬਾਦਲ ਨੂੰ ਗ੍ਰਿਫਤਾਰ ਕੀਤਾ ਜਾਵੇਗ। ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਹੁਣ ਇਹ ਸਪਸ਼ਟ ਹੋ ਗਿਆ ਹੈ ਕਿ ਬਠਿੰਡਾ ਵਿੱਚ ਹੋਇਆ ਧਮਾਕਾ ਕੋਈ ਸਿਲੰਡਰ ਦਾ ਧਮਾਕਾ ਨਹੀਂ ਸੀ, ਪ੍ਰੰਤੂ ਇੱਕ ਸੁਨਿਯੋਜਿਤ ਬੰਬ ਧਮਾਕਾ ਸੀ, ਜਿਸਨੇ 3 ਲੋਕਾਂ ਦੀ ਜਾਨ ਲੈ ਲਈ ਅਤੇ 10 ਨਿਰਦੋਸ਼ ਲੋਕਾਂ ਨੂੰ ਜਖਮੀ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਇਸ ਕਾਇਰਾਨਾ ਕਾਰਵਾਈ ਦੀ ਸਖਤ ਨਿੰਦਾ ਕਰਦੀ ਹੈ ਅਤੇ ਇਹ ਸੁਨਿਸ਼ਚਿਤ ਕਰਨ ਦਾ ਸੰਕਲਪ ਲੈਂਦੀ ਹੈ ਕਿ ਇਸ ਅਪਰਾਧ ਦੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜਾ ਮਿਲੇ। ਉਨ੍ਹਾਂ ਨੇ ਕਿਹਾ ਕਿ ਸਾਨੂੰ ਇਹ ਪੱਕਾ ਸ਼ੱਕ ਹੈ ਕਿ ਇਸ ਸਾਜਿਸ਼ ਦੇ ਪਿੱਛੇ ਰਾਜ ਦੇ ਉਪ-ਮੁੱਖ ਮੰਤਰੀ ਸੁਖਬੀਰ ਬਾਦਲ ਦਾ ਹੱਥ ਹੈ। ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਹੱਤਿਆਵਾਂ ਕਰਨ ਦਾ ਸਿਲਸਿਲਾ, ਨਾਭਾ ਜੇਲ ਤੋਂ ਕੈਦੀਆਂ ਦੇ ਭੱਜਣ ਦੀ ਘਟਨਾ, ਜਲੰਧਰ ਵਿੱਚ ਗੋਲੀਬਾਰੀ ਅਤੇ ਸੁਖਬੀਰ ਬਾਦਲ ਦੀ ਪਾਰਟੀ ਦੇ ਮੈਂਬਰਾਂ ਦੀ ਫਾਜਿਲਕਾ ਵਿੱਚ ਸ਼ਰਾਬ ਮਾਫੀਆ ਅਤੇ ਅਪਰਾਧੀ ਸ਼ਿਵਲਾਲ ਡੋਡਾ ਦੇ ਨਾਲ ਮੁਲਾਕਾਤ ਵਰਗੀਆਂ ਘਟਨਾਵਾਂ ਤੋਂ ਬਾਅਦ ਕੋਈ ਸ਼ੱਕ ਨਹੀਂ ਰਹਿ ਗਿਆ ਕਿ ਸੂਬੇ ਵਿੱਚ ਅਪਰਾਧੀਆਂ ਨੂੰ ਹੁਣ ਖੁੱਲੀ ਛੁੱਟੀ ਦੇ ਦਿੱਤੀ ਗਈ ਹੈ ਅਤੇ ਇਹ ਸਭ ਰਾਜ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ਉਤੇ ਹੀ ਹੋਇਆ ਹੈ। ਸ੍ਰੀ ਸੰਜੇ ਸਿੰਘ ਨੇ ਕਿਹਾ ਕਿ ਸੁਖਬੀਰ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੀ ਮੌਨ-ਸਹਿਮਤੀ ਅਤੇ ਮਿਲੀਭਗਤ ਹੀ ਇਕਲੌਤਾ ਅਜਿਹਾ ਕਾਰਣ ਹੈ ਕਿ ਇਨਾਂ ਹੱਤਿਆਵਾਂ, ਗੋਲੀਬਾਰੀ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਰਗੀਆਂ ਅਨੇਕਾਂ ਘਟਨਵਾਂ ਦੇ ਕਿਸੇ ਦੋਸ਼ੀ ਨੂੰ ਜੇਲ ਵਿੱਚ ਨਹੀਂ ਸੁੱਟਿਆ ਗਿਆ। ਉਨ੍ਹਾਂ ਨੇ ਕਿਹਾ ਸੁਖਬੀਰ ਬਾਦਲ ਅਤੇ ਉਸਦੇ ਪਰਿਵਾਰ ਨੇ ਖਤਰਨਾਕ ਅਪਰਾਧੀਆਂ ਅਤੇ ਬਾਦਲ ਦੇ ਮੁੱਖ ਸੰਸਦੀ ਸਕੱਤਰ ਵਿਰਸਾ ਸਿੰਘ ਵਲਟੋਹਾ ਜਿਹੇ ਸਵੈ-ਘੋਸ਼ਿਤ ਦਹਿਸ਼ਤਗਰਦਾ ਦੀ ਮਦਦ ਨਾਲ ਪੰਜਾਬ ਨੂੰ ਲੁੱਟ ਲਿਆ ਹੈ।

Please Click here for Share This News

Leave a Reply

Your email address will not be published. Required fields are marked *