best platform for news and views

ਰਾਣਾ ਕੇ.ਪੀ. ਤੇ ਸਿੱਧੂ ਵੱਲੋਂ ਛੇਵੀਂ ਵਿਸ਼ਵ ਪੰਜਾਬੀ ਕਾਨਫਰੰਸ ਦਾ ਆਗਾਜ਼

Please Click here for Share This News

ਚੰਡੀਗੜ•, 10 ਮਾਰਚ
ਵਰਲਡ ਪੰਜਾਬੀ ਕਾਨਫਰੰਸ ਅਤੇ ਪੰਜਾਬ ਕਲਾ ਪਰਿਸ਼ਦ ਵੱਲੋਂ ਕਰਵਾਈ ਜਾ ਰਹੀ ਦੋ ਰੋਜ਼ਾ ‘ਛੇਵੀਂ ਵਿਸ਼ਵ ਪੰਜਾਬੀ ਕਾਨਫਰੰਸ’ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ.ਸਿੰਘ ਅਤੇ ਪੰਜਾਬ ਦੇ ਸੱਭਿਆਚਾਰਕ ਮਾਮਲਿਆਂ ਤੇ ਸੈਰ ਸਪਾਟਾ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਕੀਤਾ। ਪੰਜਾਬ ਯੂਨੀਵਰਸਿਟੀ ਦੇ ਲਾਅ ਆਡੀਟੋਰੀਅਮ ਵਿਖੇ ਕਰਵਾਏ ਉਦਘਾਟਨੀ ਸੈਸ਼ਨ ਵਿੱਚ ਰਾਣਾ ਕੇ.ਪੀ. ਸਿੰਘ ਤੇ ਸ. ਸਿੱਧੂ ਨੇ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਸਾਰੀਆਂ ਧਿਰਾਂ ਨੂੰ ਮਿਲ ਕੇ ਹੰਭਲਾ ਮਾਰਨ ਦਾ ਸੱਦਾ ਦਿੰਦਿਆਂ ਨਵੀਂ ਪੀੜ•ੀ ਨੂੰ ਪੰਜਾਬੀ ਮਾਂ ਬੋਲੀ, ਅਮੀਰ ਵਿਰਸੇ ਅਤੇ ਸੱਭਿਆਚਾਰ ਨਾਲ ਜੁੜਨ ਦੀ ਵਕਾਲਤ ਕੀਤੀ। ਕਾਨਫਰੰਸ ਦਾ ਆਗਾਜ਼ ਸਮਾਂ ਰੌਸ਼ਨ ਕਰ ਕੇ ਕੀਤਾ ਗਿਆ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਅੱਜ ਭਾਵੇਂ ਪੰਜਾਬੀ ਭਾਸ਼ਾ ਦਾ ਪਾਸਾਰ ਦੁਨੀਆਂ ਭਰ ਵਿਚ ਹੋ ਚੁੱਕਾ ਹੈ ਪਰ ਹਾਲੇ ਵੀ ਵੱਖ-ਵੱਖ ਕੋਰਸਾਂ ਦੀ ਪੜ•ਾਈ, ਨੌਕਰੀਆਂ ਅਤੇ ਰੋਜ਼ਗਾਰ ਦੇ ਸਾਧਨਾਂ ਵਿਚ ਸਾਡੀ ਭਾਸ਼ਾ ਦਰ-ਕਿਨਾਰ ਹੀ ਹੈ। ਬਹੁਤ ਸਾਰੇ ਕੋਰਸ ਜਿਵੇਂ ਕਿ ਐਲ.ਐਲ.ਬੀ., ਸਾਇੰਸ ਨਾਲ ਸਬੰਧਤ ਕੋਰਸਾਂ ਅਤੇ ਆਈ.