best platform for news and views

ਰਾਜ ਪੱਧਰ ‘ਤੇ 3 ਦਸੰਬਰ, 2017 ਨੂੰ ਮਨਾੲਿਆ ਜਾ ਰਿਹਾ ਹੈ ‘ਅੰਤਰ-ਰਾਸ਼ਟਰੀ ਅਪੰਗਤਾ ਦਿਵਸ’

Please Click here for Share This News

ਬਰਨਾਲਾ, (ਰਾਕੇਸ਼ ਗੋਇਲ)- ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਕੁਲਵਿੰਦਰ ਕੌਰ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਹਰ ਸਾਲ ਦੀ ਤਰ੍ਹਾਂ ਸਟੇਟ ਅਵਾਰਡ ਟੂ ਫਿਜ਼ੀਕਲ ਹੈਂਡੀਕੈਪਡ ਸਕੀਮ ਅਧੀਨ ਯੋਗ ਅੰਗਹੀਣ ਵਿਅਕਤੀਆਂ, ਕਰਮਚਾਰੀਆਂ, ਖਿਡਾਰੀਆਂ ਅਤੇ ਸੰਸਥਾਂਵਾਂ, ਜਿਨ੍ਹਾਂ ਵੱਲੋਂ ਅਪੰਗ ਵਿਅਕਤੀਆਂ ਦੀ ਭਲਾਈ ਦੇ ਖੇਤਰ ਵਿਚ ਸਲਾਘਾਯੋਗ ਪ੍ਰਾਪਤੀਆਂ ਕੀਤੀਆਂ ਗਈਆਂ ਹੋਣ, ਨੂੰ ਰਾਜ ਪੱਧਰ ‘ਤੇ 3 ਦਸੰਬਰ 2017 ਨੂੰ ਮਨਾਏ ਜਾਣ ਵਾਲੇ ਅੰਤਰ-ਰਾਸ਼ਟਰੀ ਅਪੰਗਤਾ ਦਿਵਸ ਦੇ ਮੌਕੇ ਅਵਾਰਡ ਦੇਣ ਲਈ ਵਿਚਾਰਿਆ ਜਾਣਾ ਹੇ।
ਸ਼੍ਰੀਮਤੀ ਕੁਲਵਿੰਦਰ ਕੌਰ ਨੇ ਦੱਸਿਆ ਕਿ ਸਾਲ 2017-18 ਲਈ ਯੋਗ ਬਿਨੈਕਾਰ ਆਪਣੀਆਂ ਅਰਜ਼ੀਆਂ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਬਰਨਾਲਾ ਦੇ ਦਫ਼ਤਰ ਵਿਖੇ 30 ਸਤੰਬਰ ਤੱਕ ਜਮਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲਾ ਪੱਧਰੀ ਕਮੇਟੀ ਦੀ ਸਿਫਾਰਿਸ਼ ਤੋਂ ਬਿਨਾਂ ਅਤੇ ਨਿਸ਼ਚਿਤ ਮਿਤੀ ਤੋਂ ਬਾਅਦ ਪ੍ਰਾਪਤ ਹੋਏ ਬਿਨੈ-ਪੱਤਰਾਂ ‘ਤੇ ਕੋਈ ਵਿਚਾਰ ਨਹੀਂ ਕੀਤਾ ਜਾਵੇਗਾ।

Please Click here for Share This News

Leave a Reply

Your email address will not be published. Required fields are marked *