best platform for news and views

ਰੰਧਾਵਾ ਜੇਲ੍ਹ ਅਤੇ ਕੈਪਟਨ ਗ੍ਰਹਿ ਮੰਤਰਾਲਾ ਛੱਡਣ- ਹਰਪਾਲ ਸਿੰਘ ਚੀਮਾ

Please Click here for Share This News

ਚੰਡੀਗੜ੍ਹ 27 ਜੂਨ 2019
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਲੁਧਿਆਣਾ ਜੇਲ੍ਹ ਵਿੱਚ ਹਿੰਸਕ ਝੜਪਾਂ ਦੌਰਾਨ ਹੋਈਆਂ ਮੌਤਾਂ ਤੇ ਅੱਧਾ ਦਰਜਨ ਕੈਦੀਆਂ ਦੇ ਫ਼ਰਾਰ ਹੋਣ ਦੀ ਘਟਨਾ ਉੱਤੇ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਲ -ਨਾਲ ਬਤੌਰ ਗ੍ਰਹਿ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਵੀ ਤੁਰੰਤ ਅਸਤੀਫ਼ਾ ਮੰਗਿਆ ਹੈ।
ਪਾਰਟੀ ਹੈੱਡਕੁਆਟਰ ਵੱਲੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਲਗਾਤਾਰ ਹੋ ਰਹੀਆਂ ਅਪਰਾਧਿਕ ਵਾਰਦਾਤਾਂ ਤੋਂ ਸਾਬਤ ਹੁੰਦਾ ਹੈ, ਕਿ ਸੂਬੇ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਡਗਮਗਾ ਚੁੱਕੀ ਹੈ। ਕਾਨੂੰਨ ਅਤੇ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ ਹੈ। ਅਪਰਾਧੀਆਂ ਤੇ ਬਹੁਭਾਂਤੀ ਮਾਫ਼ੀਆਂ ਦੇ ਹੌਸਲੇ ਬੁਲੰਦ ਹਨ। ਲੋਕ ਭਾਰੀ ਖ਼ੌਫ਼ ਵਿਚ ਦਿਨ ਕੱਟੀ ਕਰਨ ਲਈ ਮਜਬੂਰ ਹਨ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਭ ਤੋਂ ਸੁਰੱਖਿਅਤ ਮੰਨੀ ਜਾਂਦੀ ਨਾਭਾ ਜੇਲ੍ਹ ਵਿੱਚ ਬੇਅਦਬੀ ਮਾਮਲਿਆਂ ਦੇ ਦੋਸ਼ਾਂ ਵਿੱਚ ਬੰਦ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਦੇ ਇੱਕ ਹਫ਼ਤੇ ਦੇ ਅੰਦਰ ਜੇਲ੍ਹ ਵਿੱਚੋਂ ਇਹ ਤੀਸਰੀ ਵੱਡੀ ਘਟਨਾ ਬਾਹਰ ਆਈ ਹੈ। ਜਦਕਿ ਜੇਲ੍ਹਾਂ ਵਿੱਚ ਹੁੰਦੀਆਂ ਹੋਰ ਛੋਟੀਆਂ ਮੋਟੀਆਂ ਘਟਨਾਵਾਂ ਤਾਂ ਅੰਦਰ ਹੀ ਅੰਦਰ ਦੱਬ ਲਈਆਂ ਜਾਂਦੀਆਂ ਹਨ। ਚੀਮਾ ਨੇ ਕਿਹਾ ਕਿ ਲੁਧਿਆਣਾ ਜੇਲ੍ਹ ਦੀ ਘਟਨਾ ਨੇ ਪਹਿਲਾਂ ਹੋਈਆਂ ਕਪੂਰਥਲਾ ਅਤੇ ਗੁਰਦਾਸਪੁਰ ਜੇਲ੍ਹਾਂ ਦੀਆਂ ਹਿੰਸਕ ਘਟਨਾਵਾਂ ਨੂੰ ਵੀ ਤਾਜ਼ਾ ਕਰ ਦਿੱਤੀਆਂ ਹਨ ਅਤੇ ਸਾਬਤ ਕਰ ਦਿੱਤਾ ਹੈ ਕਿ ਬਾਦਲਾਂ ਦੇ ਰਾਜ ਨਾਲੋਂ ਅੱਜ ਵੀ ਕੁੱਝ ਨਹੀਂ ਸੁਧਰਿਆ ਸਗੋਂ ਕਾਨੂੰਨ ਵਿਵਸਥਾ ਦੀ ਸਥਿਤੀ ਬਦ ਤੋਂ ਬਦਤਰ ਹੋਈ ਹੈ।
ਹਰਪਾਲ ਸਿੰਘ ਚੀਮਾ ਨੇ ਦੋਸ਼ ਲਗਾਇਆ ਕਿ ਸਿਆਸੀ ਆਗੂਆਂ ਅਤੇ ਪੁਲਿਸ ਪ੍ਰਸ਼ਾਸਨ ਦੀ ਮਿਲੀ ਭੁਗਤ ਨਾਲ ਜੇਲ੍ਹਾਂ ਵਿੱਚੋਂ ਹੀ ਵੱਡੇ ਵੱਡੇ ਗੈਂਗ ਅਤੇ ਮਾਫ਼ੀਆ ਚਲਾਏ ਜਾ ਰਹੇ ਹਨ। ਇਹੋ ਹਾਲ ਅਕਾਲੀ ਭਾਜਪਾ ਸਰਕਾਰ ਸਮੇਂ ਸੀ।
ਚੀਮਾ ਨੇ ਕਿਹਾ ਕਿ ਜੇਲ੍ਹਾਂ ਵਿੱਚ ਉੱਚ ਪੱਧਰੀ ਜੈਮਰ ਲਗਾਉਣ ਦਾ ਕੰਮ ਪਹਿਲਾਂ ਅਕਾਲੀ ਭਾਜਪਾ ਸਰਕਾਰ ਵਾਂਗ ਕੈਪਟਨ ਸਰਕਾਰ ਨੇ ਵੀ ਜਾਣਬੁੱਝ ਕੇ ਠੰਢੇ ਬਸਤੇ ਵਿੱਚ ਪਾਇਆ ਹੋਇਆ ਹੈ। ਵਕਤ ਟਪਾਉਣ ਲਈ ਸਿਰਫ਼ ਐਲਾਨ ਹੁੰਦੇ ਆ ਰਹੇ ਹਨ। ਅਸਲੀਅਤ ਇਹ ਹੈ ਕਿ ਬਾਦਲਾਂ ਵਾਂਗ ਕੈਪਟਨ ਸਰਕਾਰ ਵੀ ਜੇਲ੍ਹਾਂ ਵਿੱਚੋਂ ਚੱਲ ਰਹੇ ਮਾਫ਼ੀਆਂ ਨੂੰ ਰੋਕਣਾ ਨਹੀਂ ਚਾਹੁੰਦੀ ਕਿਉਂਕਿ ਅਜਿਹੇ ਮਾਫ਼ੀਆ ਨਾਲ ਇਨ੍ਹਾਂ ਦੇ ਸਿਆਸੀ ਅਤੇ ਵਿੱਤੀ ਮੁਫ਼ਾਦ ਜੁੜੇ ਹੋਏ ਹਨ।

Please Click here for Share This News

Leave a Reply

Your email address will not be published. Required fields are marked *