ਟੀ. ਖੇਤਰਾਂ ਦੀ ਪੜ•ਾਈ ਨਿਰੋਲ ਪੰਜਾਬੀ ਭਾਸ਼ਾ ਵਿਚ ਨਹੀਂ ਹੋ ਰਹੀ। ਉਨ•ਾਂ ਕਿਹਾ ਕਿ ਪੰਜਾਬੀ ਦੇ ਵਿਕਾਸ ਲਈ ਸਭਨਾਂ ਨੂੰ ਮਿਲ ਕੇ ਹੰਭਲੇ ਮਾਰਨ ਦੀ ਲੋੜ ਹੈ। ਉਨ•ਾਂ ਕਿਹਾ ਕਿ ਇਸ ਕਾਨਫਰੰਸ ਵਿਚ ਪੰਜਾਬੀ ਭਾਸ਼ਾ ਦੇ ਨਿਘਾਰ ਲਈ ਜਿਨ•ਾਂ ਨੁਕਤਿਆਂ ‘ਤੇ ਵਿਚਾਰਾਂ ਕੀਤੀਆਂ ਗਈਆਂ ਹਨ, ਉਨ•ਾਂ ਦੇ ਹੱਲ ਕੱਢਣ ਲਈ ਪੰਜਾਬੀ ਭਾਸ਼ਾ ਵਿਗਿਆਨੀਆਂ, ਬੁੱਧੀਜੀਵੀਆਂ, ਲੇਖਕਾਂ, ਸਿਆਸਤ ਨਾਲ ਜੁੜੇ ਲੋਕਾਂ, ਸਮਾਜਿਕ ਆਗੂਆਂ ਅਤੇ ਹੋਰਨਾਂ ਧਿਰਾਂ ਨੂੰ ਇਕੱਠੇ ਹੋਣਾ ਚਾਹੀਦਾ ਹੈ।
ਉਨ•ਾਂ ਕਿਹਾ ਕਿ ਪੰਜਾਬੀ ਭਾਸ਼ਾ ਦਾ ਪਾਸਾਰ ਅੱਜ ਵਿਸ਼ਵ ਪੱਧਰ ‘ਤੇ ਹੋ ਚੁੱਕਾ ਹੈ ਅਤੇ ਇਸ ਨੂੰ ਕਿਸੇ ਖਾਸ ਫਿਰਕੇ ਜਾਂ ਖਿੱਤੇ ਨਾਲ ਨਹੀਂ ਜੋੜਿਆ ਜਾ ਸਕਦਾ। ਜਿੱਥੇ-ਜਿੱਥੇ ਪੰਜਾਬੀਆਂ ਨੇ ਪ੍ਰਵਾਸ ਕੀਤਾ ਉੱਥੇ ਉਹ ਪੰਜਾਬੀ ਨੂੰ ਨਾਲ ਲੈ ਕੇ ਗਏ ਹਨ। ਉਨ•ਾਂ ਆਸ ਪ੍ਰਗਟਾਈ ਕਿ ਵਿਸ਼ਵ ਭਰ ਵਿਚ ਪੰਜਾਬੀ ਭਾਸ਼ਾ ਨੂੰ ਪਿਆਰ ਕਰਨ ਵਾਲੇ ਹਜ਼ਾਰਾਂ ਡੈਲੀਗੇਟਸ ਵੱਲੋਂ ਕਾਨਫਰੰਸ ਵਿਚ ਕੀਤੀਆਂ ਵਿਚਾਰਾਂ ਦੇ ਜ਼ਰੂਰ ਸਾਰਥਕ ਨਤੀਜੇ ਨਿਕਲ ਕੇ ਸਾਹਮਣੇ ਆਉਣਗੇ। ਉਨ•ਾਂ ਕਿਹਾ ਕਿ ਕੋਈ ਵੀ ਭਾਸ਼ਾ ਸਿੱਖਣੀ ਮਾੜੀ ਗੱਲ ਨਹੀਂ ਪਰ ਸਾਨੂੰ ਸਾਡੀ ਮਾਂ ਬੋਲੀ ਪੰਜਾਬੀ ‘ਤੇ ਮਾਣ ਹੋਣਾ ਚਾਹੀਦਾ ਹੈ। ਇਸ ਦੇ ਵਿਕਾਸ ਲਈ ਸਭਨਾਂ ਨੂੰ ਆਪੋ-ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਸੱਭਿਆਚਾਰਕ ਮਾਮਲਿਆਂ ਤੇ ਸੈਰ ਸਪਾਟਾ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਪੰਜਾਬ, ਪੰਜਾਬੀ ਤੇ ਪੰਜਾਬੀਅਤ ਲਈ ਵੱਖ-ਵੱਖ ਮੰਚਾਂ ‘ਤੇ ਕੰਮ ਕਰਨ ਵਾਲੀਆਂ ਸੰਸਥਾਵਾਂ ਅਤੇ ਸਖਸ਼ੀਅਤਾਂ ਨੂੰ ਇਕੱਠੇ ਹੋ ਕੇ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਜੇਕਰ ਆਉਣ ਵਾਲੀ ਪੀੜ•ੀ ਪੰਜਾਬੀ ਭਾਸ਼ਾ ਤੋਂ ਬੇਮੁੱਖ ਹੋ ਗਈ ਤਾਂ ਸਾਡੇ ਮਹਾਨ ਪੰਜਾਬੀ ਲਿਖਾਰੀਆਂ/ਸ਼ਾਇਰਾਂ ਨੂੰ ਕੌਣ ਪੜ•ੇਗਾ ਤੇ ਸੁਣੇਗਾ। ਉਨ•ਾਂ ਕਿਹਾ ਕਿ ਇੰਟਰਨੈਟ ਦੇ ਜ਼ਮਾਨੇ ਵਿੱਚ ਸਾਨੂੰ ਨਵੀਂ ਪੀੜ•ੀ  ਨੂੰ ਪੰਜਾਬੀ ਵਿਰਸੇ, ਸਾਹਿਤ ਤੇ ਸੱਭਿਆਚਾਰ ਨਾਲ ਜੋੜਨ ਲਈ ਨਵੀਆਂ ਤਕਨੀਕਾਂ ਦੀ ਵਰਤੋਂ ਕਰਨਗੀ ਪਵੇਗੀ। ਵੱਡੇ ਸਾਹਿਤਕਾਰਾਂ, ਲੇਖਕਾਂ ਤੇ ਕਲਾਕਾਰਾਂ ਨੂੰ ਕੌਮ ਦਾ ਸਰਮਾਇਆ ਦੱਸਦੇ ਹੋਏ ਸ.ਸਿੱਧੂ ਨੇ ਕਿਹਾ ਕਿ ਲੇਖਕਾਂ ਨਾਲ ਜੁੜੀਆਂ ਥਾਵਾਂ ਤੇ ਸ਼ਹਿਰਾਂ/ਕਸਬਿਆਂ ਨੂੰ ਸਾਹਿਤਕ ਸੈਲਾਨੀ ਸਰਕਟ ਅਧੀਨ ਲਿਆਉਣਾ ਚਾਹੀਦਾ ਹੈ। ਉਨ•ਾਂ ਇਹ ਵੀ ਕਿਹਾ ਕਿ ਪੰਜਾਬੀ ਦੇ ਵੱਡੇ ਲੇਖਕਾਂ ਦੇ ਜਨਮ ਦਿਨ ਵੱਡੇ ਪੱਧਰ ‘ਤੇ ਮਨਾਉਣੇ ਚਾਹੀਦੇ ਹਨ। ਉਨ•ਾਂ ਇਹ ਵੀ ਕਿਹਾ ਕਿ ਬੜਾ ਦੁੱਖ ਹੁੰਦਾ ਹੈ ਜਦੋਂ ਕੋਈ ਵੱਡਾ ਸਾਹਿਤਕਾਰ ਵੱਡੀ ਉਮਰ ਵਿੱਚ ਪੈਸੇ ਦੀ ਕਮੀ ਕਾਰਨ ਇਲਾਜ ਲਈ ਤਰਸਦਾ ਹੈ, ਇਸ ਸਬੰਧੀ ਉਨ•ਾਂ ਇਹ ਵਕਾਲਤ ਕੀਤੀ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਇਕ ਕਾਰਪਸ ਫੰਡਜ ਬਣਾਉਣਾ ਚਾਹੀਦਾ ਹੈ ਜੋ ਵੱਡੇ ਲੇਖਕਾਂ, ਫ਼ਨਕਾਰਾਂ ਦੀ ਔਖੇ ਵੇਲੇ ਮੱਦਦ ਕਰ ਸਕੇ। ਉਨ•ਾਂ ਕਿਹਾ ਕਿ ਸਾਹਿਤ ਅਤੇ ਪੰਜਾਬੀ ਭਾਸ਼ਾ ਨਾਲ ਜੁੜੀਆਂ ਸਾਰੀਆਂ ਸੰਸਥਾਵਾਂ ਇਸ ਦਿਸ਼ਾ ਵਿੱਚ ਪਹਿਲਕਦਮੀ ਕਰਨ ਅਤੇ ਸਭ ਤੋਂ ਪਹਿਲਾ ਉਹ ਖੁਦ 50 ਲੱਖ ਰੁਪਏ ਵਿੱਚ ਇਸ ਫੰਡ ਵਿੱਚ ਪਾਉਣਗੇ।
