best platform for news and views

ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਕਰਨ ‘ਤੇ ਪਾਬੰਦੀ-ਜ਼ਿਲ•ਾ ਮੈਜਿਸਟਰੇਟ

Please Click here for Share This News

ਬਰਨਾਲਾ,(ਰਾਕੇਸ਼ ਗੋਇਲ):- ਜ਼ਿਲ•ਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰ ਘਣਸ਼ਿਆਮ ਥੋਰੀ ਨੇ ਜਾਬਤਾ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ•ਾ ਬਰਨਾਲਾ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ ਅਤੇ ਇਹ ਹੁਕਮ 24 ਨਵੰਬਰ 2017 ਤੱਕ ਲਾਗੂ ਰਹਿਣਗੇ। ਜ਼ਿਲ•ਾ ਮੈਜਿਸਟਰੇਟ ਨੇ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਹਾਰਵੈਸਟਰ ਕੰਬਾਇਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸਦੀ ਖੇਤੀਬਾੜੀ ਵਿਭਾਗ ਰਾਹੀਂ ਅਪਰੇਸ਼ਨ ਵਰਦੀਨੈਸ ਬਾਰੇ ਇੰਸਪੈਕਸ਼ਨ ਕਰਵਾਉਣ ਅਤੇ ਕੋਈ ਵੀ ਕੰਬਾਇਨ ਹਾਰਵੈਸਟਰ ਸੁਪਰ ਐਸਐਮਐਸ ਲਗਾਏ ਬਗੈਰ ਨਾ ਵਰਤਿਆ ਜਾਵੇ।  
ਸ਼੍ਰੀ ਥੋਰੀ ਨੇ ਕਿਹਾ ਕਿ ਝੋਨੇ ਦੀ ਕਟਾਈ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ। ਰਾਤ ਸਮੇਂ ਕੰਬਾਇਨਾਂ ਚੱਲਣ ਨਾਲ ਜਾਨੀ-ਮਾਲੀ ਨੁਕਸਾਨ ਹੋਣ ਅਤੇ ਦੁਰਘਟਨਾ ਵਾਪਰਨ ਦਾ ਖ਼ਤਰਾ ਰਹਿੰਦਾ ਹੈ। ਰਾਤ ਸਮੇਂ ਕਟਾਈ ਕਰਨ ਵੇਲੇ ਹਰਾ ਝੋਨਾ ਜੋ ਕਿ ਚੰਗੀ ਤਰ•ਾਂ ਨਹੀਂ ਪੱਕਿਆ ਹੁੰਦਾ,  ਕੰਬਾਇਨਾਂ ਕੱਚਾ ਦਾਣਾ ਹੀ ਕੱਟ ਦਿੰਦੀਆਂ ਹਨ, ਜਿਸ ਕਾਰਨ ਹਰਾ ਕੱਟਿਆ ਹੋਇਆ ਝੋਨਾ ਸੁੱਕਣ ਤੇ ਕਾਲਾ ਪੈ ਜਾਦਾ ਹੈ। ਇਸ ਤੋਂ ਇਲਾਵਾ ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਇਨਾਂ ਅਤੇ ਮਕੈਨੀਕਲ ਨੁਕਸ ਵਾਲੀਆਂ ਕੰਬਾਇਨਾਂ ਵੀ ਕਟਾਈ ਕਰਦੀਆਂ ਹਨ। ਜਿਸ ਨਾਲ ਝੋਨੇ ਦੀ ਕੁਆਲਟੀ ਪ੍ਰਭਾਵਿਤ ਹੋ ਜਾਂਦੀ ਹੈ। ਜਿਸ ਕਰਕੇ ਖਰੀਦ ਏਜੰਸੀਆਂ ਖਰੀਦ ਕਰਨ ਤੋਂ ਗੁਰੇਜ ਕਰਦੀਆਂ ਹਨ। ਉਨ•ਾਂ ਕਿਹਾ ਕਿ ਇਸ ਨਾਲ ਕਿਸਾਨਾਂ ਦਾ ਨੁਕਸਾਨ ਹੁੰਦਾ ਹੈ ਅਤੇ ਉਸਦਾ ਅਸਿੱਧਾ ਅਸਰ ਦੇਸ਼ ਦੇ ਉਤਪਾਦਨ ‘ਤੇ ਵੀ ਪੈਂਦਾ ਹੈ। ਝੋਨਾ ਨਾ ਵਿਕਣ ਕਾਰਨ ਕਿਸਾਨਾਂ ‘ਚ ਰੋਸ ਪੈਦਾ ਹੋਣ ਨਾਲ ਅਮਨ ਕਾਨੂੰਨ ਭੰਗ ਹੋਣ ਦੀ ਸਥਿਤੀ ਉਤਪੰਨ ਹੁੰਦੀ ਹੈ। ਜਿਸ ਲਈ ਇਹ ਪਾਬੰਦੀ ਲਗਾਈ ਗਈ ਹੈ

Please Click here for Share This News

Leave a Reply

Your email address will not be published. Required fields are marked *