best platform for news and views

ਰਾਜਪਾਲ ਵੱਲੋਂ ਸਮਾਜ ਦੇ ਵੱਖ ਵੱਖ ਵਰਗਾਂ ਨੂੰ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਦਿਆਂ ‘ਨਸ਼ਾ ਮੁਕਤ’ ਤੇ ‘ਤੰਦਰੁਸਤ ਪੰਜਾਬ’ ਸਿਰਜਣ ਦਾ ਸੱਦਾ

Please Click here for Share This News

ਚੰਡੀਗੜ•, 25 ਜੂਨ:
ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ• ਦੇ ਪ੍ਰਸ਼ਾਸਕ ਸ੍ਰੀ ਵੀ.ਪੀ.ਸਿੰਘ ਬਦਨੌਰ ਨੇ ਸੂਬੇ ਦੀਆਂ ਯੂਨੀਵਰਸਿਟੀਆਂ, ਕਾਲਜਾਂ, ਹੋਰ ਵਿਦਿਅਕ ਸੰਸਥਾਵਾਂ, ਐਨ.ਜੀ.ਓਜ਼, ਇੱਛੁਕ ਸੰਸਥਾਵਾਂ ਅਤੇ ਮਾਪਿਆਂ ਨੂੰ ਸੱਦਾ ਦਿੰਦਿਆਂ ਨਸ਼ਾ ਮੁਕਤ ਤੇ ਤੰਦਰੁਸਤ ਪੰਜਾਬ ਸਿਰਜਣ ਲਈ ਪੰਜਾਬ ਸਰਕਾਰ ਨਾਲ ਸਾਂਝੇ ਮੰਚ ‘ਤੇ ਅੱਗੇ ਆਉਣ ਦੀ ਅਪੀਲ ਕੀਤੀ ਹੈ।
ਵੱਡੇ ਪੱਧਰ ‘ਤੇ ਮਨਾਏ ਜਾ ਰਹੇ ਨਸ਼ਾਖੋਰੀ ਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਦੀ ਪੂਰਵ ਸੰਧਿਆ ਮੌਕੇ ਰਾਜਪਾਲ ਨੇ ਕਿਹਾ ਕਿ ਨਸ਼ਾ ਮੁਕਤ ਭਾਰਤ ਮੁਹਿੰਮ ਤਹਿਤ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਨੂੰ ਮਿਸ਼ਨ ਵਜੋਂ ਲਿਆ ਗਿਆ ਹੈ ਜੋ ਆਪਣੀ ਕਿਸਮ ਦੀ ਸਭ ਤੋਂ ਵੱਡੀ ਮੁਹਿੰਮ ਹੈ ਜਿਸ ਵਿੱਚ ਤਕਰੀਬਨ 30,000 ਵਿਦਿਆਰਥੀਆਂ ਨੇ ‘ਡਰੱਗਜ਼ ਨਾ ਕਰੂੰਗਾ, ਨਾ ਕਰਨੇ ਦੂੰਗਾ’ ਦਾ ਨਾਅਰਾ ਲਾਉਂਦਿਆਂ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਚੁੱਕੀ। ਰਾਜਪਾਲ ਨੇ ਦੱਸਿਆ ਕਿ ਉਹਨਾਂ ਪੰਜਾਬ ਦੇ ਵੱਖ ਵੱਖ ਜ਼ਿਲਿ•ਆਂ ਵਿੱਚ ਨਸ਼ਿਆਂ ਵਿਰੁੱਧ ਹੋਏ ਸੈਮੀਨਾਰਾਂ ਦੀ ਪ੍ਰਧਾਨਗੀ ਕੀਤੀ ਹੈ ਜਿੱਥੇ ਸਥਾਨਕ ਪੁਲਿਸ ਪ੍ਰਸ਼ਾਸਨ ਅਤੇ ਯੂਨੀਵਰਸਿਟੀ ਤੇ ਕਾਲਜਾਂ ਦੇ ਵਿਦਿÎਆਰਥੀਆਂ ਨੇ ਨੌਜਵਾਨਾਂ ਵਿੱਚ ਨਸ਼ਿਆਂ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਜਾਗਰੂਕਤਾ ਲਈ ਸਰਕਾਰ ਦਾ ਸਾਥ ਦੇਣ ਦੀ ਇੱਛਾ ਪ੍ਰਗਟਾਈ।
ਰਾਜਪਾਲ ਨੇ ਸਾਰਿਆਂ ਸਿਆਸੀ ਪਾਰਟੀਆਂ ਨੂੰ ਆਪਣੇ ਪਾਰਟੀ ਹਿੱਤਾਂ ਤੋਂ ਉੱਪਰ ਉਠ ਕੇ ਸਾਂਝੇ ਮੰਚ ‘ਤੇ ਅੱਗੇ ਆ ਕੇ ਸਮਾਜ ਵਿੱਚੋਂ ਨਸ਼ਿਆਂ ਨੂੰ ਉਖਾੜਨ ਦਾ ਮੁੱਦਾ ਜ਼ੋਰ ਨਾਲ ਉਠਾਉਣ ਦਾ ਸੱਦਾ ਦਿੱਤਾ।  ਉਹਨਾਂ ਕਿਹਾ ਕਿ ਇਸ ਸਬੰਧੀ  ਹਰੇਕ ਵਿਅਕਤੀ ਦੀ ਜ਼ਿੰਮੇਵਾਰੀ ਬਣਦੀ ਹੈ।
ਉਹਨਾਂ ਕਿਹਾ ਕਿ ਉਹ ਇਸ ਸਬੰਧੀ ਆਵਾਜ਼ ਉਠਾਉਣ ਲਈ ਖੁਦ ਸੂਬੇ ਦੇ ਹਰੇਕ ਕੋਨੇ ਵਿੱਚ ਜਾਣਗੇ। ਉਹਨਾਂ ਕਿਹਾ, ” ਨਸ਼ਿਆਂ ਦੀ ਇਸ ਲਾਹਨਤ ਤੋਂ ਸਾਡੀ ਨੌਜਵਾਨ ਪੀੜ•ੀ ਨੂੰ ਬਚਾਉਣ ਲਈ ਸਮਾਜ ਦੇ ਹਰੇਕ ਵਰਗ ਦੀ ਸਹਾਇਤਾ ਦੀ ਲੋੜ ਹੈ। ਰਾਜਪਾਲ ਨੇ ਕਿਹਾ,” ਨਸ਼ਾ ਤਸਕਰੀ ਰਾਸ਼ਟਰ ਦੀ ਸੁਰੱਖਿਆ ਲਈ ਇੱਕ ਵੱਡਾ ਖਤਰਾ ਹੈ।”
