best platform for news and views

ਲੋਕ ਸਭਾ ਹਲਕਾ ਸੰਗਰੂਰ ਦੇ ਵੋਟਰਾਂ ਦੀਆਂ ਨਜ਼ਰਾਂ ਕਾਂਗਰਸ ਅਤੇ ਅਕਾਲੀ-ਭਾਜਪਾ ਉਮੀਦਵਾਰਾਂ ‘ਤੇ

Please Click here for Share This News

ਧੂਰੀ,27 ਮਾਰਚ (ਮਹੇਸ਼ ਜਿੰਦਲ) ਪੰਜਾਬ ਵਿਚ 19 ਮਈ ਨੂੰ ਪੈਣ ਵਾਲੀਆ ਲੋਕ ਸਭਾ ਚੋਣਾ ਲਈ ਵੱਖ-ਵੱਖ ਪਾਰਟੀਆਂ ਵੱਲੋਂ ਆਪਣੇ  ਉਮੀਦਵਾਰ ਐਲਾਨੇ ਜਾ ਰਹੇ ਹਨ। ਜਿਸ ਤਹਿਤ ਪੰਜਾਬ ਦੀ ਸਿਆਸਤ ਦਾ ਮੁੱਖ ਕੇਂਦਰ ਲੋਕ ਸਭਾ ਹਲਕਾ ਸੰਗਰੂਰ ਤੋ ਆਮ ਆਦਮੀ ਪਾਰਟੀ ਵੱਲੋਂ ਭਗਵੰਤ ਮਾਨ, ਸ਼੍ਰੋਮਣੀ ਅਕਾਲੀ-ਦਲ ਅੰਮ੍ਰਿਤਸਰ ਵੱਲੋਂ ਸਿਮਰਨਜੀਤ ਸਿੰਘ ਮਾਨ ਅਤੇ ਸ਼੍ਰੋਮਣੀ ਅਕਾਲੀ ਦਲ ਤੋ ਵੱਖ ਹੋ ਕੇ ਬਣੇ ਟਕਸਾਲੀ ਅਕਾਲੀ ਦਲ ਵੱਲੋਂ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ ਪ੍ਰੰਤੂ ਪੰਜਾਬ ਵਿਚ ਰਾਜ ਕਰ ਰਹੀ ਕਾਂਗਰਸ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਵੱਲੋਂ ਅਜੇ ਤੱਕ ਆਪਣਾ ਉਮੀਦਵਾਰ ਨਾ ਐਲਾਨਣ ਕਾਰਨ ਲੋਕ ਸਭਾ ਹਲਕਾ ਸੰਗਰੂਰ ਦਾ ਚੋਣ ਦੰਗਲ ਠੰਡਾ ਜਾਪ ਰਿਹਾ ਹੈ। ਲੋਕ ਸਭਾ ਹਲਕਾ ਸੰਗਰੂਰ ਤੋ ਕਾਂਗਰਸ ਪਾਰਟੀ ਵੱਲੋਂ ਚੋਣ ਲੜਨ ਦੇ ਉਮੀਦਵਾਰਾਂ ਦੀ ਸੂਚੀ ਵਿਚ ਸਭ ਤੋ ਅੱਗੇ ਚੱਲ ਰਹੇ ਨਾਮ ਵਿਚ ਸੀਨੀਅਰ ਕਾਂਗਰਸੀ ਆਗੂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਜ਼ਦੀਕੀ ਕੇਵਲ ਸਿੰਘ ਢਿੱਲੋਂ ਦੇ ਨਾਮ ਦੀ ਖ਼ੂਬ ਚਰਚਾ ਹੋ ਰਹੀ ਹੈ। ਦੂਜੇ ਪਾਸੇ ਕਾਂਗਰਸ ਦੇ ਉਮੀਦਵਾਰਾਂ ਵਿਚ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ, ਵਿਧਾਇਕ ਸੁਰਜੀਤ ਸਿੰਘ ਧੀਮਾਨ ਦੇ ਸਪੁੱਤਰ ਜਸਵਿੰਦਰ ਸਿੰਘ ਧੀਮਾਨ ਅਤੇ ਧੂਰੀ ਹਲਕੇ ਤੋ ਵਿਧਾਇਕ ਦਲਵੀਰ ਸਿੰਘ ਗੋਲਡੀ ਦੀ ਪਤਨੀ ਸਿਮਰਤ ਕੌਰ ਖੰਗੂੜਾ ਦਾ ਨਾਮ ਵੀ ਟਿਕਟ ਦੀ ਦਾਅਵੇਦਾਰੀ ਵਿਚ ਬੋਲ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਵੱਲੋਂ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦਾ ਨਾਮ ਦੀ ਖ਼ੂਬ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਬਾਕੀ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਕਾਂਗਰਸ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ-ਗਠਜੋੜ ਵੱਲੋਂ ਕਿਹੜਾ ਉਮੀਦਵਾਰ ਚੋਣ ਮੁਕਾਬਲੇ ਵਿਚ ਆਉਂਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਏਕਤਾ ਪਾਰਟੀ ਅਤੇ ਸ਼ਿਵ ਸੈਨਾ ਹਿੰਦੁਸਤਾਨ ਪਾਰਟੀ ਵੱਲੋਂ ਵੀ ਆਉਂਦੇ ਦਿਨਾਂ ਵਿਚ ਲੋਕ ਸਭਾ ਹਲਕਾ ਸੰਗਰੂਰ ਤੋ ਆਪਣੇ ਉਮੀਦਵਾਰ ਐਲਾਨੇ ਜਾਣ ਦੀ ਸੰਭਾਵਨਾ ਹੈ।

ਕੈਪਸ਼ਨ – ਭਗਵੰਤ ਮਾਨ,ਕੇਵਲ ਢਿੱਲੋਂ ਦੀ ਫ਼ੋਟੋ

Please Click here for Share This News

Leave a Reply

Your email address will not be published. Required fields are marked *