best platform for news and views

ਰੁਜ਼ਗਾਰ ਦੇਣ ਵਿਚ ਫ਼ੇਲ ਹੋਈ ‘ਮੋਦੀ ਸਰਕਾਰ’

Please Click here for Share This News

ਧੂਰੀ,10 ਸਤਬੰਰ (ਮਹੇਸ਼ ਜਿੰਦਲ)- ਮਜ਼ਦੂਰ ਯੂਨੀਅਨ ਸਬੰਧਤ ਸੀਟੂ ਪੰਜਾਬ ਦੇ ਜ਼ਿਲ੍ਹਾ ਆਗੂ ਪਰਮਜੀਤ ਸਿੰਘ ਬੱਗਾ ਦੀ ਅਗਵਾਈ ਹੇਠ ਮਜ਼ਦੂਰ ਜਮਾਤ ਵੱਲੋਂ ਮੋਦੀ ਦੀ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਿਰੁਧ ਨਾਅਰੇਬਾਜ਼ੀ ਕਰਕੇ ਭਾੜਾਸ ਕੱਢੀ ਗਈ। ਮਜ਼ਦੂਰ ਮੰਗ ਕਰ ਰਹੇ ਸਨ ਕਿ ਸਰਕਾਰ ਉਨ੍ਹਾਂ ਨੂੰ ਮਨਰੇਗਾ ਸਕੀਮ ਤਹਿਤ ਪਹਿਲ ਦੇ ਅਧਾਰ ’ਤੇ ਕੰਮ ਦੇਵੇ। ਜ਼ਿਲ੍ਹਾ ਕਨਵੀਨਰ ਪਰਮਜੀਤ ਸਿੰਘ ਬੱਗਾ ਨੇ ਕਿਹਾ ਕਿ ਮਨਰੇਗਾ ਸਕੀਮ ਤਹਿਤ ਰੁਜ਼ਗਾਰ ਦੇਣ ਵਿਚ ਮੋਦੀ ਸਰਕਾਰ ਬੁਰੀ ਤਰ੍ਹਾ ਫੇਲ ਸਾਬਤ ਹੋ ਚੁੱਕੀ ਹੈ। ਕਿਉਕਿ ਸੈਂਕੜੇ ਪਿੰਡਾਂ ਵਿਚ ਮਜ਼ਦੂਰਾਂ ਨੂੰ ਇਸ ਸਕੀਮ ਦਾ ਲਾਭ ਤੱਕ ਨਹੀਂ ਪੁੱਜਿਆ ਅਤੇ ਜਿਨ੍ਹਾਂ ਨੇ ਕੰਮ ਕੀਤਾ ਵੀ ਹੈ ਉਨ੍ਹਾਂ ਮਜ਼ਦੂਰਾ ਨੂੰ ਕੀਤੇ ਕੰਮ ਦੇ ਪੈਸੇ ਨਹੀਂ ਮਿਲ ਸਕੇ। ਉਪਰੋਂ ਅੱਤ ਦੀ ਮਹਿੰਗਾਈ ਨੇ ਗਰੀਬ ਦੇ ਚੁੱਲ੍ਹੇ ਠੰਡੇ ਕਰ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਪਿੰਡ ਘਨੌਰ ਕਲਾਂ ਵਿਖੇ ਪੰਚਾਇਤ ਦਾ ਕੋਲਮ ਪੂਰਾ ਨਾ ਹੋਣ ਕਰਕੇ ਜਿੱਥੇ ਪਿੰਡ ਦੇ ਵਿਕਾਸ ਕਾਰਜ ਪੂਰੀ ਤਰ੍ਹਾਂ ਠੱਪ ਹਨ ਉਥੇ ਇਕ ਸਾਲ ਤੋਂ ਮਨਰੇਗਾ ਮਜ਼ਦੂਰ ਨੂੰ ਕੰਮ ਤੱਕ ਨਹੀਂ ਦਿੱਤਾ ਗਿਆ। ਜਿਸ ਨੂੰ ਲੈ ਕੇ ਮਜ਼ਦੂਰਾਂ ਵਿਚ ਭਾਰੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰਾਂ ਦੀਆਂ ਗਰੀਬ ਵਿਰੋਧੀ ਨੀਤੀਆਂ ਖ਼ਿਲਾਫ਼ ਮਜ਼ਦੂਰ ਜਥੇਬੰਦੀਆਂ 9 ਅਕਤੂਬਰ ਤੋਂ 12 ਅਕਤੂਬਰ ਤੱਕ ਪਿੰਡਾ ਅੰਦਰ ਝੰਡਾ ਮਾਰਚ ਕਰਨਗੀਆਂ। ਬੱਗਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਪਿੰਡ ਵਿਚ ਪ੍ਰਬੰਧਕ ਲਗਾਇਆ ਜਾਵੇ ਅਤੇ ਗ੍ਰਾਮ ਸਭਾ ਦੀ ਮੀਟਿੰਗ ਬੁਲਾ ਕੇ ਉਸ ਦੀ ਚੋਣ ਕੀਤੀ ਜਾਵੇ ਤਾਂ ਜੋ ਪਿੰਡ ਦੀਆਂ ਗਲੀਆਂ ਨਾਲੀਆਂ ਅਤੇ ਹੋਰ ਅਧੂਰੇ ਪਏ ਵਿਕਾਸ ਨੂੰ ਸਿਰੇ ਚਾੜ੍ਹਿਆ ਜਾ ਸਕੇ। ਇਸ ਮੌਕੇ ਨਾਜਰ ਸਿੰਘ, ਭੋਲਾ ਸਿੰਘ, ਹਰਪਾਲ ਸਿੰਘ, ਚਮਕੌਰ ਸਿੰਘ, ਗੁਰਦਿਆਲ ਕੌਰ, ਸਰਬਜੀਤ ਕੌਰ, ਮਨਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਮਜ਼ਦੂਰ ਔਰਤਾਂ ਵੀ ਹਾਜਰ ਸਨ।

ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮਨਰੇਗਾ ਵਰਕਰਜ਼
Please Click here for Share This News

Leave a Reply

Your email address will not be published. Required fields are marked *