ਸਰਕਾਰ ਵੱਲੋਂ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕਰਕੇ  ਨਸ਼ਿਆਂ ਤੇ ਗੈਰ-ਕਾਨੂੰਨੀ ਤਸਕਰੀ ਦੇ ਮੁੱਦੇ ਨਾਲ ਨਜਿੱਠਣ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕਰਦਿਆਂ ਸ੍ਰੀ ਬਦਨੌਰ ਨੇ ਕਿਹਾ ਕਿ ਸਬੰਧਤ ਵਿਭਾਗਾਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਪ੍ਰੋਗਰਾਮ ਦੇ ਮਿਸ਼ਨ ਵਜੋਂ ਲਾਗੂਕਰਨ, ਕੋਆਡੀਨੇਟ ਅਤੇ ਮੋਨੀਟਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸੂਬੇ ਵਿੱਚ ਨਸ਼ੇ ਦੇ ਆਦੀਆਂ ਦੇ ਇਲਾਜ ਅਤੇ ਮੁੜ ਵਸੇਬੇ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਤਾਂ ਜੋ ਉਨ•ਾਂ ਨੂੰ ਸਨਮਾਨ ਨਾਲ ਆਮ ਜ਼ਿੰਦਗੀ ਜਿਉਣ ਦੇ ਯੋਗ ਬਣਾਇਆ ਜਾ  ਸਕੇ। ਉਨ•ਾਂ ਮੁੜ ਵਸੇਬੇ ਤੋਂ ਬਾਅਦ ਦੇ ਪੜ•ਾਅ ਦੌਰਾਨ ਨਸ਼ੇ ਦੇ ਆਦੀਆਂ ਪ੍ਰਤੀ  ਸੰਭਾਲ ਅਤੇ ਸਾਵਧਾਨੀ ‘ਤੇ ਅਧਾਰਿਤ ਪਹੁੰਚ ਅਪਣਾਉਣ ‘ਤੇ ਜ਼ੋਰ ਦਿੱਤਾ। ਸਹੀ ਰਸਤਾ ਅਪਣਾਉਣ ਵਾਲੇ ਨੌਜਵਾਨਾਂ ਲਈ ਰੋਜ਼ਗਾਰ ਦੇ ਚੋਖੇ ਮੌਕੇ ਯਕੀਨੀ ਬਣਾਉਣ ਲਈ ਉਨ•ਾਂ ਨੂੰ ਤਕਨੀਕੀ ਸਿੱÎਖਿਆ, ਉਦਯੋਗਿਕ ਸਿਖਲਾਈ ਅਤੇ ਹੁਨਰ ਵਿਕਾਸ ਸਬੰਧੀ ਸਿਖਲਾਈ ਦਿੱਤੀ ਜਾਣੀ ਚਾਹੀਦੀ ਹੈ।
ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਕੁਲਪਤੀ ਵਜੋਂ ਸ੍ਰੀ ਬਦਨੌਰ ਨੇ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਨਸ਼ਾਖੋਰੀ ਵਿਰੁੱਧ ਜਾਗਰੂਕਤਾ ਲਈ ਸੰਦੇਸ਼ ਫੈਲਾਉਣ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਢੁਕਵੇਂ ਕਦਮ ਉਠਾਉਣ ਦੀ ਅਪੀਲ ਕੀਤੀ।
ਇਸ ਦਿਸ਼ਾ ਵੱਲ ਕੇਂਦਰ ਸਰਕਾਰ ਦੀ ਪਹਿਲਕਦਮੀ ਦਾ ਹਵਾਲਾ ਦਿੰਦਿਆਂ, ਸ੍ਰੀ ਬਦਨੌਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਹੀ ਦੇਸ਼ ਭਰ ਵਿੱਚ ਨਸ਼ਾ ਤਸਕਰੀ ਦੇ ਧੰਦੇ ਨੂੰ ਨੱਥ ਪਾਉਣ ਲਈ ਮੁਹਿੰਮ ਸ਼ੁਰੂ ਕੀਤੀ ਹੈ। ਸ੍ਰੀ ਬਦਨੌਰ ਨੇ ਉੱਚੀ ਆਵਾਜ਼  ਅਤੇ ਸਪਸ਼ਟ ਸ਼ਬਦਾਂ ਵਿੱਚ ਦੱਸਿਆ ਕਿ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਡੂੰਘੇ ਨੈਟਵਰਕ ਦੀ ਸਮੱਸਿਆ ਨਾਲ ਸਖ਼ਤੀ ਨਾਲ ਨਿਪਟਣ ਲਈ ਠੋਸ ਅਤੇ ਵਿਆਪਕ ਯੋਜਨਾ ਉਲੀਕੀ ਗਈ ਹੈ।

Please Click here for Share This News

Leave a Reply

Your email address will not be published. Required fields are marked *