best platform for news and views

ਮੱਕੀ ਉਤਪਾਦਕ ਕਿਸਾਨਾਂ ਦੀ ਆਰਥਿਕ ਲੁੱਟ ਬੰਦ ਕਰਾਉਣ ਕੈਪਟਨ- ਹਰਪਾਲ ਸਿੰਘ ਚੀਮਾ

Please Click here for Share This News

ਚੰਡੀਗੜ੍ਹ, 13 ਜੂਨ 2019
ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਸੂਬੇ ‘ਚ ਮੱਕੀ ਉਤਪਾਦਕ ਕਿਸਾਨਾਂ ਦੀ ਹੋ ਰਹੀ ਖੁੱਲ੍ਹੀ ਲੁੱਟ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਲੂਣਿਆਂ ਹੈ।
‘ਆਪ’ ਮੁੱਖ ਦਫ਼ਤਰ ਵੱਲੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੱਕੀ ਉਤਪਾਦਕ ਕਿਸਾਨ ਸੁੱਕੀ (ਡਰਾਈ) ਮੱਕੀ ਦੀ ਫ਼ਸਲ ਪ੍ਰਤੀ ਕਵਿੰਟਲ 1200 ਤੋਂ 1300 ਰੁਪਏ ‘ਚ ਵੇਚਣ ਲਈ ਮਜਬੂਰ ਕੀਤੇ ਜਾ ਰਹੇ ਹਨ, ਜਦੋਂਕਿ ਕੇਂਦਰ ਸਰਕਾਰ ਵੱਲੋਂ ਚਾਲੂ ਸੀਜ਼ਨ ਲਈ ਮੱਕੀ ਦਾ ਘੱਟੋ-ਘੱਟ ਸਮਰਥਨ ਮੁੱਲ 1700 ਰੁਪਏ ਨਿਰਧਾਰਿਤ ਕੀਤਾ ਹੋਇਆ ਹੈ। ਇਸ ਤਰ੍ਹਾਂ ਕਿਸਾਨਾਂ ਨੂੰ 400 ਤੋਂ 500 ਰੁਪਏ ਪ੍ਰਤੀ ਕਵਿੰਟਲ ਦਾ ਸ਼ਰੇਆਮ ਚੂਨਾ ਲੱਗ ਰਿਹਾ ਹੈ, ਜਦਕਿ ਬਿਨਾ ਸੁਕਾਈ ਮੱਕੀ ਦਾ ਪੰਜਾਬ ਦੀਆਂ ਮੰਡੀਆਂ ‘ਚ ਮਹਿਜ਼ 600 ਤੋਂ 900 ਰੁਪਏ ਪ੍ਰਤੀ ਕਵਿੰਟਲ ਮੁੱਲ ਦਿੱਤਾ ਜਾ ਰਿਹਾ ਹੈ, ਜੋ ਅੰਨਦਾਤਾ ਦੀ ਅੰਨ੍ਹੀ ਲੁੱਟ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇੱਕ ਪਾਸੇ ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਲਾਈਵ ਟੈਲੀਕਾਸਟ ਹੋ ਕੇ ਪੰਜਾਬ ਦੇ ਪਾਣੀਆਂ ਖ਼ਾਸ ਕਰਕੇ ਧਰਤੀ ਹੇਠਲੇ ਪਾਣੀ ਦੇ ਡਿਗ ਰਹੇ ਪੱਧਰ ਬਾਰੇ ਚਿੰਤਾ ਪ੍ਰਗਟ ਕਰਦੇ ਹੋਏ ਅਗਲੇ 20 ਸਾਲਾਂ ‘ਚ ਪੰਜਾਬ ਦੇ ਰੇਗਿਸਤਾਨ ਬਣਨ ਦੀ ਭਵਿੱਖਬਾਣੀ ਕਰਦੇ ਹਨ, ਪਰੰਤੂ ਦੂਜੇ ਪਾਸੇ ਕਥਨੀ ਨੂੰ ਕਰਨੀ ‘ਚ ਬਦਲਣ ਲਈ ਖ਼ੁਦ ਕੁੱਝ ਨਹੀਂ ਕਰ ਰਹੇ। ਚੀਮਾ ਨੇ ਕਿਹਾ ਕਿ ਪੰਜਾਬ ਬਚਾਉਣ ਲਈ ਪੰਜਾਬ ਦੇ ਕਿਸਾਨ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕਰ ‘ਚੋਂ ਕੱਢਣਾ ਪਵੇਗਾ, ਇਸ ਲਈ ਮੱਕੀ ਨੂੰ ਝੋਨੇ ਦਾ ਸਹੀ ਬਦਲ ਮੰਨਿਆ ਜਾਂਦਾ ਹੈ, ਪਰੰਤੂ ਜੇਕਰ ਨਿਰਧਾਰਿਤ ਐਮ.ਐਸ.ਪੀ ‘ਤੇ ਵੀ ਮੱਕੀ ਨਹੀਂ ਖ਼ਰੀਦੀ ਜਾਵੇਗੀ ਤਾਂ ਕਿਸਾਨ ਮੱਕੀ ਦੀ ਫ਼ਸਲ ਕਿਉਂ ਪੈਦਾ ਕਰੇਗਾ?
ਚੀਮਾ ਨੇ ਮੰਗ ਕੀਤੀ ਕਿ ਮੱਕੀ ਦੀ ਫ਼ਸਲ ਦੀ ਐਮ.ਐਸ.ਪੀ ‘ਤੇ ਖ਼ਰੀਦ ਯਕੀਨੀ ਬਣਾਉਣ ਲਈ ਸਰਕਾਰ ਮਾਰਕਫੈੱਡ ਜਾ ਦੂਸਰੀਆਂ ਸਰਕਾਰੀ ਖ਼ਰੀਦ ਏਜੰਸੀਆਂ ਨੂੰ ਮੰਡੀਆਂ ‘ਚ ਉਤਾਰੇ ਤੇ ਮੱਕੀ ਦੀ ਸਰਕਾਰੀ ਖ਼ਰੀਦ ਕਰੇ। ਜੇਕਰ ਸਰਕਾਰ ਅਜਿਹਾ ਕਰਦੀ ਹੈ ਤਾਂ ਪ੍ਰਾਈਵੇਟ ਖ਼ਰੀਦ ਵੀ ਐਮ.ਐਸ.ਪੀ ਤੋਂ ਘੱਟ ਮੁੱਲ ‘ਤੇ ਖ਼ਰੀਦਣ ਦੀ ਥਾਂ ਐਮ.ਐਸ.ਪੀ ਤੋਂ ਵੱਧ ਮੁੱਲ ‘ਤੇ ਮੱਕੀ ਦੀ ਫ਼ਸਲ ਖ਼ਰੀਦਣ ਲਈ ਮਜਬੂਰ ਹੋ ਜਾਣਗੇ।

Please Click here for Share This News

Leave a Reply

Your email address will not be published. Required fields are marked *