best platform for news and views

ਲੋਕ ਸਭਾ ਸੰਗਰੂਰ ਤੋ ਕੇਵਲ ਢਿੱਲੋਂ ਦੀ ਜਿੱਤ ਯਕੀਨੀ – ਦੀਦਾਰ ਰੰਗੀਆਂ 

Please Click here for Share This News

ਧੂਰੀ,24 ਅਪ੍ਰੈਲ (ਮਹੇਸ਼ ਜਿੰਦਲ) ਲੋਕ ਸਭਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਆਪਣੇ ਵਿਰੋਧੀ ਉਮੀਦਵਾਰਾਂ ਨੂੰ ਹਰਾ ਕੇ ਵੱਡੀ ਗਿਣਤੀ ਵਿਚ ਇਤਿਹਾਸਕ ਜਿੱਤ ਪ੍ਰਾਪਤ ਕਰਨਗੇ, ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਜ਼ਿਲ•ਾ ਪ੍ਰੀਸ਼ਦ ਮੈਂਬਰ ਦੀਦਾਰ ਸਿੰਘ ਰੰਗੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਜ਼ਿਲ•ਾ ਪ੍ਰੀਸ਼ਦ ਮੈਂਬਰ ਰੰਗੀਆਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਹਮੇਸ਼ਾ ਹੀ ਆਮ ਲੋਕਾਂ ਦੀ ਬਾਂਹ ਫੜੀ ਹੈ ਅਤੇ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਨੇ ਆਪਣੇ ਦੋ ਸਾਲਾਂ ਦੇ ਕਾਰਜਕਾਲ ਦੋਰਾਂਨ ਪੰਜਾਬ ਦੇ ਹਿਤ ਲਈ ਅਹਿਮ ਫ਼ੈਸਲੇ ਲਏ ਹਨ ਅਤੇ ਕਿਸਾਨਾਂ ਦਾ ਕਰਜ਼ਾ ਮਾਫ਼ ਕਰ ਕੇ ਕਾਂਗਰਸ ਸਰਕਾਰ ਨੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ। ਊਨਾ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਸਰਕਾਰ ਦੀਆਂ ਨੀਤੀਆਂ ਤੇ ਮੋਹਰ ਲਾਉਂਦੇ ਹੋਏ ਇਨ•ਾਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾ ਕੇ ਕੇਂਦਰ ਵਿਚ ਬਣਨ ਵਾਲੀ ਕਾਂਗਰਸ ਸਰਕਾਰ ਵਿਚ ਆਪਣਾ ਅਹਿਮ ਯੋਗਦਾਨ ਪਾਉਣਗੇ। ਊਨਾ ਕਿਹਾ ਕਿ ਲੋਕ ਸਭਾ ਸੰਗਰੂਰ ਦੇ ਲੋਕ  ਕਾਂਗਰਸ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਹੱਕ ਵਿਚ ਇਤਿਹਾਸਕ ਫ਼ੈਸਲਾ ਦੇ ਕੇ ਅਕਾਲੀ ਦਲ,ਆਮ ਆਦਮੀ ਪਾਰਟੀ ਅਤੇ ਹੋਰਨਾਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਕਰਾਰਾ ਜਵਾਬ ਦੇਣਗੇ। ਰੰਗੀਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਪਿਛਲੀਆਂ ਲੋਕ ਸਭਾ ਚੋਣਾਂ ਵਿਚ ਕੀਤਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਜਿਸ ਦਾ ਦਾ ਖ਼ਮਿਆਜ਼ਾ ਭਾਜਪਾ ਇਨ•ਾਂ ਚੋਣਾਂ ਵਿਚ ਭੁਗਤਣਾ ਪਵੇਗਾ। ਉਨ•ਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਦੇਸ ਦੇ ਲੋਕਾਂ ਨੂੰ ਮੁਰਖ ਬਣਾਉਣ ਤੋ ਸਿਵਾਏ ਕੁੱਝ ਨਹੀਂ ਕੀਤਾ ।

Please Click here for Share This News

Leave a Reply

Your email address will not be published. Required fields are marked *