best platform for news and views

ਰੈਡੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਕਰਜਾ ਰਾਹਤ ਸਕੀਮ ਦੇ ਲੰਬਿਤ ਪਏ ਕੇਸ ਜਲਦੀ ਨਿਪਟਾਉਣ ਦੇ ਨਿਰਦੇਸ਼

Please Click here for Share This News

ਚੰਡੀਗੜ•, 28 ਮਾਰਚ:

                 ਕਿਸਾਨਾਂ ਨੂੰ ਕਰਜਾ ਰਾਹਤ ਸਕੀਮ ਦਾ ਤੁਰੰਤ ਲਾਭ ਪੰਹੁਚਾਉਣ ਦੇ ਮਕਸਦ ਨਾਲ ਵਧੀਕ ਮੁੱਖ ਸਕੱਤਰ ਸਹਿਕਾਰਤਾ ਸ੍ਰੀ ਡੀ.ਪੀ.ਰੈਡੀ ਨੇਸਾਰੇ ਰਾਜ ਦੇ ਡਿਪਟੀ ਕਮਿਸ਼ਨਰਾਂ ਨੂੰ ਕਰਜਾ ਰਾਹਤ ਸਕੀਮ ਦੇ ਲਾਭਪਾਤਰੀਆਂ ਦੇ ਲੰਬਿਤ ਪਏ ਕੇਸਾਂ ਨੂੰ ਜਲਦ ਤੋਂ ਜਲਦ ਨਿਪਟਾਉਣ ਦੇ ਨਿਰਦੇਸ਼ਜਾਰੀ ਕੀਤੇ ਹਨ ਤਾਂ ਜੋ ਲੋੜੀਂਦੀ ਕਰਜਾ ਰਾਹਤ ਰਾਸ਼ੀ ਲਾਭਪਾਤਰੀਆਂ ਦੇ ਖਾਤੇ ਵਿਚ ਤਬਦੀਲ ਕੀਤੀ  ਜਾ ਸਕੇ।

 ਇਸ ਸਬੰਧੀ ਡਿਪਟੀ ਕਮਿਸ਼ਨਰਾਂ, ਐਸ.ਡੀ.ਐਮਜ਼ ਅਤੇ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਨਾਲ ਇਸ ਸਕੀਮ ਦਾ ਜਾਇਜਾ ਲੈਣ ਲਈਵੀਡੀਓ ਕਾਨਫਰੰਸ ਰਾਹੀਂ ਗੱਲਬਾਤ ਕਰਦਿਆਂ ਸ਼੍ਰੀ ਰੈਡੀ ਨੇ ਸਾਰੇ ਅਧਿਕਾਰੀਆਂ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਮ੍ਰਿਤਕ ਕਿਸਾਨਾਂ, ਪ੍ਰਵਾਸੀਭਾਰਤੀਆਂ ਅਤੇ ਬਿਨ•ਾਂ ਆਧਾਰ ਕਾਰਡ ਵਾਲੇ ਕਿਸਾਨਾਂ ਦੇ ਕੇਸਾਂ ਦਾ ਜਲਦ ਨਿਪਟਾਰਾ ਕਰਨ ਲਈ ਕਿਹਾ।

 ਉਹਨਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਕਰਜਾ ਰਾਹਤ ਸਕੀਮ 2017 ਦੇ ਅੰਤਰਗਤ ਹਰੇਕ ਯੋਗ ਲਾਭਪਾਤਰੀ ਕਿਸਾਨ ਨੂੰ ਇਸ ਸਕੀਮਹੇਠ ਲਿਆਂਦਾ ਜਾਵੇਗਾ। ਰਾਜ ਸਰਕਾਰ ਵਲੋਂ ਕਿਸਾਨਾਂ ਨੂੰ ਕਰਜਾ ਰਾਹਤ ਦੇਣ ਦੇ ਵਾਅਦੇ ਨੂੰ ਦੁਹਰਾਉਂਦਿਆਂ ਸ਼੍ਰੀ ਰੈਡੀ ਨੇ ਕਿਹਾ ਕਿ ਇਸ ਸਕੀਮ ਵਿਚਯੋਗ ਲਾਭਪਾਤਰੀਆਂ ਤੋਂ ਸਵੈ-ਘੋਸ਼ਣਾ ਪੱਤਰ ਪ੍ਰਾਪਤ ਕਰਨ ਲਈ ਸੋਧ ਕੀਤੀ ਗਈ ਹੈ ਜਿਸ ਨਾਲ ਵੰਡ ਪ੍ਰਕਿਰਿਆ ਨੂੰ ਸੁਖਾਲਾ ਬਣਾਇਆ ਗਿਆ ਹੈ।