ਸ.ਸਿੱਧੂ ਨੇ ਕਿਹਾ ਕਿ ਡਾ.ਸੁਰਜੀਤ ਪਾਤਰ ਦੀ ਅਗਵਾਈ ਹੇਠ ਪੰਜਾਬ ਕਲਾ ਪਰਿਸ਼ਦ ਵੱਲੋਂ ਸੱਭਿਆਚਾਰਕ ਪਾਰਲੀਮੈਂਟ ਬਣਾ ਕੇ ਪਿੰਡਾਂ, ਸ਼ਹਿਰਾਂ, ਕਸਬਿਆਂ ਨੂੰ ਇਨ•ਾਂ ਗਤੀਵਿਧੀਆਂ ਦਾ ਹਿੱਸਾ ਬਣਾਇਆ ਜਾਵੇਗਾ। ਉਨ•ਾਂ ਕਿਹਾ ਕਿ ਬਦਲਵੀਆਂ ਤੇ ਮਿਆਰੀ ਸੱਭਿਆਚਾਰਕ ਗਤੀਵਿਧੀਆਂ ਰਾਹੀਂ ਹੀ ਸੱਭਿਆਚਾਰ ‘ਤੇ ਭਾਰੂ ਪੈ ਰਹੀ ਲੱਚਰਤਾ ਅਤੇ ਹਿੰਸਾ ਨੂੰ ਨੱਥ ਪਾਈ ਜਾ ਸਕਦੀ ਹੈ। ਉਨ•ਾਂ ਇਸ ਮੌਕੇ ਇਸ ਗੱਲ ਉਪਰ ਤਸੱਲੀ ਪ੍ਰਗਟਾਈ ਕਿ ਪਿਛਲੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪੰਜ ਦਿਨਾਂ ਦੇ ਪੁਸਤਕ ਮੇਲੇ ਵਿੱਚ ਇਕ ਕਰੋੜ ਰੁਪਏ ਦੀਆਂ ਪੁਸਤਕਾਂ ਦੀ ਵਿਕਰੀ ਹੋਈ। ਉਨ•ਾਂ ਆਪਣੇ ਆਪ ਦੇ ਪੰਜਾਬੀ ਹੋਣ ਦਾ ਮਾਣ ਕਰਦਿਆਂ ਕਿਹਾ ਕਿ ਸਾਨੂੰ ਪੰਜਾਬੀ ਬੋਲਦਿਆਂ ਹੀਣ ਭਾਵਨਾ ਦਾ ਸ਼ਿਕਾਰ ਨਹੀਂ ਹੋਣਾ ਚਾਹੀਦਾ ਹੈ।  ਉਨ•ਾਂ ਫਰਾਂਸ ਦੀ ਉਦਾਹਰਨ ਦਿੰਦਿਆਂ ਉਥੋਂ ਦੇ ਵਾਸੀਆਂ ਵੱਲੋਂ ਫਰੈਂਚ ਭਾਸ਼ਾ ਨੂੰ ਦਿੱਤੇ ਜਾਂਦੇ ਮਾਣ ਤੇ ਸਤਿਕਾਰ ਦਾ ਵੀ ਜ਼ਿਕਰ ਕੀਤਾ। ਉਨ•ਾਂ ਇਕ ਘਟਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਗੁਰੂਦੇਵ ਰਾਬਿੰਦਰ ਨਾਥ ਟੈਗੋਰ ਦੀ ਪ੍ਰੇਰਨਾ ਸਦਕਾ ਹੀ ਬਲਰਾਜ ਸਾਹਨੀ ਨੇ ਮਾਤ ਭਾਸ਼ਾ ਪੰਜਾਬੀ ਵਿੱਚ ਲਿਖਣਾ ਸ਼ੁਰੂ ਕੀਤਾ।
