best platform for news and views

ਰਾਣਾ ਸੋਢੀ ਦੀ ਹਾਜ਼ਰੀ ‘ਚ ਦਲਜੀਤ ਸਿੰਘ ਸਹੋਤਾ ਨੇ ਐਨ.ਆਰ.ਆਈ. ਕਮਿਸ਼ਨ ਦੇ ਆਨਰੇਰੀ ਮੈਂਬਰ ਵਜੋਂ ਅਹੁਦਾ ਸੰਭਾਲਿਆ

Please Click here for Share This News

ਚੰਡੀਗੜ•, 18 ਜੂਨ
ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਹਾਜ਼ਰੀ ਵਿੱਚ ਅੱਜ ਉਘੇ ਸਮਾਜ ਸੇਵੀ ਤੇ ਇੰਗਲੈਂਡ ਵਸਦੇ ਸ੍ਰੀ ਦਲਜੀਤ ਸਿੰਘ ਸਹੋਤਾ ਨੇ ਪੰਜਾਬ ਰਾਜ ਕਮਿਸ਼ਨ ਫਾਰ ਐਨ.ਆਰ.ਆਈਜ਼ ਦੇ ਆਨਰੇਰੀ ਮੈਂਬਰ ਵਜੋਂ ਅਹੁਦਾ ਸੰਭਾਲ ਲਿਆ।
ਅੱਜ ਇਥੇ ਸੈਕਟਰ-9 ਸਥਿਤ ਪੰਜਾਬ ਸਿਵਲ ਸਕੱਤਰੇਤ-2 ਵਿਖੇ ਕਮਿਸ਼ਨ ਦੇ ਦਫਤਰ ਵਿਖੇ ਹੋਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਵਿੱਚ ਸ੍ਰੀ ਸਹੋਤਾ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਰਾਣਾ ਸੋਢੀ ਨੇ ਕਿਹਾ ਕਿ ਉਹ ਇਕ ਉਘੇ ਸਮਾਜ ਸੇਵੀ ਹਨ ਅਤੇ ਇੰਗਲੈਂਡ ਵਿੱਚ ਰਹਿੰਦੇ ਹਨ ਜਿਸ ਕਾਰਨ ਪਰਵਾਸੀ ਪੰਜਾਬੀਆਂ ਨੂੰ ਦਰਪੇਸ਼ ਸਮੱਸਿਆਵਾਂ ਤੋਂ ਭਲੀ ਭਾਂਤ ਜਾਣੂੰ ਹਨ। ਉਨ•ਾਂ ਕਿਹਾ ਕਿ ਸ੍ਰੀ ਸਹੋਤਾ ਹੁਣ ਆਪਣੀ ਸੂਝ-ਬੂਝ ਅਤੇ ਦੂਰਅੰਦੇਸ਼ੀ ਸੋਚ ਨਾਲ ਕਮਿਸ਼ਨ ਦੇ ਮੈਂਬਰ ਵਜੋਂ ਵੱਡਮੁੱਲੀਆਂ ਸੇਵਾਵਾਂ ਨਿਭਾਉਣਗੇ ਜਿਸ ਨਾਲ ਪਰਵਾਸੀ ਪੰਜਾਬੀਆਂ ਨਾਲ ਸਬੰਧਤ ਮਾਮਲਿਆਂ ਦਾ ਹੋਰ ਵੀ ਤੇਜ਼ੀ ਨਾਲ ਹੱਲ ਹੋਵੇਗਾ।
ਰਾਣਾ ਸੋਢੀ ਨੇ ਕਿਹਾ ਕਿ ਪੰਜਾਬ ਰਾਜ ਕਮਿਸ਼ਨ ਫਾਰ ਐਨ.ਆਰ.ਆਈਜ਼ ਤੇ ਐਨ.ਆਰ.ਆਈ. ਵਿਭਾਗ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਜਲਦ ਭਰਿਆ ਜਾਵੇਗਾ। ਉਨ•ਾਂ ਕਿਹਾ ਕਿ ਵਿਭਾਗ ਦੀ ਇਹ ਕੋਸ਼ਿਸ਼ ਰਹੇਗੀ ਕਿ ਪਰਵਾਸੀ ਪੰਜਾਬੀਆਂ ਨੂੰ ਆਉਂਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ ਉਤੇ ਹੱਲ ਕੀਤੀਆਂ ਜਾਣ ਅਤੇ ਕਿਸੇ ਵੀ ਪਰਵਾਸੀ ਨਾਲ ਕੋਈ ਵਿਤਕਰਾ ਨਾ ਹੋਵੇ। ਉਨ•ਾਂ ਕਿਹਾ ਕਿ ਕਮਿਸ਼ਨ ਕੋਲ ਹੁਣ ਤੱਕ 1750 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਜਿਨ•ਾਂ ਵਿੱਚੋਂ 90 ਫੀਸਦੀ ਦਾ ਨਿਪਟਾਰਾ ਕੀਤਾ ਗਿਆ ਹੈ।