ਇਸ ਮੌਕੇ ਰੈਡੀ ਨੇ ਕਰਜਾ ਰਾਹਤ ਸਰਟੀਫਿਕੇਟ ਵੰਡਣ ਲਈ ਗੁਰਦਾਸਪੁਰ ਵਿਖੇ ਅਪ੍ਰੈਲ ਦੇ ਪਹਿਲੇ ਹਫ਼ਤੇ ਹੋਣ ਵਾਲੇ ਸੂਬਾ ਪੱਧਰੀਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਵੀ ਲਿਆ। ਉਹਨਾਂ ਜਾਣਕਾਰੀ ਦਿੱਤੀ ਕਿ ਇਸ ਪੜਾਅ ਵਿਚ 6 ਜਿਲਿ•ਆਂ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਦੇ ਕਰੀਬ 50,000 ਯੋਗ ਲਾਭਪਾਤਰੀਆਂ ਨੂੰ 200 ਕਰੋੜ ਰੁਪਏ ਦੀਕਰਜਾ ਰਾਹਤ ਦਿੱਤੀ ਜਾਣੀ ਹੈ। ਰੈਡੀ ਨੇ ਇਨ•ਾਂ ਜ਼ਿਲਿ•ਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਯੋਗ ਕਿਸਾਨਾਂ ਦੀ ਤਸਦੀਕ ਪ੍ਰਕਿਰਿਆ ਨੂੰ ਪਹਿਲ ਦੇਆਧਾਰ ‘ਤੇ ਪੂਰਾ ਕਰਨ ਦੇ ਆਦੇਸ਼ ਵੀ ਦਿੱਤੇ।

                 ਵੀਡੀਓ ਕਾਨਫਰੰਸ ਵਿਚ ਹੋਰਨਾਂ ਤੋਂ ਇਲਾਵਾ ਵਿਸ਼ੇਸ਼ ਸਕੱਤਰ ਸਹਿਕਾਰਤਾ ਸ੍ਰੀ ਗਗਨਦੀਪ ਸਿੰਘ ਬਰਾੜ, ਰਜਿਸਟਰਾਰ ਸਹਿਕਾਰੀਸਭਾਵਾਂ ਸ੍ਰੀ ਅਰਵਿੰਦਰ ਸਿੰਘ ਬੈਂਸ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਡਾ. ਐਸ.ਕੇ. ਬਾਤਿਸ਼ ਵੀ ਹਾਜ਼ਰ ਸਨ।

ਫੋਟੋ ਕੈਪਸ਼ਨ:

ਵਧੀਕ ਮੁੱਖ ਸਕੱਤਰ ਸਹਿਕਾਰਤਾ ਸ੍ਰੀ ਡੀ.ਪੀ.ਰੈਡੀ ਚੰਡੀਗੜ• ਵਿਖੇ ਰਾਜ ਦੇ ਡਿਪਟੀ ਕਮਿਸ਼ਨਰਾਂ, ਐਸ.ਡੀ.ਐਮਜ਼ ਅਤੇ ਕੋਆਪਰੇਟਿਵਸੁਸਾਇਟੀਆਂ ਦੇ ਰਜਿਸਟਰਾਰਜ਼ ਨਾਲ ਕਰਜਾ ਰਾਹਤ ਸਕੀਮ ਦਾ ਵੀਡੀਓ ਕਾਨਫਰੰਸ ਰਾਹੀਂ ਜਾਇਜਾ ਲੈਂਦੇ ਹੋਏ।

Please Click here for Share This News

Leave a Reply

Your email address will not be published. Required fields are marked *