ਇਸ ਤੋਂ ਪਹਿਲਾਂ ਵਿਸ਼ਵ ਪੰਜਾਬੀ ਕਾਨਫਰੰਸ ਦੇ ਚੇਅਰਮੈਨ ਐਚ.ਐਸ. ਹੰਸਪਾਲ ਨੇ ਸਵਾਗਤੀ ਭਾਸ਼ਣ ਦਿੱਤਾ। ਉਨ•ਾਂ ਸੁਝਾਅ ਦਿੱਤਾ ਕਿ ਪੰਜਾਬ ਦੇ ਸਾਰੇ ਵਪਾਰਕ ਅਦਾਰਿਆਂ, ਸੜਕੀ ਬੋਰਡਾਂ ਅਤੇ ਦੁਕਾਨਾਂ ‘ਤੇ ਲੱਗਣ ਵਾਲੇ ਬੋਰਡਾਂ ਵਿਚ ਪਹਿਲੇ ਸਥਾਨ ‘ਤੇ ਪੰਜਾਬੀ ਲਿਖੀ ਜਾਣੀ ਲਾਜ਼ਮੀ ਕੀਤੀ ਜਾਣੀ ਚਾਹੀਦੀ ਹੈ। ਸਤਿਗੁਰੂ ਉਦੈ ਸਿੰਘ ਨੇ ਕਿਹਾ ਕਿ ਸਾਨੂੰ ਪੰਜਾਬੀ ਬੋਲਣ ‘ਤੇ ਮਾਣ ਕਰਨਾ ਚਾਹੀਦਾ ਹੈ ਅਤੇ ਇਸ ਸਬੰਧੀ ਕਿਸੇ ਹੀਣਭਾਵਨਾ ਦਾ ਸ਼ਿਕਾਰ ਨਹੀਂ ਹੋਣਾ ਚਾਹੀਦਾ।
ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਡਾ.ਸੁਰਜੀਤ ਪਾਤਰ ਨੇ ਆਪਣੇ ਸੰਬੋਧਨ ਦੌਰਾਨ ਉਦਾਹਰਣਾਂ ਸਮੇਤ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਸੁਝਾਅ ਦਿੱਤੇ। ਉਨ•ਾਂ ਕਿਹਾ ਕਿ ਸਾਡੀ ਤਰਜੀਹ ਹੋਣੀ ਚਾਹੀਦੀ ਹੈ ਕਿ ਸਭ ਤੋਂ ਪਹਿਲਾਂ ਆਪਣੀ ਮਾਂ ਬੋਲੀ ਨੂੰ ਚੰਗੀ ਤਰ•ਾਂ ਸਿੱਖੀਏ ਅਤੇ ਉਸ ਤੋਂ ਬਾਅਦ ਹੋਰਨਾਂ ਭਾਸ਼ਾਵਾਂ ਦੀ ਮੁਹਾਰਤ ਹਾਸਲ ਕਰੀਏ। ਉਨ•ਾਂ ਕਿਹਾ ਕਿ ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਦਾ ਪੰਜਾਬੀ ਭਾਸ਼ਾ ਨਾਲ ਮੋਹ ਜ਼ਿਆਦਾ ਹੈ ਜਦਕਿ ਪੰਜਾਬ ਵਾਸੀ ਆਪਣੇ ਘਰਾਂ ਵਿਚ ਹਿੰਦੀ-ਅੰਗਰੇਜ਼ੀ ਬੋਲਣ ਵਿਚ ਜ਼ਿਆਦਾ ਮਾਣ ਮਹਿਸੂਸ ਕਰਦੇ ਹਨ।
ਅੰਤ ਵਿੱਚ ਡਾ.ਦੀਪਕ ਮਨਮੋਹਨ ਸਿੰਘ ਸਾਰੇ ਮਹਿਮਾਨਾਂ ਅਤੇ ਕਾਨਫਰੰਸ ਵਿੱਚ ਹਿੱਸਾ ਲੈਣ ਆਏ ਲੇਖਕਾਂ ਦਾ ਧੰਨਵਾਦ ਕਰਦਿਆਂ ਕਾਨਫਰੰਸ ਦੇ ਮੰਤਵਾਂ ਅਤੇ ਇਸ ਦੇ ਇਤਿਹਾਸ ‘ਤੇ ਵੀ ਝਾਤੀ ਪਾਈ। ਸਟੇਜ ਸੰਚਾਲਨ ਵਿਸ਼ਵ ਪੰਜਾਬੀ ਕਾਨਫਰੰਸ ਦੇ ਸਕੱਤਰ ਜਨਰਲ ਡਾ.