ਰਾਣਾ ਸੋਢੀ ਨੇ ਕਿਹਾ ਕਿ ਉਨ•ਾਂ ਦੇ ਵਿਭਾਗ ਵੱਲੋਂ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਨੂੰ ਸੂਬੇ ਨਾਲ ਜੋੜ•ਨ ਲਈ ਵਿਆਪਕ ਨੀਤੀ ਬਣਾਈ ਜਾ ਰਹੀ ਹੈ। ਐਨ.ਆਰ.ਆਈ. ਯੂਥ ਵੈਲਫੇਅਰ ਫੋਰਮ ਬਣਾ ਕੇ ਪਰਵਾਸੀ ਪੰਜਾਬੀ ਬੱਚਿਆਂ ਨੂੰ ਪੰਜਾਬ ਸੱਦਣ ਲਈ ਉਪਰਾਲੇ ਕੀਤੇ ਜਾਣਗੇ।ਉਨ•ਾਂ ਕਿਹਾ ਕਿ ਇਹ ਦੇਖਣ ਵਿੱਚ ਆਇਆ ਹੈ ਕਿ ਸਿਰਫ ਵੱਡੀ ਉਮਰ ਦੇ ਪਰਵਾਸੀ ਪੰਜਾਬੀ ਪੰਜਾਬ ਆਉਂਦੇ ਹਨ ਜਦੋਂ ਕਿ ਬੱਚਿਆਂ ਵਿੱਚ ਇਹ ਰੁਝਾਨ ਬਹੁਤ ਘੱਟ ਪਾਇਆ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਮੌਕੇ ਵੀ ਇਨ•ਾਂ ਪਰਵਾਸੀ ਪੰਜਾਬੀਆਂ ਦੇ ਬੱਚਿਆਂ ਨੂੰ ਸੱਦਾ ਪੱਤਰ ਦਿੱਤਾ ਜਾਵੇਗਾ।
ਸ੍ਰੀ ਸਹੋਤਾ ਜਿਨ•ਾਂ ਦਾ ਹੁਸ਼ਿਆਰਪੁਰ ਦਾ ਪਿਛੋਕੜ ਹੈ, ਨੂੰ ਇਕ ਸਾਲ ਲਈ ਕਮਿਸ਼ਨ ਦਾ ਆਨਰੇਰੀ ਮੈਂਬਰ ਨਿਯੁਕਤ ਕੀਤਾ ਗਿਆ ਹੈ ਜਿਹੜਾ ਕਿ ਦੋ ਸਾਲ ਲਈ ਹੋਰ ਵਧਾਇਆ ਜਾ ਸਕਦਾ ਹੈ। ਸ੍ਰੀ ਸਹੋਤਾ ਨੇ ਸਾਹਿਤਕ, ਸੱਭਿਆਚਾਰਕ ਤੇ ਹੋਰ ਸਮਾਜ ਸੇਵੀ ਖੇਤਰਾਂ ਵਿੱਚ ਨਾਮਣਾ ਖੱਟਿਆ ਹੈ। ਉਨ•ਾਂ ਨੇ ਕਈ ਖੇਡ ਅਤੇ ਮੈਡੀਕਲ ਕੈਂਪ ਲਗਾਏ ਹਨ। ਸ੍ਰੀ ਸਹੋਤਾ ਨੇ ਆਪਣੀ ਨਿਯੁਕਤੀ ਉਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਰਾਣਾ ਸੋਢੀ ਦਾ ਉਚੇਚੇ ਤੌਰ ਉਤੇ ਧੰਨਵਾਦ ਕੀਤਾ।
ਇਸ ਮੌਕੇ ਕਮਿਸ਼ਨ ਦੇ ਚੇਅਰਮੈਨ ਜਸਟਿਸ (ਸੇਵਾ ਮੁਕਤ) ਰਾਕੇਸ਼ ਕੁਮਾਰ ਗਰਗ, ਐਨ.ਆਰ.ਆਈ. ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ, ਵਿਸ਼ੇਸ਼ ਸਕੱਤਰ ਸ੍ਰੀ ਐਮ.ਪੀ. ਅਰੋੜਾ, ਡਿਪਟੀ ਸਕੱਤਰ ਸ੍ਰੀਮਤੀ ਰੰਜੂ ਬਾਲਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਐਨ.ਆਰ.ਆਈ. ਹਾਜ਼ਰ ਸਨ ਜਿਨ•ਾਂ ਵਿੱਚ ਕੁਲਜੀਤ ਸਹੋਤਾ, ਜਸਵਿੰਦਰ ਗਿੱਲ, ਅਵਤਾਰ ਸਿੰਘ, ਸੀਤਲ ਬੈਂਸ, ਸੰਨੀ ਗਿੱਲ, ਨਛੱਤਰ ਕਲਸੀ, ਸਤਵਿੰਦਰ ਸੱਗੂ, ਮੋਹਨ ਕੰਧੋਲਾ, ਸਤਨਾਮ ਹਰੀਆ, ਇਕਬਾਲ ਸਿੱਧੂ, ਦਿਲਬਾਗ ਕੰਗ, ਸੰਦੀਪ ਗਿੱਲ, ਬਲਵਿੰਦਰ ਗਿੱਲ, ਗੁਰਦਿਆਲ ਸਿੰਘ, ਨਿਰਮਲ ਸੰਧੂ, ਰਾਜਵਿੰਦਰ ਸਿੰਘ, ਰਾਜਨ ਸਿੱਧੂ, ਸੁਖਜਿੰਦਰ ਸਿੰਘ ਬਦੇਸ਼ਾ (ਪੱਪੀ) ਤੇ ਰਵਿੰਦਰ ਪਾਲ ਸ਼ਾਮਲ ਸਨ।

Please Click here for Share This News

Leave a Reply

Your email address will not be published. Required fields are marked *