best platform for news and views

ਲੁਧਿਆਣਾ ‘ਚ ਸ਼੍ਰੋਮਣੀ ਕਮੇਟੀ ਮੈਂਬਰ ਸਮੇਤ ਕਈ ਅਕਾਲੀ ਆਪ ‘ਚ ਸ਼ਾਮਲ

Please Click here for Share This News

ਲੁਧਿਆਣਾ : ਆਮ ਆਦਮੀ ਪਾਰਟੀ ਨੂੰ ਅੱਜ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ, ਜਦੋਂ ਵੱਖ-ਵੱਖ ਪਾਰਟੀਆਂ ਅਤੇ ਜਥੇਬੰਦੀਆਂ ਦੇ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਇਨਾਂ ਸਾਰੇ ਆਗੂਆਂ ਨੂੰ ਲੁਧਿਆਣਾ ਵਿਖੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕੀਤਾ।

          ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਇਨਾਂ ਆਗੂਆਂ ਵਿੱਚ ਐਸਜੀਪੀਸੀ ਮੈਂਬਰ ਨਿਰਮਲ ਸਿੰਘ ਜੌਲਾ, ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਅਮਰੀਕ ਸਿੰਘ ਮਲਕਪੁਰ, ਮਿਲਕ ਪਲਾਂਟ ਮੋਹਾਲੀ ਦੇ ਡਾਇਰੈਕਟਰ ਸੁਰਿੰਦਰ ਸਿੰਘ ਧਰਮਗੜ੍ਹ, ਮੋਹਾਲੀ ਦੇ ਸਾਬਕਾ ਜਿਲਾ ਪ੍ਰੀਸ਼ਦ ਚੇਅਰਮੈਨ ਗੁਰਵਿੰਦਰ ਸਿੰਘ ਬਸੌਲੀ, ਬਲਾਕ ਸਮਿਤੀ ਮੈਂਬਰ ਹਰਵਿੰਦਰ ਸਿੰਘ ਕਸੌਲੀ, ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਪਰਮਿੰਦਰ ਸਿੰਘ ਖਜੂਰ ਮੰਡੀ, ਅਕਾਲੀ ਦਲ ਦੇ ਮੋਹਾਲੀ ਜਿਲਾ ਪ੍ਰਧਾਨ ਜਥੇਦਾਰ ਮਹਿੰਦਰ ਸਿੰਘ ਜਲਾਲਪੁਰ, ਮਾਰਕਿਟ ਕਮੇਟੀ ਦੇ ਮੈਂਬਰ ਅਤੇ ਮੋਹਾਲੀ ਜਿਲਾ ਅਕਾਲੀ ਦਲ ਦੇ ਜਨ.ਸਕੱਤਰ ਬਲਕਾਰ ਸਿੰਘ, ਮੋਹਾਲੀ ਜਿਲਾ ਅਕਾਲੀ ਦਲ ਦੇ ਜਨ. ਸਕੱਤਰ ਹਰਜੀਤ ਸਿੰਘ ਬਸੌਲੀ, ਯੂਥ ਆਗੂ ਤ੍ਰਲੋਚਨ ਸਿੰਘ ਅਤੇ ਬਲਾਕ ਸਮਿਤੀ ਦੇ ਮੈਂਬਰ ਨੈਬ ਸਿੰਘ ਬਾਜਵਾ ਸ਼ਾਮਿਲ ਹਨ।

          ਇਨਾਂ ਸਾਰੇ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਸੰਜੇ ਸਿੰਘ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਿਲ ਹੋਏ ਇਨਾਂ ਆਗੂਆਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਇਨਾਂ ਸਾਰੇ ਆਗੂਆਂ ਨੇ ਇਕਸੁਰ ਵਿੱਚ ਕਿਹਾ ਕਿ ਇਸ ਸਮੇਂ ਪੂਰੇ ਪੰਜਾਬ ਵਿੱਚ ਲੋਕ ਰਵਾਇਤੀ ਪਾਰਟੀਆਂ ਦੀ ਗੰਧਲੀ ਸਿਆਸਤ ਤੋਂ ਦੁਖੀ ਹੋ ਚੁੱਕੇ ਹਨ ਅਤੇ ਹੁਣ ਪੰਜਾਬ ਦੇ ਖੁਸ਼ਹਾਲ ਭਵਿੱਖ ਚਾਹੁੰਦੇ ਹਨ। ਉਨਾਂ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਉਹ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਯੋਗਦਾਨ ਪਾਉਣਗੇ। 

Please Click here for Share This News

Leave a Reply

Your email address will not be published. Required fields are marked *