best platform for news and views

ਰੋਜ਼ਗਾਰ ਤੋਂ ਬੇ-ਰੁਜ਼ਗਾਰੀ ਦੀ ਜ਼ਿੰਮੇਵਾਰ ਹੋਵੇਗੀ ਸੂਬਾ ਸਰਕਾਰ: ਆਂਗਣਵਾੜੀ ਮੁਲਾਜ਼ਮ

Please Click here for Share This News

ਭਿੱਖੀਵਿੰਡ, 22 ਸਤੰਬਰ (ਹਰਜਿੰਦਰ ਸਿੰਘ ਗੋਲ੍ਹਣ)- ਆਂਗਣਵਾੜੀ ਮੁਲਾਜਮ ਯੂਨੀਅਨ (ਸੀਟੂ)  ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਬਲਾਕ ਪ੍ਰਧਾਨ ਰਾਜਬੀਰ ਕੌਰ ਕਾਜੀਚੱਕ ਦੀ ਅਗਵਾਈ ਹੇਠ ਸੀ.ਡੀ.ਪੀ.ੳ ਦਫਤਰ ਭਿੱਖੀਵਿੰਡ ਅੱਗੇ ਇਕ ਵਿਸ਼ਾਲ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਪ੍ਰਧਾਨ ਬੀਬੀ ਅਨੂਪ ਕੌਰ ਬਲ੍ਹੇਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ 3 ਤੋਂ 6 ਸਾਲ ਦੇ ਬੱਚਿਆਂ ਨੂੰ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ ਕਰਨ ਦਾ ਜੋ ਫੈਸਲਾ ਲਿਆਂ ਗਿਆ ਹੈ, ਉਹ ਸੂਬੇ ਦੀਆਂ 53000 ਵਰਕਰਾਂ ਤੇ ਹੈਲਪਰਾਂ ਦੇ ਬੱਚਿਆਂ ਦੇ ਮੂੰਹੋਂ ਰੋਟੀ ਖੋਹਣਾ ਹੈ, ਜਦੋਂ ਕਿ ਸਰਕਾਰ ਨੇ ਆਂਗਣਵਾੜੀ ਮੁਲਾਜਮ ਯੂਨੀਅਨ ਨਾਲ ਬਿਨ੍ਹਾ ਗੱਲ ਕੀਤੇ ਤੇ ਜੇ.ਸੀ.ਡੀ.ਐਸ ਸਕੀਮ ਉਤੇ ਪ੍ਰੀ-ਪ੍ਰਾਇਮਰੀ ਦੇ ਨਾਲ ਹਾਨੀ ਦਾ ਜਾਇਜਾ ਲਏ ਬਿਨ੍ਹਾ ਹੀ ਇਹ ਫੈਸਲਾ ਲੈ ਲਿਆ ਹੈ।

