
ਜਲਾਲਾਬਾਦ : ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਅਕਾਲੀ ਦਲ ਦੇ ਐਮ.ਪੀ. ਸ਼ੇਰ ਸਿੰਘ ਘੁਬਾਇਆ ਦੀ ਇਕ ਅਸ਼ਲੀਲ ਵੀਡੀਓ ਸੋਸ਼ਲ ਮੀਡੀਆ ਰਾਹੀਂ ਵਾਇਰਲ ਕਰਨ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ ਆਗੂਆਂ ਦੀਆਂ ਫਰਜੀ ਅਸ਼ਲੀਲੀ ਵੀਡੀਓ ਬਣਾਉਣ ਖਿਲਾਫ ਕਾਨੂੰਨ ਬਨਣਾ ਚਾਹੀਦਾ ਹੈ ਤਾਂ ਜੋ ਕੋਈ ਕਿਸੇ ਵਿਅਕਤੀ ਦੀ ਨਿੱਜੀ ਜਿੰਦਗੀ ਨੂੰ ਨੁਕਸਾਨ ਨਾ ਪਹੁੰਚਾ ਸਕੇ। ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਵੀਡੀਓ ਫਰਜੀ ਬਣ ਜਾਂਦੀਆਂ ਹਨ ਅਤੇ ਇਨ੍ਹਾਂ ਵੀਡੀਓ ‘ਤੇ ਕੋਈ ਭਰੋਸਾ ਨਹੀਂ ਕੀਤਾ ਜਾ ਸਕਦਾ। ਇਹ ਸਭ ਵਿਰੋਧੀਆਂ ਵਲੋਂ ਬਦਨਾਮ ਕਰਨ ਲਈ ਹੀ ਕੀਤਾ ਜਾ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਅੱਜ ਇਥੇ ਇਕ ਰੈਲੀ ਨੂੰ ਸੰਬੋਧਨ ਕਰਨ ਲਈ ਆਏ ਹੋਏ ਸਨ। ਮੀਡੀਆ ਨਾਲ ਗੱਲਬਾਮ ਕਰਦਿਆਂ ਜਦੋਂ ੳੁਨ੍ਹਾਂ ਨੂੰ ਪੁੱਛਿਆ ਗਿਆ ਕਿ ਅਗਲੀਆਂ ਵਿਧਾਨ ਸਭਾ ਚੋਣਾ ਵਿਚ ਉਹ ਕਿੰਨੀਆਂ ਸੀਟਾਂ ਤੋਂ ਜਿੱਤ ਹਾਸਲ ਕਰਨਗੇ ਤਾਂ ੳਨ੍ਹਾਂ ਨੇ ਕਿਹਾ ਕਿ ਉਹ ਸਪਸ਼ਟ ਬਹੁਮਤ ਨਾਲ ਜਿੱਤ ਹਾਸਲ ਕਰਨਗੇ ਅਤੇ ਸਰਕਾਰ ਬਣਾਉਣਗੇ।