ਧੂਰੀ (ਪ੍ਰਵੀਨ ਗਰਗ) ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਸ੍ਰ. ਹਰੀ ਸਿੰਘ ਨਾਭਾ ਨੇ ਅੱਜ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਪਹੁੰਚ ਕੇ ਚੋਣ ਅਧਿਕਾਰੀ ਸ੍ਰ. ਅਮਰਿੰਦਰ ਸਿੰਘ ਟਿਵਾਣਾ ਐਸ.ਡੀ.ਐਮ. ਧੂਰੀ ਕੋਲ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਜੱਥੇਦਾਰ ਭੁਪਿੰਦਰ ਸਿੰਘ ਭਲਵਾਨ, ਜੱਥੇਦਾਰ ਨਛੱਤਰ ਸਿੰਘ ਜਹਾਂਗੀਰ, ਗੁਰਚਰਨ ਸਿੰਘ, ਪ੍ਰੇਮ ਸਿੰਘ, ਗੁਰਪ੍ਰੀਤ ਸਿੰਘ ਅਤੇ ਰਾਜੀਵ ਕੌਸ਼ਲ ਆਦਿ ਹਾਜ਼ਰ ਸਨ। ਨਾਮਜ਼ਦਗੀ ਪੱਤਰ ਦਾਖਲ ਕਰਨ ਉਪਰੰਤ ਸ੍ਰ. ਹਰੀ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿੱਤ ਤੋਂ ਬਾਅਦ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਹਨਾਂ ਲੋਕਾਂ ਨੂੰ ਆਪਣੇ ਵੋਟ ਬੈਂਕ ਦਾ ਸਹੀ ਇਸਤੇਮਾਲ ਕਰਕੇ ਅਕਾਲੀ-ਭਾਜਪਾ ਗੱਠਜੋੜ ਦੇ ਹੱਕ ਵਿੱਚ ਭੁਗਤਣ ਦੀ ਅਪੀਲ ਵੀ ਕੀਤੀ।
ਤਸਵੀਰ:- ਨਾਮਜ਼ਦਗੀ ਪੱਤਰ ਦਾਖਲ ਕਰਦੇ ਹੋਏ ਅਕਾਲੀ-ਭਾਜਪਾ ਉੁਮੀਦਵਾਰ ਹਰੀ ਸਿੰਘ। (ਪ੍ਰਵੀਨ ਗਰਗ)