ਉਹਨਾਂ ਨੇ ਕਿਹਾ ਕਿ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ ਕਰਨ ਨਾਲ ਰਾਜ ਵਿਚ ਚੱਲ ਰਹੇ 26656 ਆਂਗਣਵਾੜੀ ਕੇਂਦਰ ਬੰਦ ਹੀ ਨਹੀ ਹੋਣਗੇ, ਸਗੋਂ ਜੇ.ਸੀ.ਡੀ.ਐਸ ਸੇਵਾਵਾਂ ਵੀ ਪ੍ਰਭਾਵਿਤ ਹੋਣਗੀਆਂ। ਉਹਨਾਂ ਨੇ ਆਖਿਆ ਕਿ ਦੂਜੇ ਪਾਸੇ ਕੇਂਦਰੀ ਮੰਤਰੀ ਮੇਨਿਕਾ ਗਾਂਧੀ ਵੱਲੋਂ ਦਿੱਤੇ ਬਿਆਨ ਨੇ ਸਾਫ ਕਰ ਦਿੱਤਾ ਹੈ ਕਿ ਸਰਕਾਰ ਭ੍ਰਿਸ਼ਟਾਚਾਰ ਕਰਨ ਦੇ ਨਾਮ ਉਤੇ ਸਕੀਮ ਨੂੰ ਖਤਮ ਕਰਨ ਜਾ ਰਹੀ ਹੈ ਅਤੇ ਪਾਇਲਟ ਪ੍ਰੋਜੈਕਟ ਸ਼ੁਰੂ ਕਰਕੇ ਗਰਭਵਤੀ ਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਡਾਕ ਰਾਂਹੀ ਪ੍ਰਕਿਰਿਆ ਸਿੱਧਾ ਦੇਸ਼ ਦੀਆਂ 27 ਲੱਖ ਆਂਗਣਵਾੜੀ ਮੁਲਾਜਮ ਤੇ ਹੈਲਪਰਾਂ ਦਾ ਰੋਜਗਾਰ ਖੋ ਕੇ ਬੇਰੋਜਗਾਰ ਕਰਨਾ ਹੈ ਅਤੇ ਆਂਗਣਵਾੜੀ ਮੁਲਾਜਮ ਕਰੋ ਜਾਂ ਮਰੋ ਲਈ ਸਿਰ ਉਤੇ ਕਫਨ ਬੰਨ ਕੇ ਆਪਣੇ ਰੋਜਗਾਰ ਦੀ ਰਾਖੀ ਲਈ ਸੜਕਾਂ ‘ਤੇ ਉਤਰਨ ਲਈ ਤਿਆਰ ਹਨ। ਬੀਬੀ ਅਨੂਪ ਕੌਰ ਬਲ੍ਹੇਰ ਨੇ ਕਿਹਾ ਕਿ ਸਰਕਾਰਾਂ ਦੀਆਂ ਧੱਕੇਸ਼ਾਹੀਆਂ ਦੇ ਖਿਲਾਫ 26 ਸਤੰਬਰ ਨੂੰ ਚੰਡੀਗੜ੍ਹ ਵਿਖੇ ਜਨਰਲ ਬਾਡੀ ਮੀਟਿੰਗ ਦੌਰਾਨ ਅਗਲੀ ਰੂਪ-ਰੇਖਾ ਉਲੀਕ ਕੇ ਸੰਘਰਸ਼ ਦਾ ਬਿਗਲਾ ਵਜਾਇਆ ਜਾਵੇਗਾ। ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਆਂਗਣਵਾੜੀ ਕੇਂਦਰਾਂ ਵਿਚ ਹੀ ਪ੍ਰੀ-ਪ੍ਰਾਇਮਰੀ ਸਿੱਖਿਆ ਲਾਜਮੀ ਕੀਤੀ ਜਾਵੇ ਤੇ ਆਂਗਣਵਾੜੀ ਕੇਂਦਰਾਂ ਵਿਚ ਹੀ ਗਰਭਵਤੀ ਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਲਈ ਤਾਜਾ ਪੱਕਿਆਂ ਭੋਜਨ ਹੀ ਲਾਜਮੀ ਕੀਤਾ ਜਾਵੇ, ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਆਂਗਣਵਾੜੀ ਮੁਲਾਜਮਾਂ ਵੱਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੇ ਕੇਂਦਰੀ ਮੰਤਰੀ ਮੇਨਿਕਾ ਗਾਂਧੀ ਦੇ ਪੁਤਲੇ ਫੂਕ ਕੇ ਜਬਰਦਸਤ ਰੋਸ ਪ੍ਰਦਰਸ਼ਣ ਕੀਤਾ ਗਿਆ ਤੇ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ ਗਈ। ਧਰਨੇ ਦੌਰਾਨ ਪਹੁੰਚੇ ਸੀ.ਡੀ.ਪੀ.ੳ ਮੈਡਮ ਸੁਦੇਸ਼ ਕੁਮਾਰੀ ਨੂੰ ਆਂਗਣਵਾੜੀ ਮੁਲਾਜਮਾਂ ਵੱਲੋਂ ਮੰਗ ਪੱਤਰ ਵੀ ਦਿੱਤਾ ਗਿਆ।

ਇਸ ਮੌਕੇ ਮੀਤ ਸੈਕਟਰੀ ਵੀਰ ਕੌਰ ਆਸਲ, ਬਲਾਕ ਪ੍ਰਧਾਨ ਰਾਜਬੀਰ ਕੌਰ ਕਾਜੀਚੱਕ, ਬਲਾਕ ਸੈਕਟਰੀ ਬਲਵਿੰਦਰ ਕੌਰ, ਮੀਤ ਪ੍ਰਧਾਨ ਹਰਜਿੰਦਰਪਾਲ ਕੌਰ, ਸੁਖਵੰਤ ਕੌਰ, ਬਲਜੀਤ ਕੌਰ, ਪਰਮਜੀਤ ਕੌਰ, ਪਰਮਜੀਤ ਕੌਰ ਬਲ੍ਹੇਰ, ਕੁਲਵਿੰਦਰ ਕੌਰ, ਰਾਜਬੀਰ ਕੌ, ਪਰਮਜੀਤ ਕੌਰ ਦਿਆਲਪੁਰਾ, ਸੁਖਜੀਤ ਕੌਰ, ਪਰਮਜੀਤ ਕੌਰ ਭਿੱਖੀਵਿੰਡ, ਹਰਜਿੰਦਰ ਕੌਰ, ਕਰਮਜੀਤ ਕੌਰ, ਸਰਬਜੀਤ ਕੌਰ, ਮਨਜਿੰਦਰ ਕੌਰ, ਸਰਬਜੀਤ ਕੌਰ, ਬਲਜੀਤ ਕੌਰ, ਸੁਖਵਿੰਦਰ ਕੌਰ, ਰਜਵੰਤ ਕੌਰ, ਰਣਜੀਤ ਕੌਰ, ਇੰਦਰਜੀਤ ਕੌਰ, ਰਾਜਬੀਰ ਕੌਰ, ਕੰਵਲਜੀਤ ਕੌਰ ਆਦਿ ਵੱਡੀ ਗਿਣਤੀ ਵਿਚ ਆਂਗਣਵਾੜੀ ਵਰਕਰ ਤੇ ਹੈਲਪਰਾਂ ਹਾਜਰ ਸਨ।

Please Click here for Share This News

Leave a Reply

Your email address will not be published. Required fields are marked *