ਰਵੇਲ ਸਿੰਘ ਨੇ ਕੀਤਾ। ਉਦਘਾਟਨੀ ਸੈਸ਼ਨ ਦੇ ਪ੍ਰਧਾਨਗੀ ਮੰਡਲ ਵਿੱਚ ਉਕਤ ਬੁਲਾਰਿਆਂ ਦੇ ਨਾਲ ਪੰਜਾਬ ਯੂਨੀਵਰਸਿਟੀ ਚੰਡੀਗੜ• ਦੇ ਉਪ ਕੁਲਪਤੀ ਪ੍ਰੋ.ਅਰੁਣ ਗਰੋਵਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਪ੍ਰੋ.ਬੀ.ਐਸ.ਘੁੰਮਣ ਤੇ ਪੰਜਾਬੀ ਜਾਗ੍ਰਿਤੀ ਮੰਚ ਦੇ ਜਨਰਲ ਸਕੱਤਰ ਸ੍ਰੀ ਸਤਨਾਮ ਮਾਣਕ ਵਿੱਚ ਸ਼ਾਮਲ ਸਨ। ਇਸ ਮੌਕੇ ਰਾਣਾ ਜੰਗ ਬਹਾਦਰ ਗੋਇਲ, ਸੁੱਖੀ ਬਾਠ, ਇਕਬਾਲ ਮਾਹਲ ਤੇ ਅੰਮ੍ਰਿਤ ਕੁਮਾਰੀ ਨੂੰ ਪੰਜਾਬੀ ਭਾਸ਼ਾ ਲਈ ਪਾਏ ਯੋਗਦਾਨ ਬਦਲੇ ਸਨਮਾਨਤ ਕੀਤਾ।
ਇਸ ਮੌਕੇ ਪੰਜਾਬ ਕਲਾ ਪਰਿਸ਼ਦ ਦੇ ਸਕੱਤਰ ਜਨਰਲ ਡਾ.ਲਖਵਿੰਦਰ ਸਿੰਘ ਜੌਹਲ, ਪੰਜਾਬੀ ਸਾਹਿਤ ਅਕੈਡਮੀ ਦੇ ਪ੍ਰਧਾਨ ਡਾ.ਸੁਖਦੇਵ ਸਿੰਘ ਸਿਰਸਾ, ਪੰਜਾਬ ਸਾਹਿਤ ਅਕਾਦਮੀ ਦੇ ਪ੍ਰਧਾਨ ਡਾ.ਸਰਬਜੀਤ ਕੌਰ ਸੋਹਲ, ਪੰਜਾਬ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ.ਯੋਗਰਾਜ ਅੰਗਰੀਸ਼ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨਾਮੀ ਲੇਖਕ ਅਤੇ ਸੀਨੀਅਰ ਪੱਤਰਕਾਰ ਸ਼ਾਮਲ ਸਨ ਜਿਨ•ਾਂ ਵਿੱਚ ਬਲਦੇਵ ਸਿੰਘ ਸੜਕਨਾਮਾ, ਗੁਲਜ਼ਾਰ ਸੰਧੂ, ਪ੍ਰਿੰਸੀਪਲ ਸਰਵਣ ਸਿੰਘ, ਸੁਰਿੰਦਰ ਸਿੰਘ ਤੇਜ, ਸਿੱਧੂ ਦਮਦਮੀ, ਪੰਮੀ ਬਾਈ, ਸੁਖਵਿੰਦਰ ਅੰਮ੍ਰਿਤ, ਨਛੱਤਰ, ਡਾ.ਮਨਮੋਹਨ ਸਿੰਘ ਪ੍ਰਮੁੱਖ ਸਨ।

Please Click here for Share This News

Leave a Reply

Your email address will not be published. Required fields are marked *